Farmer Protest: ਦਿੱਲੀ ਦੀਆਂ ਹੱਦਾਂ ’ਤੇ ਅੰਦੋਲਨ ਕਰਨ ਵਾਲੇ ਕਿਸਾਨਾਂ 'ਤੇ ਸ਼ਿਕੰਜਾ, ਸੰਮਨ ਭੇਜ ਕੇ ਕੀਤਾ ਤਲਬ
ਕਿਸਾਨਾਂ ਦਾ ਕਹਿਣਾ ਹੈ ਕਿ ਅੰਦੋਲਨ ਖਤਮ ਹੋਣ ਮਗਰੋਂ ਸਰਕਾਰ ਨੇ ਕੇਸ ਵਾਪਸ ਲੈਣ ਦਾ ਭਰੋਸਾ ਦਿੱਤਾ ਸੀ ਪਰ ਹੁਣ ਸਰਕਾਰ ਮੁੱਕਰਦੀ ਨਜ਼ਰ ਆ ਰਹੀ ਹੈ।
Farmer Protest: ਦਿੱਲੀ ਦੀਆਂ ਹੱਦਾਂ ’ਤੇ ਚੱਲੇ ਕਿਸਾਨ ਅੰਦੋਲਨ ਵਿੱਚ ਸ਼ਾਮਲ ਕਿਸਾਨਾਂ ਉਪਰ ਪੁਲਿਸ ਸ਼ਿਕੰਜਾ ਕੱਸਣ ਲੱਗੀ ਹੈ। ਦਿੱਲੀ ਪੁਲਿਸ ਹੁਣ ਕਿਸਨਾਂ ਨੂੰ ਸੰਮਨ ਭੇਜ ਰਹੀ ਹੈ। ਇਸ ਤੋਂ ਗੱਲ ਤੋਂ ਕਿਸਾਨ ਵੀ ਖਫਾ ਹੋ ਗਏ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਅੰਦੋਲਨ ਖਤਮ ਹੋਣ ਮਗਰੋਂ ਸਰਕਾਰ ਨੇ ਕੇਸ ਵਾਪਸ ਲੈਣ ਦਾ ਭਰੋਸਾ ਦਿੱਤਾ ਸੀ ਪਰ ਹੁਣ ਸਰਕਾਰ ਮੁੱਕਰਦੀ ਨਜ਼ਰ ਆ ਰਹੀ ਹੈ।
ਹੋਰ ਪੜ੍ਹੋ : Punjab News: ਬਾਰਸ਼ ਮਗਰੋਂ ਸਬਜ਼ੀਆਂ ਦੇ ਰੇਟ ਆਸਮਾਨੀਂ ਚੜ੍ਹੇ, ਟਮਾਟਰ-ਅਦਰਕ 400 ਰੁਪਏ ਕਿੱਲੋ ਤੋਂ ਪਾਰ
ਹਾਸਲ ਜਾਣਕਾਰੀ ਮੁਤਾਬਕ ਖੇਤੀ ਕਾਨੂੰਨਾਂ ਖ਼ਿਲਾਫ਼ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਦਿੱਲੀ ਦੀਆਂ ਹੱਦਾਂ ’ਤੇ ਚੱਲੇ ਕਿਸਾਨ ਅੰਦੋਲਨ ਸਮੇਂ ਦਰਜ ਪੁਲਿਸ ਕੇਸਾਂ ਦੇ ਮਾਮਲੇ ਵਿੱਚ ਕਿਸਾਨਾਂ ਨੂੰ ਸੰਮਨ ਜਾਰੀ ਹੋਏ ਹਨ। ਸੰਮਨ ਮਿਲਣ ਤੋਂ ਬਾਅਦ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਨਰਾਜ਼ਗੀ ਜਾਹਿਰ ਕੀਤੀ ਗਈ।
ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਕਿਸਾਨਾਂ ਨੇ ਕਿਹਾ ਹੈ ਕਿ ਦਸੰਬਰ 2021 ਵਿੱਚ ਕਿਸਾਨ ਮੋਰਚੇ ਦੀ ਸਮਾਪਤੀ ਸਮੇਂ ਕੇਂਦਰ ਸਰਕਾਰ ਨੇ ਅੰਦੋਲਨ ਦੌਰਾਨ ਦਰਜ ਕੀਤੇ ਸਾਰੇ ਪੁਲਿਸ ਕੇਸ ਵਾਪਸ ਲੈਣ ਦਾ ਭਰੋਸਾ ਦਿੱਤਾ ਸੀ ਪਰ ਨਵੰਬਰ 2020 ਵਿੱਚ ਦਿੱਲੀ ਦੇ ਪੁਲਿਸ ਥਾਣੇ ਮੁੰਡਕਾ ਵਿੱਚ ਦਰਜ ਮਾਮਲੇ ਵਿੱਚ ਪਿੰਡ ਸਹਿਜੜਾ ਦੇ ਨੌਜਵਾਨ ਗੁਰਪ੍ਰੀਤ ਸਿੰਘ ਸਮੇਤ ਪੰਜਾਬ ਦੇ ਕੁਝ ਕਿਸਾਨਾਂ ਨੂੰ ਸੰਮਨ ਮਿਲਣੇ ਸਾਬਤ ਕਰਦਾ ਹੈ ਕਿ ਸਰਕਾਰ ਨੇ ਕਿਸਾਨਾਂ ਨਾਲ ਧੋਖਾ ਕੀਤਾ ਹੈ।
ਇਸ ਬਾਰੇ ਕਿਸਾਨ ਗੁਰਪ੍ਰੀਤ ਸਿੰਘ ਸਹਿਜੜ੍ਹਾ ਨੇ ਦੱਸਿਆ ਕਿ ਕਿਸਾਨ ਅੰਦੋਲਨ ਦੀ ਸਮਾਪਤੀ ਸਮੇਂ ਸਰਕਾਰ ਵੱਲੋਂ ਕੇਸ ਵਾਪਸ ਲੈਣ ਦਾ ਵਾਅਦਾ ਕਰਨ ਉਪਰੰਤ ਉਨ੍ਹਾਂ ਨੂੰ ਲੱਗਿਆ ਕਿ ਕੇਸ ਵਾਪਸ ਹੋ ਗਿਆ ਹੋਵੇਗਾ ਪਰ ਹੁਣ ਅਚਾਨਕ ਦਿੱਲੀ ਦੀ ਜ਼ਿਲ੍ਹਾ ਅਦਾਲਤ ਵੱਲੋਂ ਸੰਮਨ ਭੇਜ ਕੇ 12 ਜੁਲਾਈ ਨੂੰ ਕੇਸ ਦੀ ਸੁਣਵਾਈ ਦੌਰਾਨ ਪੇਸ਼ ਹੋਣ ਲਈ ਕਿਹਾ ਗਿਆ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।