Farmers Protest: ਕਿਸਾਨ ਸੰਗਠਨਾਂ 'ਤੇ ਸਰਕਾਰ ਵਿਚਾਲੇ ਅੱਜ ਹੋਵੇਗੀ ਗੱਲਬਾਤ, ਖੇਤੀਬਾੜੀ ਮੰਤਰੀ ਨੂੰ ਮਿਲੇਗਾ ਕਿਸਾਨਾਂ ਦਾ ਵਫ਼ਦ
ਟਿਕੈਤ ਨੇ ਕਿਹਾ ਸਰਕਾਰ ਚਾਹੇ ਤਾਂ ਕਿਸਾਨਾਂ ਦੇ ਮੁੱਦਿਆਂ ਨੂੰ ਸੁਲਝਾ ਸਕਦੀ ਹੈ।
ਨਵੀਂ ਦਿੱਲੀ: ਕੇਂਦਰ ਸਰਕਾਰ ਦੇ ਤਿੰਨ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਦਾ ਅੰਦੋਲਨ ਬੁੱਧਵਾਰ ਸੱਤਵੇ ਦਿਨ ਵੀ ਜਾਰੀ ਰਿਹਾ। ਪ੍ਰਦਰਸ਼ਨਕਾਰੀ ਕਿਸਾਨ ਆਪਣੀ ਮੰਗ 'ਤੇ ਡਟੇ ਹੋਏ ਹਨ। ਭਾਰਤੀ ਕਿਸਾਨ ਯੂਨੀਅਨ ਦੇ ਰਾਸ਼ਟਰੀ ਬੁਲਾਰੇ ਰਾਕੇਸ਼ ਟਿਕੈਤ ਨੇ ਕਿਹਾ ਕਿ ਕਿਸਾਨਾਂ ਦਾ ਇਕ ਵਫ਼ਦ ਅੱਜ ਖੇਤੀ ਮੰਤਰੀ ਨੂੰ ਮਿਲੇਗਾ।
ਟਿਕੈਤ ਨੇ ਕਿਹਾ ਸਰਕਾਰ ਚਾਹੇ ਤਾਂ ਕਿਸਾਨਾਂ ਦੇ ਮੁੱਦਿਆਂ ਨੂੰ ਸੁਲਝਾ ਸਕਦੀ ਹੈ। ਉਨ੍ਹਾਂ ਕਿਹਾ ਦੇਸ਼ਭਰ ਦੇ ਸਾਰੇ ਕਿਸਾਨ ਸੰਗਠਨਾਂ ਨੂੰ ਅੰਦੋਲਨ ਦੇ ਲਈ ਸੜਕਾਂ 'ਤੇ ਉੱਤਰਨਾ ਚਾਹੀਦਾ ਹੈ। ਕੇਂਦਰ ਸਰਕਾਰ ਤੇ ਪ੍ਰਦਰਸ਼ਨਕਾਰੀ ਕਿਸਾਨਾਂ ਦੇ ਪ੍ਰਤੀਨਿਧੀਆਂ ਵਿਚਾਲੇ ਦੂਜੇ ਗੇੜ ਦੀ ਗੱਲਬਾਤ ਤੋਂ ਪਹਿਲਾਂ ਕੇਂਦਰੀ ਮੰਤਰੀ ਅਮਿਤ ਸ਼ਾਹ ਨੇ ਬੁੱਧਵਾਰ ਖੇਤੀ ਮੰਤਰੀ ਨਰੇਂਦਰ ਸਿੰਘ ਤੋਮਰ ਤੇ ਰੇਲ ਮੰਤਰੀ ਪੀਊਸ਼ ਗੋਇਲ ਨਾਲ ਬੈਠਕ ਕੀਤੀ। ਤੋਮਰ, ਗੋਇਲ ਤੇ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਮੰਗਲਵਾਰ ਕਿਸਾਨ ਲੀਡਰਾਂ ਨਾਲ ਗੱਲਬਾਤ ਦੌਰਾਨ ਕੇਂਦਰ ਸਰਕਾਰ ਦੀ ਅਗਵਾਈ ਕੀਤੀ ਸੀ।
ਮੰਨਿਆ ਜਾ ਰਿਹਾ ਕਿ ਬੁੱਧਵਾਰ ਤਿੰਨ ਪ੍ਰਮੁੱਖ ਕੇਂਦਰੀ ਮੰਤਰੀਆਂ ਨੇ ਕਿਸਾਨਾਂ ਵੱਲੋਂ ਚੁੱਕੇ ਮੁੱਦਿਆਂ ਅਤੇ ਇਸ ਨੂੰ ਲੈਕੇ ਚਰਚਾ ਕੀਤੀ ਹੈ ਕਿ ਨਵੇਂ ਖੇਤੀ ਕਾਨੂੰਨਾਂ ਨੂੰ ਲੈਕੇ ਕਿਵੇਂ ਕਿਸਾਨਾਂ ਦੇ ਸੰਸੇ ਦੂਰ ਕੀਤੇ ਜਾਣ।A delegation of farmers will meet Agriculture Minister tomorrow. If the government wants, it can resolve the issues. All farmer organisations across the country should hit the streets now: Rakesh Tikait, Spokesperson, Bharatiya Kisan Union. #FarmerProtest (2.12) pic.twitter.com/UmByjShWV7
— ANI (@ANI) December 2, 2020