Farmer Protest, KMP Express Block LIVE: ਖੇਤੀ ਕਾਨੂੰਨ ਖਿਲਾਫ ਕਿਸਾਨਾਂ ਵਲੋਂ 24 ਘੰਟੇ ਲਈ ਕੇਐਮਪੀ ਐਕਸਪ੍ਰੈਸ ਵੇਅ ਜਾਮ, ਮੌਕੇ 'ਤੇ ਭਾਰੀ ਪੁਲਿਸ ਬਲ ਤਾਇਨਾਤ
ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਨੇ ਹੁਣ ਕੁੰਡਲੀ-ਮਨੇਸਰ-ਪਲਵਲ (ਕੇਐਮਪੀ) ਐਕਸਪ੍ਰੈਸ ਵੇਅ ‘ਤੇ 24 ਘੰਟੇ ਨਾਕਾਬੰਦੀ ਦਾ ਐਲਾਨ ਕੀਤਾ ਹੈ।
LIVE
Background
ਨਵੀਂ ਦਿੱਲੀ: ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ 125 ਦਿਨਾਂ ਤੋਂ ਵੱਧ ਸਮੇਂ ਤੋਂ ਖੇਤੀਬਾੜੀ ਕਾਨੂੰਨਾਂ ਖਿਲਾਫ ਲਗਾਤਾਰ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਕਿਸਾਨ ਜੱਥੇਬੰਦੀਆਂ ਨੇ ਕਾਨੂੰਨ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਹੁਣ ਕੁੰਡਲੀ-ਮਨੇਸਰ-ਪਲਵਲ (ਕੇਐਮਪੀ) ਐਕਸਪ੍ਰੈਸ ਵੇਅ ‘ਤੇ 24 ਘੰਟੇ ਬੰਦ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਕਿਸਾਨਾਂ ਦੇ ਇਸ ਐਲਾਨ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਨੇ ਸੁਰੱਖਿਆ ਦੇ ਮੱਦੇਨਜ਼ਰ ਸੈਨਿਕਾਂ ਨੂੰ ਮੌਕੇ 'ਤੇ ਤਾਇਨਾਤ ਕਰ ਦਿੱਤਾ ਹੈ।
ਹਾਸਲ ਜਾਣਕਾਰੀ ਮੁਤਾਬਕ 20 ਕੰਪਨੀਆਂ ਨੂੰ ਕੇਐਮਪੀ ਦੀ ਸੁਰੱਖਿਆ ਲਈ ਤਾਇਨਾਤ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਕੰਪਨੀਆਂ 6 ਡੀਐਸਪੀ ਸਮੇਤ 17 ਇੰਸਪੈਕਟਰਾਂ ਦੇ ਇਸ਼ਾਰੇ 'ਤੇ ਕੰਮ ਕਰਨਗੀਆਂ। ਕਿਹਾ ਜਾ ਰਿਹਾ ਹੈ ਕਿ ਜਾਮ ਦੌਰਾਨ ਸੁਰੱਖਿਆ ਪ੍ਰਣਾਲੀ ਨੂੰ ਖ਼ਰਾਬ ਕਰਨ ਵਾਲਿਆਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਦੇ ਨਾਲ ਹੀ ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਸਮੇਂ ਦੌਰਾਨ ਕੇਐਮਪੀ ਤੋਂ ਨਾ ਲੰਘਣ।
ਦੱਸ ਦਈਏ ਕਿ ਕਿਸਾਨ ਖੇਤੀਬਾੜੀ ਕਾਨੂੰਨ ਖਿਲਾਫ ਲਗਾਤਾਰ ਇਕਜੁੱਟ ਹਨ ਅਤੇ ਸਰਕਾਰ ਤੋਂ ਇਸ ਕਾਨੂੰਨ ਨੂੰ ਰੱਦ ਕਰਨ ਦੀ ਮੰਗ ਕਰ ਰਹੇ ਹਨ। ਕੁੰਡਲੀ ਸਰਹੱਦ 'ਤੇ ਹਜ਼ਾਰਾਂ ਕਿਸਾਨਾਂ ਨੇ ਸ਼ਹੀਦੀ ਵੀ ਹਾਸਲ ਕੀਤੀ ਹੈ। ਬਾਰਡਰ 'ਤੇ ਕਿਸਾਨਾਂ ਦੇ ਲਗਾਤਾਰ ਹੋ ਰਹੇ ਵਿਰੋਧ ਪ੍ਰਦਰਸ਼ਨਾਂ ਨੇ ਟ੍ਰੈਫਿਕ ਨੂੰ ਪੂਰੀ ਤਰ੍ਹਾਂ ਠੱਲ੍ਹ ਪਾਈ ਹੈ। ਇਸ ਦੇ ਨਾਲ ਹੀ ਕਿਸਾਨਾਂ ਨੇ ਸ਼ਨੀਵਾਰ ਸਵੇਰੇ 8 ਵਜੇ ਤੋਂ ਐਤਵਾਰ ਸਵੇਰੇ 8 ਵਜੇ ਤੱਕ ਕੇਐਮਪੀ ’ਤੇ ਪ੍ਰਦਰਸ਼ਨ ਕਰਕੇ ਜਾਮ ਰੱਖਣ ਦੀ ਚਿਤਾਵਨੀ ਦਿੱਤੀ ਹੈ।
ਐਸਪੀ ਜਸ਼ਨਦੀਪ ਸਿੰਘ ਰੰਧਾਵਾ ਨੇ ਕਿਸਾਨਾਂ ਦੇ ਇਸ ਐਲਾਨ 'ਤੇ ਬੋਲਦਿਆਂ ਕਿਹਾ ਕਿ, 16 ਥਾਂਵਾਂ 'ਤੇ ਪੁਲਿਸ ਬਲਾਕ ਬਣਾਏ ਗਏ ਹਨ। ਇਨ੍ਹਾਂ ਥਾਂਵਾਂ 'ਤੇ ਵੱਡੀ ਗਿਣਤੀ ਵਿਚ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਜਾਣਗੇ। ਕੇਪੀਐਮ ਬਾਰਡਰ 'ਤੇ ਹਰ ਗਤੀਵਿਧੀ 'ਤੇ ਨਜ਼ਰ ਰੱਖੀ ਜਾਏਗੀ। ਐਸਪੀ ਦਾ ਕਹਿਣਾ ਹੈ ਕਿ ਸੁਰੱਖਿਆ ਪ੍ਰਣਾਲੀ ਨੂੰ ਨੁਕਸਾਨ ਪਹੁੰਚਾਉਣ ਵਾਲਿਆਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਏਗੀ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904
ਕਿਸਾਨਾਂ ਨੇ KMP ਜਾਮ ਕੀਤਾ ਹੈ। ਅਸੀਂ ਲੋਕਾਂ ਨੂੰ ਜਲਦੀ ਹੀ ਬਾਹਰ ਕੱਢਣ ਦੀ ਗੱਲ ਕਰ ਰਹੇ ਹਾਂ ਤਾਂ ਕਿ ਲੋਕਾਂ ਨੂੰ ਪ੍ਰੇਸ਼ਾਨੀ ਨਾ ਹੋਵੇ। ਲੋਕ ਆਪਣੇ ਬਦਲਵੇਂ ਰਸਤੇ 'ਤੇ ਜਾ ਰਹੇ ਹਨ। ਜਿਹੜੀ ਵੀ ਜਗ੍ਹਾ ਢੁੁਕਵਾਂ ਹੈ ਡਾਈਵਰਜ਼ਨ ਕੀਤਾ ਜਾ ਰਿਹਾ ਹੈ। ਲੋਕ ਉਥੋਂ ਆਪਣੀ ਮੰਜ਼ਿਲ ਵੱਲ ਜਾ ਰਹੇ ਹਨ- ਐਸਪੀ ਟ੍ਰੈਫਿਕ, ਗਾਜ਼ੀਆਬਾਦ
Farmers at KMP: ਕੇਐਮਪੀ ਵਿਖੇ ਲੰਗਰ ਵੀ ਤਿਆਰ
ਟਿੱਕਰੀ ਬਾਰਡਰ ਦੀ ਸਟੇਜ ਅੱਜ ਕੇਐਮਪੀ 'ਤੇ ਚੱਲੀਗਾ। ਕਿਸਾਨ ਕੇਐਮਪੀ ਵਿਖੇ ਲੰਗਰ ਵੀ ਤਿਆਰ ਕਰ ਰਹੇ ਹਨ। ਸੈਂਕੜੇ ਟਰੱਕ ਕਿਸਾਨਾਂ ਦੇ ਜਾਮ ਵਿਚ ਫਸ ਗਏ ਹਨ। ਜਾਮ ਵਿਚ ਫਸੇ ਲੋਕਾਂ ਦੇ ਖਾਣ ਪੀਣ ਦਾ ਪ੍ਰਬੰਧ ਵੀ ਕਿਸਾਨ ਕਰ ਰਹੇ ਹਨ। ਕੇਐਮਪੀ 'ਤੇ ਦੋ ਥਾਂਵਾਂ 'ਤੇ ਕਿਸਾਨਾਂ ਨੇ ਵਿਰੋਧ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਹੈ।
ਕੇਐਮਪੀ 24 ਘੰਟਿਆਂ ਲਈ ਜਾਮ
ਕਿਸਾਨਾਂ ਨੇ ਕੇਐਮਪੀ ਨੂੰ 24 ਘੰਟਿਆਂ ਲਈ ਜਾਮ ਕਰ ਦਿੱਤਾ ਹੈ। ਅੰਦੋਲਨਕਾਰੀਆਂ ਨੇ ਬਹਾਦੁਰਗੜ ਦੇ ਮਾਂਡੌਠੀ ਟੋਲ ਪਲਾਜ਼ਾ ਨੇੜੇ ਅੰਦੋਲਨਕਾਰੀਆਂ ਨੇ ਜਾਮ ਲਾ ਦਿੱਤਾ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾ ਦੇ ਮੈਂਬਰਾਂ ਨੇ ਇੱਥੇ ਜਾਮ ਲਗਾ ਦਿੱਤਾ।
KMP Jam: ਰਾਕੇਸ਼ ਟਿਕੈਤ ਦੀ ਲੋਕਾਂ ਨੂੰ ਅਪੀਲ
ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਲੋਕਾਂ ਨੂੰ ਸ਼ਨੀਵਾਰ ਨੂੰ ਕੇਐਮਐਮਪੀ ਦੀ ਵਰਤੋਂ ਨਾ ਕਰਨ ਦੀ ਅਪੀਲ ਕੀਤੀ। ਲੋਕਾਂ ਅੰਦੋਲਨ ਦਾ ਸਮਰਥਨ ਕਰਨ ਅਤੇ ਸਾਡਾ ਸਮਰਥਨ ਕਰਨ। ਉਨ੍ਹਾਂ ਕਿਹਾ ਕਿ ਅਸੀਂ ਜਨਤਾ ਨੂੰ ਪ੍ਰੇਸ਼ਾਨ ਨਹੀਂ ਕਰਨਾ ਚਾਹੁੰਦੇ।
Farmers Protest Update: ਕੇਐਮਪੀ ਜਾਮ ਦੇ ਸੱਦੇ ਦੇ ਮੱਦੇਨਜ਼ਰ ਟ੍ਰੈਫਿਕ ਸਲਾਹਕਾਰੀ ਜਾਰੀ
KMP Jam Update: ਸੰਯੁਕਤ ਕਿਸਾਨ ਮੋਰਚਾ ਵੱਲੋਂ 24 ਘੰਟੇ ਕੁੰਡਲੀ-ਮਨੇਸਰ-ਪਲਵਲ (ਕੇਐਮਪੀ) 'ਤੇ ਜਾਮ ਦੇ ਸੱਦੇ ਨੂੰ ਧਿਆਨ ਵਿਚ ਰੱਖਦਿਆਂ ਯਾਤਰੀਆਂ ਦੀ ਸਹੂਲਤ ਦੇ ਮੱਦੇਨਜ਼ਰ ਹਰਿਆਣਾ ਪੁਲਿਸ ਨੇ ਸਾਵਧਾਨੀ ਵਜੋਂ ਟ੍ਰੈਫਿਕ ਸਲਾਹਕਾਰ ਜਾਰੀ ਕੀਤਾ ਹੈ। ਜਿਸ 'ਚ ਲੋਕਾਂ ਨੂੰ 10 ਅਪ੍ਰੈਲ ਸਵੇਰੇ 8 ਵਜੇ ਤੋਂ 11 ਅਪ੍ਰੈਲ ਸਵੇਰੇ 8 ਵਜੇ ਤੱਕ ਇਸ ਐਕਸਪ੍ਰੈਸ ਵੇਅ ਦੀ ਵਰਤੋਂ ਨਾ ਕਰਨ ਦੀ ਅਪੀਲ ਕੀਤੀ ਗਈ ਹੈ।