ਪੜਚੋਲ ਕਰੋ
Farmer Protest: ਯੋਗੀ ਦਾ ਕਿਸਾਨਾਂ ਨੂੰ 'ਰਾਮ-ਰਾਮ' ਕਹਿਣ ਦਾ ਫਰਮਾਨ, ਲੋਕਾਂ ਨੂੰ ਕੀਤੀ ਅਪੀਲ
ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਲਗਾਤਾਰ ਦਿੱਲੀ ਦੀਆਂ ਸਰਹੱਦਾਂ ਤੇ ਡਟੇ ਹੋਏ ਹਨ। ਇਸ ਦੌਰਾਨ ਉਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਮੇਰਟ ਵਿੱਚ ਸੰਬੋਧਨ ਦੌਰਾਨ ਲੋਕਾਂ ਨੂੰ ਅਪੀਲ ਕੀਤੀ ਹੈ।
ਮੇਰਟ: ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਲਗਾਤਾਰ ਦਿੱਲੀ ਦੀਆਂ ਸਰਹੱਦਾਂ ਤੇ ਡਟੇ ਹੋਏ ਹਨ। ਇਸ ਦੌਰਾਨ ਉਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਮੇਰਟ ਵਿੱਚ ਸੰਬੋਧਨ ਦੌਰਾਨ ਲੋਕਾਂ ਨੂੰ ਅਪੀਲ ਕੀਤੀ ਹੈ। ਯੋਗੀ ਨੇ ਆਪਣੇ ਭਾਸ਼ਣ ਦੌਰਾਨ ਲੋਕਾਂ ਨੂੰ ਕਿਹਾ ਹੈ ਕਿ ਉਹ ਜਦੋਂ ਵੀ ਕਿਸਾਨ ਭਰਾਵਾਂ ਨੂੰ ਮਿਲਣ ਤਾਂ ਉਨ੍ਹਾਂ ਨੂੰ ‘ਰਾਮ-ਰਾਮ’ ਨਾਲ ਸੰਬੋਧਨ ਕਰਨ।
CM ਯੋਗੀ ਨੇ ਇਹ ਗੱਲ ਅਜਿਹੇ ਸਮੇਂ ਕਹੀ ਹੈ ਜਦੋਂ ਕਿਸਾਨ ਕੇਂਦਰ ਦੇ ਨਵੇਂ ਖੇਤੀਬਾੜੀ ਕਾਨੂੰਨ ਦੇ ਖਿਲਾਫ ਲਗਾਤਾਰ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਅੱਜ ਕਿਸਾਨ ਆਗੂ ਭੁੱਖ ਹੜਤਾਲ 'ਤੇ ਵੀ ਬੈਠੇ ਹਨ। ਕਿਸਾਨਾਂ ਨੂੰ ਦਿੱਲੀ 'ਚ ਪ੍ਰਦਰਸ਼ਨ ਕਰਦੇ ਹੋਏ ਅੱਜ 19ਵਾਂ ਦਿਨ ਹੈ।
ਕਿਸਾਨਾਂ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਨੇ ਵਿਰੋਧੀ ਧਿਰਾਂ ਨੂੰ ਵੀ ਨਿਸ਼ਾਨਾ ਬਣਾਇਆ। ਉਨ੍ਹਾਂ ਨੇ ਮੋਦੀ ਸਰਕਾਰ ਵੱਲੋਂ ਬਣਾਏ ਕਾਨੂੰਨ ਨੂੰ ਵੀ ਕਿਸਾਨਾਂ ਲਈ ਫਾਇਦੇਮੰਦ ਦੱਸਿਆ। ਉਨ੍ਹਾਂ ਕਿਹਾ, "ਕਿਸਾਨ ਆਪਣੀ ਫਸਲ ਦਾ ਮਾਲਕ ਹੈ। ਇਹ ਉਸ ਦੀ ਚੋਣ ਹੈ, ਉਸ ਨੂੰ ਕਿੱਥੇ ਆਪਣੀ ਫਸਲ ਵੇਚਣੀ ਚਾਹੀਦੀ ਹੈ। ਕੁਝ ਲੋਕ ਕਿਸਾਨਾਂ ਨੂੰ ਦਿੱਤੇ ਅਧਿਕਾਰਾਂ ਤੋਂ ਨਾਰਾਜ਼ ਹਨ, ਉਹ ਖੇਤੀਬਾੜੀ ਨੂੰ ਸੁਧਾਰ ਨਹੀਂ ਦੇਣਾ ਚਾਹੁੰਦੇ। ਜਿਹੜੇ ਲੋਕ ਭਾਰਤ ਦੀ ਤਰੱਕੀ ਨਹੀਂ ਚਾਹੁੰਦੇ, ਉਹ ਲੋਕ ਸਾਜਿਸ਼ ਰਚ ਰਹੇ ਹਨ।"
ਉਨ੍ਹਾਂ ਕਿਹਾ ਕਿ "ਜਿਹੜੀਆਂ ਰਾਜਨੀਤਕ ਪਾਰਟੀਆਂ ਨੇ ਦਹਾਕਿਆਂ ਤੱਕ ਰਾਜ ਕੀਤਾ।ਉਨ੍ਹਾਂ ਕਿਸਾਨਾਂ ਨਾਲ ਧੋਖਾ ਕੀਤਾ ਹੈ। ਅੱਜ ਇਤਿਹਾਸਕ ਕਾਨੂੰਨਾਂ ਬਾਰੇ ਕਿਸਾਨਾਂ ਵਿੱਚ ਭਰਮ ਫੈਲਾ ਰਹੀਆਂ ਹਨ।"
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਕ੍ਰਿਕਟ
ਲੁਧਿਆਣਾ
ਪੰਜਾਬ
ਸਿਹਤ
Advertisement