ਅੱਜ ਸਵੇਰੇ 11 ਵਜੇ ਰਾਜਸਥਾਨ ਦੇ ਸ਼ਾਹਜਹਾਂਪੁਰ ਤੋਂ ਕਿਸਾਨ ਦਿੱਲੀ ਲਈ ਕੂਚ ਕਰਨ ਵਾਲੇ ਹਨ। ਐਤਵਾਰ ਕਿਸਾਨ ਦਿੱਲੀ ਨੂੰ ਸੀਲ ਕਰਨ ਦੀ ਪੂਰੀ ਤਿਆਰੀ ਕਰੀ ਬੈਠੇ ਹਨ। ਪੰਜਾਬ ਤੇ ਹਰਿਆਣਾ ਤੋਂ ਦਿੱਲੀ ਲਈ ਕਿਸਾਨਾਂ ਦਾ ਜਥਾ ਨਿੱਕਲ ਚੁੱਕਾ ਹੈ। ਉੱਥੇ ਹੀ ਦਿੱਲੀ-ਨੌਇਡਾ ਦਾ ਚਿੱਲਾ ਬਾਰਡਰ 12 ਦਿਨ ਬਾਅਦ ਖੋਲ੍ਹ ਦਿੱਤਾ ਗਿਆ ਹੈ। ਕਿਸਾਨ ਖੇਤੀ ਕਾਨੂੰਨ ਰੱਦ ਕਰਨ ਦੀ ਆਪਣੀ ਮੰਗ 'ਤੇ ਅਜੇ ਵੀ ਅੜੇ ਹੋਏ ਹਨ।

ਆਗਰਾ-ਅਲੀਗੜ੍ਹ ਰਾਜਮਾਰਗ ਤੇ ਪੁਲਿਸ-ਕਿਸਾਨਾਂ ਦੇ ਵਿਚ ਖਿੱਚੋਤਾਣ ਨਵੇਂ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਸ਼ਨੀਵਾਰ ਨੂੰ ਕਿਸਾਨਾਂ ਨੇ ਕਈ ਟੋਲ ਪਲਾਜ਼ਿਆਂ ਨੂੰ ਕਰ ਮੁਕਤ ਕਰਵਾ ਦਿੱਤਾ ਹੈ। ਜਦਕਿ ਖੰਦੌਲੀ 'ਚ ਯਮੁਨਾ ਐਕਸਪ੍ਰੈਸ-ਵੇਅ, ਆਗਰਾ-ਅਲੀਗੜ੍ਹ ਰਾਜਮਾਰਗ ਤੇ ਪੁਲਿਸ ਤੇ ਕਿਸਾਨਾਂ ਦੇ ਵਿਚ ਖਿੱਚੋਤਾਣ ਹੋ ਗਈ। ਪੁਲਿਸ ਨੇ ਕਈ ਕਿਸਾਨਾਂ ਨੂੰ ਹਿਰਾਸਤ 'ਚ ਲੈ ਲਿਆ। ਟੋਲ ਪਲਾਜ਼ਾ ਤੇ ਰਾਜਮਾਰਗ 'ਤੇ ਪੁਲਿਸ ਬਲ ਤਾਇਨਾਤ ਕੀਤਾ ਗਿਆ। ਕਿਸਾਨ ਲੀਡਰਾਂ ਨੂੰ ਨਜ਼ਰਬੰਦ ਵੀ ਕੀਤਾ ਗਿਆ ਹੈ।

ਕਿਸਾਨਾਂ ਨੇ ਐਤਵਾਰ ਅੰਦੋਲਨ ਹੋਰ ਤੇਜ਼ ਕਰਨ ਦੀ ਧਮਕੀ ਦਿੱਤੀ

ਖੇਤੀ ਕਾਨੂੰਨਾਂ ਖਿਲਾਫ ਅੰਦੋਲਨਕਰਤਾ ਕਿਸਾਨ ਸ਼ਨੀਵਾਰ ਹਰਿਆਣਾ, ਉੱਤਰ ਪ੍ਰਦੇਸ਼ ਤੇ ਰਾਜਸਥਾਨ 'ਚ ਰਾਜਮਾਰਗ ਦੇ ਟੋਲ ਪਲਾਜ਼ਾ 'ਤੇ ਇਕੱਠੇ ਹੋਏ। ਇਸ ਦੇ ਨਾਲ ਹੀ ਉਨ੍ਹਾਂ ਦਾਅਵਾ ਕੀਤਾ ਕਿ ਜਲਦ ਹੀ ਦਿੱਲੀ ਦੀਆਂ ਸਰਹੱਦਾਂ ਤੇ ਹੋਰ ਵੀ ਹਜ਼ਾਰਾਂ ਲੋਕ ਪਹੁੰਚਣਗੇ ਤੇ ਆਪਣਾ ਅੰਦੋਲਨ ਤੇਜ਼ ਕਰਨਗੇ।

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ