ਕਿਸਾਨਾਂ ਦੇ ਅੰਦੋਲਨ ਨੂੰ ਰੋਕਣ ਲਈ ਹਰਿਆਣਾ ਸਰਕਾਰ ਹਰ ਹੀਲਾ ਵਰਤ ਰਹੀ ਹੈ। ਸਰਹੱਦਾਂ ਉੱਤੇ ਕਿਸਾਨਾਂ ਨਾਲ ਤਸ਼ੱਦਦ ਕੀਤਾ ਜਾ ਰਿਹਾ ਹੈ ਤੇ ਹੁਣ ਹਰਿਆਣਾ ਵਿੱਚ ਕਿਸਾਨ ਆਗੂਆਂ ਦੇ ਘਰਾਂ ਬਾਹਰ ਨੋਟਿਸ ਲਾਏ ਜਾ ਰਹੇ ਹਨ ਕਿ ਜੇ ਅੰਦੋਲਨ ਦੌਰਾਨ ਕਿਸੇ ਸੰਪਤੀ ਦਾ ਨੁਕਸਾਨ ਹੋਇਆ ਤਾਂ ਉਸ ਦੀ ਮੁਆਵਜ਼ਾ ਉਨ੍ਹਾਂ ਦੀ ਜਾਇਦਾਦ ਤੋਂ ਲਿਆ ਜਾਵੇਗਾ। ਇਸ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਸ਼ਹੀਦ ਭਗਤ ਸਿੰਘ ਦੇ ਪ੍ਰਧਾਨ ਅਮਰਜੀਤ ਮੋਹੜੀ ਦੇ ਘਰ ਉੱਤੇ ਨੋਟਿਸ ਲਾਇਆ ਗਿਆ ਹੈ।


ਪੁਲਿਸ ਨੇ ਕਾਨੂੰਨ ਵਿਵਸਥਾ ਬਣਾਈ ਰੱਖਣ ਦੀ ਕੀਤੀ ਅਪੀਲ


ਹਰਿਆਣਾ ਪੁਲਿਸ ਦੇ ਨੋਟਿਸ ਵਿੱਚ ਕਿਹਾ ਗਿਆ ਹੈ ਕਿ ਉਨ੍ਹਾਂ ਦੇ ਬੈਂਕ ਖਾਤੇ ਵੀ ਸੀਜ਼ ਕਰ ਦਿੱਤੇ ਜਾਣਗੇ। ਪੁਲਿਸ ਦਾ ਕਹਿਣਾ ਹੈ ਕਿ ਜੇ ਕਿਸੇ ਨੇ ਵੀ ਨੁਕਸਾਨ ਕੀਤਾ ਤਾਂ ਉਸ ਦੀ ਭਰਪਾਈ ਇਨ੍ਹਾਂ ਦੀਆਂ ਜਾਇਦਾਦਾਂ ਤੋਂ ਕੀਤੀ ਜਾਵੇਗੀ। ਪੁਲਿਸ ਦਾ ਕਹਿਣਾ ਹੈ ਕਿ ਅਪਰਾਧਿਕ ਗਤੀਵਿਧੀਆਂ ਨੂੰ ਰੋਕਣ ਲਈ ਤੇ ਕਾਨੂੰਨ ਵਿਵਸਥਾ ਨੂੰ ਬਣਾਈ ਰੱਖਣ ਲਈ ਉਨ੍ਹਾਂ ਵੱਲੋਂ ਇਹ ਕਦਮ ਚੁੱਕਿਆ ਜਾ ਰਿਹਾ ਹੈ।


ਜੇ ਪ੍ਰਦਰਸ਼ਨ ਕਰਨਾ ਹੈ ਤਾਂ ਪਹਿਲਾਂ ਪ੍ਰਸ਼ਾਸਨ ਤੋਂ ਲੈਣੀ ਪਵੇਗੀ ਲਿਖਤੀ ਇਜਾਜ਼ਤ


ਹਰਿਆਣਾ ਪੁਲਿਸ ਦੇ ਨੋਟਿਸ ਵਿੱਚ ਲਿਖਿਆ ਗਿਆ ਹੈ ਕਿ ਬਿਨਾਂ ਇਜਾਜ਼ਤ ਕਿਸਾਨ ਅੰਦੋਲਨ ਵਿੱਚ ਸ਼ਾਮਲ ਹੋ ਕੇ ਹਿੰਸਕ ਪ੍ਰਦਰਸ਼ਨ ਨਾ ਕੀਤਾ ਜਾਵੇ, ਜੇ ਕਿਸੇ ਨੇ ਪ੍ਰਦਰਸ਼ਨ ਕਰਨਾ ਹੈ ਤਾਂ ਪਹਿਲਾਂ ਉਸ ਨੂੰ ਜ਼ਿਲ੍ਹਾ ਪ੍ਰਸ਼ਾਸਨ ਤੋਂ ਲਿਖਤੀ ਇਜਾਜ਼ਤ ਲੈਣੀ ਪਵੇਗੀ। ਜੇ ਤੁਸੀਂ ਬਿਨਾਂ ਇਜਾਜ਼ਤ ਕੋਈ ਪ੍ਰਦਰਸ਼ਨ ਕਰਦੇ ਹੋ ਤਾਂ ਤੁਹਾਡੇ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।


ਇਹ ਵੀ ਪੜ੍ਹੋ-Farmer Protest: 'ਹਰਿਆਣਾ ਪੁਲਿਸ ਨੇ 'ਅਗਵਾ' ਕੀਤਾ ਸਿੱਖ ਨੌਜਵਾਨ, ਬੋਰੀ 'ਚ ਪਾ ਕੇ ਬੁਰੀ ਤਰ੍ਹਾਂ ਕੀਤੀ ਕੁੱਟਮਾਰ'


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


Join Our Official Telegram Channel : - 
https://t.me/abpsanjhaofficial