ਪੜਚੋਲ ਕਰੋ

Agriculture Minister: ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਦਾ ਕਿਸਾਨਾਂ ਨਾਲ ਮੀਟਿੰਗ ਤੋਂ ਪਹਿਲਾਂ ਵੱਡਾ ਬਿਆਨ, ਜਾਹਰ ਕੀਤੀ ਹੱਲ ਹੋਣ ਦੀ ਉਮੀਦ

Farmers Protest: ਨਰਿੰਦਰ ਸਿੰਘ ਤੋਮਰ ਨੇ ਕਿਹਾ ਕਿ ਜਿਹੜੇ ਕਿਸਾਨ ਕਾਨੂੰਨਾਂ ਦਾ ਸਮਰਥਨ ਕਰ ਰਹੇ ਹਨ ਅਤੇ ਜਿਹੜੇ ਵਿਰੋਧ ਕਰ ਰਹੇ ਹਨ ਉਹ ਦੋਵਾਂ ਨੂੰ ਮਿਲ ਰਹੇ ਹਨ। ਖੇਤੀਬਾੜੀ ਕਾਨੂੰਨਾਂ ਦਾ ਸਮਰਥਨ ਕਰਨ ਵਾਲੇ ਕਿਸਾਨਾਂ ਦੀ ਗਿਣਤੀ ਕਾਫ਼ੀ ਹੈ। ਸਰਕਾਰ ਕਿਸਾਨਾਂ ਦੇ ਹਿੱਤਾਂ ਲਈ ਸਮਰਪਿਤ ਹੈ।

  ਨਵੀਂ ਦਿੱਲੀ: ਕਿਸਾਨ ਅੰਦੋਲਨ (Farmers protest) 42ਵੇਂ ਦਿਨ ਵੀ ਦਿੱਲੀ ਦੀਆਂ ਵੱਖ-ਵੱਖ ਸੀਮਾਵਾਂ 'ਤੇ ਜਾਰੀ ਹੈ। ਇਸ ਦੌਰਾਨ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ (Narendra Singh Tomar) ਨੇ ਕਿਹਾ ਕਿ ਭਾਰਤ ਸਰਕਾਰ ਕਿਸਾਨਾਂ ਦੇ ਹਿੱਤਾਂ ਲਈ ਸਮਰਪਿਤ ਹੈ। ਉਨ੍ਹਾਂ ਕਿਹਾ ਕਿ ਜਿਹੜੇ ਕਿਸਾਨ ਇਨ੍ਹਾਂ ਕਾਨੂੰਨਾਂ ਦਾ ਸਮਰਥਨ ਕਰ ਰਹੇ ਹਨ ਅਤੇ ਜਿਹੜੇ ਵਿਰੋਧ ਕਰ ਰਹੇ ਹਨ, ਅਸੀਂ ਦੋਵਾਂ ਨੂੰ ਮਿਲ ਰਹੇ ਹਾਂ। ਖੇਤੀਬਾੜੀ ਕਾਨੂੰਨਾਂ (farm laws) ਦਾ ਸਮਰਥਨ ਕਰਨ ਵਾਲੇ ਕਿਸਾਨਾਂ ਦੀ ਗਿਣਤੀ ਵੀ ਕਾਫ਼ੀ ਹੈ। ਅਸੀਂ ਕਿਸਾਨਾਂ ਦੇ ਮਸਲਿਆਂ ਦੇ ਹੱਲ ਵਿੱਚ ਲੱਗੇ ਹੋਏ ਹਾਂ। ਖੇਤੀਬਾੜੀ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਪੂਰਾ ਯਕੀਨ ਹੈ ਕਿ ਪ੍ਰਦਰਸ਼ਨ ਕਰ ਰਹੀਆਂ ਕਿਸਾਨ ਜਥੇਬੰਦੀਆਂ ਕਿਸਾਨਾਂ ਦੇ ਹਿੱਤਾਂ ਬਾਰੇ ਸੋਚਣਗੀਆਂ ਅਤੇ ਕਿਸੇ ਹੱਲ ’ਤੇ ਪਹੁੰਚਣਗੀਆਂ। ਦੱਸ ਦਈਏ ਕਿ ਖੇਤੀਬਾੜੀ ਮੰਤਰੀ ਦਾ ਇਹ ਬਿਆਨ ਅਜਿਹੇ ਸਮੇਂ ਆਇਆ ਹੈ ਜਦੋਂ ਵੀਰਵਾਰ ਨੂੰ ਕਿਸਾਨ ਜਥੇਬੰਦੀਆਂ ਟਰੈਕਟਰ ਮਾਰਚ ਕਰਨ ਜਾ ਰਹੀਆਂ ਹਨ।
ਜਾਣਕਾਰੀ ਲਈ ਦੱਸ ਦਈਏ ਕਿ ਇਸ ਤੋਂ ਪਹਿਲਾਂ ਇਹ ਟਰੈਕਟਰ ਮਾਰਚ 6 ਜਨਵਰੀ ਨੂੰ ਹੋਣ ਜਾ ਰਿਹਾ ਸੀ ਪਰ ਖਰਾਬ ਮੌਸਮ ਦੀ ਭਵਿੱਖਬਾਣੀ ਕਾਰਨ ਇਸ ਨੂੰ ਇੱਕ ਦਿਨ ਲਈ ਮੁਲਤਵੀ ਕਰ ਦਿੱਤਾ ਗਿਆ। ਹੁਣ ਇਹ ਟਰੈਕਟਰ ਮਾਰਚ 7 ਜਨਵਰੀ ਨੂੰ ਸਿੰਘੂ, ਟਿੱਕਰੀ, ਗਾਜ਼ੀਪੁਰ ਅਤੇ ਸ਼ਾਹਜਹਾਂਪੁਰ (ਹਰਿਆਣਾ-ਰਾਜਸਥਾਨ ਸਰਹੱਦ) ਦੇ ਸਾਰੇ ਪ੍ਰਦਰਸ਼ਨ ਸਥਾਨਾਂ ਤੋਂ ਕੁੰਡਲੀ-ਮਨੇਸਰ-ਪਲਵਲ (ਕੇਐਮਪੀ) ਕੱਢਿਆ ਜਾਏਗਾ। ਕਿਸਾਨ ਯੂਨੀਅਨਾਂ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਤਿੰਨੋਂ ਖੇਤੀ ਕਾਨੂੰਨਾਂ ਵਿਰੁੱਧ ਲਹਿਰ ਤੇਜ਼ ਕਰ ਦਿੱਤੀ ਜਾਵੇਗੀ। ਕਿਸਾਨ ਆਗੂ ਜੋਗਿੰਦਰ ਨੈਨ ਨੇ 26 ਜਨਵਰੀ ਨੂੰ ਦਿੱਲੀ ਲਈ ਪ੍ਰਸਤਾਵਿਤ ਇੱਕ ਹੋਰ ਟਰੈਕਟਰ ਮਾਰਚ ਬਾਰੇ ਕਿਹਾ, “ਅਸੀਂ ਹਰਿਆਣਾ ਦੇ ਹਰ ਪਿੰਡ ਤੋਂ 10 ਟਰੈਕਟਰ ਟਰਾਲੀਆਂ ਭੇਜਾਂਗੇ। ਅਸੀਂ ਲੋਕਾਂ ਨੂੰ ਬੇਨਤੀ ਕਰਦੇ ਹਾਂ ਕਿ ਹਰ ਘਰ ਤੋਂ ਘੱਟੋ ਘੱਟ ਇੱਕ ਵਿਅਕਤੀ ਅਤੇ ਇੱਕ ਪਿੰਡ ਤੋਂ 11 ਔਰਤਾਂ ਆਉਣ।” 8 ਜਨਵਰੀ ਨੂੰ ਕਿਸਾਨ ਅਤੇ ਸਰਕਾਰ ਦਰਮਿਆਨ 8ਵੇਂ ਗੇੜ ਦੀ ਮੀਟਿੰਗ ਹੋਵੇਗੀ। ਸੱਤਵੇਂ ਗੇੜ ਦੀ ਮੀਟਿੰਗ ਦਾ ਕੋਈ ਨਤੀਜਾ ਨਹੀਂ ਨਿਕਲਿਆ। ਕਿਸਾਨ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ 'ਤੇ ਅੜੇ ਹੋਏ ਹਨ। Farmers Protest: ਕਿਸਾਨਾਂ ਨੂੰ ਦਿੱਲੀ ਦਾਖਲ ਹੋਣ ਤੋਂ ਰੋਕਣ ਦੀ ਕੋਸ਼ਿਸ਼ਾਂ 'ਚ ਲੱਗੀ ਹਰਿਆਣਾ ਪੁਲਿਸ, ਦਿੱਲੀ-ਜੈਪੁਰ ਐਕਸਪ੍ਰੈਸ ਵੇਅ 'ਤੇ ਲਗਾਏ ਬੈਰੀਕੇਡ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ
Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ
Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Farmer Protest: ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
Advertisement
ABP Premium

ਵੀਡੀਓਜ਼

Bhagwant Maan | ਜਿਮਨੀ ਚੋਣਾਂ ਤੋਂ ਬਾਅਦ ਵਿਧਾਇਕਾਂ ਦੇ ਨਾਲ ਮੁੱਖ ਮੰਤਰੀ ਪੰਜਾਬ ਦੀ ਪਹਿਲੀ ਮੁਲਾਕਾਤ |Abp SanjahPolice Encounter | Lawrence Bishnoi ਦੇ ਸਾਥੀਆਂ ਨੂੰ ਪੰਜਾਬ ਪੁਲਿਸ ਨੇਚਟਾਈ ਧੂਲ! |Abp SanjhaHarsimrat Kaur | ਸਦਨ 'ਚ ਗੱਜੀ ਹਰਸਿਮਰਤ ਕੌਰ ਬਾਦਲ! ਅਸੀਂ ਮੁੱਦੇ ਕਿੱਥੇ ਜਾ ਕੇ ਉਠਾਈਏ ? |Abp SanjhaParneet Kaur | ਜਗਜੀਤ ਸਿੰਘ ਡੱਲੇਵਾਲ ਨੂੰ ਲੈ ਕੇ ਪਰਨੀਤ ਕੌਰ ਦਾ ਵੱਡਾ ਬਿਆਨ! |Farmer Protest |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ
Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ
Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Farmer Protest: ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
IPL ਨਿਲਾਮੀ 'ਚ ਜਿਸ ਭਾਰਤੀ ਖਿਡਾਰੀ ਨੂੰ ਕਿਸੇ ਨੇ ਨਹੀਂ ਖਰੀਦਿਆ, T20 'ਚ ਸਭ ਤੋਂ ਤੇਜ਼ ਸੈਂਕੜਾ ਠੋਕਣ ਵਾਲਾ ਬਣਿਆ
IPL ਨਿਲਾਮੀ 'ਚ ਜਿਸ ਭਾਰਤੀ ਖਿਡਾਰੀ ਨੂੰ ਕਿਸੇ ਨੇ ਨਹੀਂ ਖਰੀਦਿਆ, T20 'ਚ ਸਭ ਤੋਂ ਤੇਜ਼ ਸੈਂਕੜਾ ਠੋਕਣ ਵਾਲਾ ਬਣਿਆ
1 ਦਸੰਬਰ ਤੋਂ ਮੋਬਾਈਲ 'ਚ ਨਹੀਂ ਆਉਣਗੇ OTP! Jio, Airtel, Vi ਅਤੇ BSNL ਯੂਜ਼ਰ ਜਾਣ ਲਓ ਆਹ ਨਿਯਮ
1 ਦਸੰਬਰ ਤੋਂ ਮੋਬਾਈਲ 'ਚ ਨਹੀਂ ਆਉਣਗੇ OTP! Jio, Airtel, Vi ਅਤੇ BSNL ਯੂਜ਼ਰ ਜਾਣ ਲਓ ਆਹ ਨਿਯਮ
EPFO ਤੋਂ ਕਿੰਨੇ ਪੈਸੇ ਕਢਵਾਉਣ ਤੋਂ ਬਾਅਦ ਨਹੀਂ ਮਿਲਦੀ ਪੈਨਸ਼ਨ ? ਜਾਣ ਲਓ ਨਿਯਮ
EPFO ਤੋਂ ਕਿੰਨੇ ਪੈਸੇ ਕਢਵਾਉਣ ਤੋਂ ਬਾਅਦ ਨਹੀਂ ਮਿਲਦੀ ਪੈਨਸ਼ਨ ? ਜਾਣ ਲਓ ਨਿਯਮ
Holidays in December: ਜਲਦ ਨਿਬੇੜ ਲਵੋ ਕੰਮ, ਦਸੰਬਰ ਮਹੀਨੇ 'ਚ 17 ਛੁੱਟੀਆਂ! 
Holidays in December: ਜਲਦ ਨਿਬੇੜ ਲਵੋ ਕੰਮ, ਦਸੰਬਰ ਮਹੀਨੇ 'ਚ 17 ਛੁੱਟੀਆਂ! 
Embed widget