Rajinder Deep Singh Wala ਨੂੰ ਕਿਉਂ ਕੀਤਾ ਕਿਸਾਨ ਮੋਰਚੇ ਤੋਂ ਸਸਪੈਂਡ?
ਇਸ ਬਾਰੇ ਰਾਜਿੰਦਰ ਦੀਪ ਸਿੰਘ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਉਹ ਹਫ਼ਤੇ ਲਈ ਪੰਜਾਬ ਆਏ ਹਨ ਤਾਂ ਜੋ ਉਹ ਪਿੰਡ-ਪਿੰਡ ਜਾ ਕੇ ਲੋਕਾਂ ਨੂੰ ਕਿਸਾਨ ਅੰਦੋਲਨ 'ਚ ਜਾਣ ਲਈ ਪ੍ਰੇਰਿਤ ਕਰ ਸਕਣ।
ਨਵੀਂ ਦਿੱਲੀ: ਸੰਯੁਕਤ ਕਿਸਾਨ ਮੋਰਚੇ (sanyukt kisan morcha) ਦੀ ਮੀਟਿੰਗ ਵਿੱਚ ਵੱਡਾ ਫੈਸਲਾ ਲਿਆ ਗਿਆ ਹੈ। ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਰਜਿੰਦਰ ਦੀਪ ਸਿੰਘ ਵਾਲਾ (Rajinder Deep Singh Wala) ਨੂੰ ਹਫ਼ਤੇ ਲਈ ਕਿਸਾਨ ਮੋਰਚੇ ‘ਚੋਂ ਸਸਪੈਂਡ ਕੀਤਾ ਗਿਆ ਹੈ। ਵੱਡੀ ਖ਼ਬਰ ਤਾਂ ਇਹ ਹੈ ਕਿ ਦੋ ਦਿਨ ਤੋਂ ਰਾਜਿੰਦਰ ਮੁਅੱਤਲ ਹੈ ਤੇ ਕਿਸਾਨ ਲੀਡਰਾਂ ਨੇ ਇਸ ਬਾਰੇ ਅਜੇ ਤੱਕ ਕੋਈ ਗੱਲ ਨਹੀਂ ਕੀਤੀ।
ਇਹ ਵੀ ਪਤਾ ਲੱਗਾ ਹੈ ਕਿ ਪ੍ਰਧਾਨ ਮੰਤਰੀ ਨੂੰ ਚਿੱਠੀ ਲਿਖੇ ਜਾਣ ਦੇ ਵਿਰੋਧ ਤੋਂ ਬਾਅਦ ਇਹ ਕਾਰਵਾਈ ਕੀਤੀ ਗਈ ਹੈ। ਹੁਣ ਸੰਯੁਕਤ ਕਿਸਾਨ ਮੋਰਚਾ ਦੇ ਫੈਸਲੇ ਖਿਲਾਫ ਲਿਖੀ ਗਈ ਚਿੱਠੀ ਵੀ ਵਾਪਸ ਲਈ ਜਾਵੇਗੀ। ਕੁਝ ਜਥੇਬੰਦੀਆਂ ਨੇ ਪ੍ਰਧਾਨ ਮੰਤਰੀ ਨੂੰ ਚਿੱਠੀ ਲਿਖੇ ਜਾਣ ਦਾ ਚਿੱਠੀ ਜ਼ਰੀਏ ਵਿਰੋਧ ਕੀਤਾ ਸੀ।
ਸੰਯੁਕਤ ਕਿਸਾਨ ਮੋਰਚਾ ਦੀ 9 ਮੈਂਬਰੀ ਕਮੇਟੀ ਨੂੰ ਸਾਰੇ ਅਧਿਕਾਰ ਦਿੱਤੇ ਗਏ ਹਨ। ਦੱਸ ਦੇਈਏ ਕਿ ਕਿਸਾਨ ਲੀਡਰ ਬਲਵੀਰ ਸਿੰਘ ਰਾਜੇਵਾਲ, ਡਾ. ਦਰਸ਼ਨ ਪਾਲ, ਗੁਰਨਾਮ ਸਿੰਘ ਚੜੂਨੀ, ਹਨਨ ਮੌਲਾ, ਜਗਜੀਤ ਸਿੰਘ ਡੱਲੇਵਾਲ, ਜੋਗਿੰਦਰ ਸਿੰਘ ਉਗਰਾਹਾਂ, ਯੁੱਧਵੀਰ ਸਿੰਘ, ਯੋਗੇਂਦਰ ਯਾਦਵ, ਅਭਿਮਨਿਉ ਕੋਹਾੜ 9 ਮੈਂਬਰੀ ਕਮੇਟੀ ਵਿੱਚ ਸ਼ਾਮਲ ਹਨ।
ਦੱਸਣਯੋਗ ਹੈ ਰਾਜਿੰਦਰ ਦੀਪ ਸਿੰਘ ਵਾਲਾ 26 ਜਨਵਰੀ ਨੂੰ ਦਿੱਲੀ ਲਾਲ ਕਿਲ੍ਹੇ ‘ਤੇ ਵਾਪਰੀ ਘਟਨਾ ਤੋਂ ਬਾਅਦ ਦੀਪ ਸਿੱਧੂ ਤੇ ਲੱਖਾ ਸਿਧਾਣਾ ਖ਼ਿਲਾਫ਼ ਬੋਲਣ ਕਰਕੇ ਕਾਫ਼ੀ ਚਰਚਾ ਵਿੱਚ ਆਇਆ ਸੀ। ਇਸ ਬਾਰੇ ਰਾਜਿੰਦਰ ਦੀਪ ਸਿੰਘ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਉਹ ਹਫ਼ਤੇ ਲਈ ਪੰਜਾਬ ਆਏ ਹਨ ਤਾਂ ਜੋ ਉਹ ਪਿੰਡ-ਪਿੰਡ ਜਾ ਕੇ ਲੋਕਾਂ ਨੂੰ ਕਿਸਾਨ ਅੰਦੋਲਨ 'ਚ ਜਾਣ ਲਈ ਪ੍ਰੇਰਿਤ ਕਰ ਸਕਣ।
ਇਹ ਵੀ ਪੜ੍ਹੋ: ਸੰਯੁਕਤ ਕਿਸਾਨ ਮੋਰਚੇ 'ਚ ਨਹੀਂ ਪਈ ਕੋਈ ਫੁੱਟ, ਖਬਰਾਂ ਫੈਲਾਉਣ ਵਾਲਿਆਂ ਨੂੰ ਕਿਸਾਨਾਂ ਦੀ ਸਖਤ ਚੇਤਾਵਨੀ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin