ਨਵੀਂ ਦਿੱਲੀ: ਕਿਸਾਨਾਂ ਦੇ ਜਾਰੀ ਅੰਦੋਲਨ ਦੌਰਾਨ ਬੀਜੇਪੀ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਨੇ ਹਰਿਆਣਾ ਤੇ ਯੂਪੀ ਦੇ ਕਿਸਾਨ ਨੇਤਾਵਾਂ ਦੀ ਬੈਠਕ ਬੁਲਾਈ ਹੈ। ਇਹ ਬੈਠਕ ਅੱਜ ਸ਼ਾਮ ਸਾਢੇ ਛੇ ਵਜੇ ਦਿੱਲੀ ਸਥਿਤ ਭਾਜਪਾ ਹੈੱਡਕੁਆਰਟਰ ਵਿੱਚ ਹੋਵੇਗੀ। ਇਸ ਸਮੇਂ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਤੇ ਕੇਂਦਰੀ ਰਾਜ ਮੰਤਰੀ ਡਾ. ਸਜੀਵ ਬਾਲਯਾਨ ਮੌਜੂਦ ਹੋ ਸਕਦੇ ਹਨ।
ਰਿਪੋਰਟਾਂ ਅਨੁਸਾਰ ਇਸ ਬੈਠਕ ਦੌਰਾਨ ਕਈ ਹੋਰ ਵਿਧਾਇਕਾਂ ਤੇ ਸੰਸਦ ਮੈਂਬਰਾਂ ਦੇ ਵੀ ਮੌਜੂਦ ਹੋਣ ਦੀ ਉਮੀਦ ਹੈ। ਮਹੱਤਵਪੂਰਨ ਗੱਲ ਇਹ ਹੈ ਕਿ ਵਿਰੋਧੀ ਧਿਰ ਦੇ ਸਖ਼ਤ ਵਿਰੋਧ ਦੇ ਵਿਚਕਾਰ ਪਿਛਲੇ ਸਾਲ ਸਤੰਬਰ ਮਹੀਨੇ ਵਿੱਚ ਸੰਸਦ ਵਿੱਚ ਤਿੰਨ ਨਵੇਂ ਖੇਤੀਬਾੜੀ ਕਾਨੂੰਨ ਪਾਸ ਕੀਤੇ ਗਏ ਸੀ। ਉਸ ਸਮੇਂ ਤੋਂ ਹੀ ਪੰਜਾਬ ਤੇ ਹਰਿਆਣਾ ਦੇ ਕਿਸਾਨ ਇਨ੍ਹਾਂ ਕਾਨੂੰਨਾਂ ਖਿਲਾਫ ਜ਼ੋਰਦਾਰ ਪ੍ਰਦਰਸ਼ਨ ਕਰ ਰਹੇ ਹਨ।
Farmers Protest: ਕਿਸਾਨ ਅੰਦੋਲਨ ਬਾਰੇ ਵੱਡੀ ਖਬਰ, ਜੇਪੀ ਨੱਡਾ ਨੇ ਬੁਲਾਈ ਹਰਿਆਣਾ ਤੇ ਯੂਪੀ ਦੇ ਕਿਸਾਨ ਲੀਡਰਾਂ ਦੀ ਬੈਠਕ
ਏਬੀਪੀ ਸਾਂਝਾ
Updated at:
16 Feb 2021 05:00 PM (IST)
Farmers Protest Delhi: ਕਿਸਾਨਾਂ ਦੇ ਜਾਰੀ ਅੰਦੋਲਨ ਦੌਰਾਨ ਬੀਜੇਪੀ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਨੇ ਹਰਿਆਣਾ ਤੇ ਯੂਪੀ ਦੇ ਕਿਸਾਨ ਨੇਤਾਵਾਂ ਦੀ ਬੈਠਕ ਬੁਲਾਈ ਹੈ। ਇਹ ਬੈਠਕ ਅੱਜ ਸ਼ਾਮ ਸਾਢੇ ਛੇ ਵਜੇ ਦਿੱਲੀ ਸਥਿਤ ਭਾਜਪਾ ਹੈੱਡਕੁਆਰਟਰ ਵਿੱਚ ਹੋਵੇਗੀ।
JP Nadda_Getty_Images
NEXT
PREV
- - - - - - - - - Advertisement - - - - - - - - -