ਨਵੀਂ ਦਿੱਲੀ: ਕਿਸਾਨ ਅੰਦੋਲਨ (Farmers protest) 42ਵੇਂ ਦਿਨ ਵੀ ਦਿੱਲੀ ਦੀਆਂ ਵੱਖ-ਵੱਖ ਸੀਮਾਵਾਂ 'ਤੇ ਜਾਰੀ ਹੈ। ਇਸ ਦੌਰਾਨ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ (Narendra Singh Tomar) ਨੇ ਕਿਹਾ ਕਿ ਭਾਰਤ ਸਰਕਾਰ ਕਿਸਾਨਾਂ ਦੇ ਹਿੱਤਾਂ ਲਈ ਸਮਰਪਿਤ ਹੈ। ਉਨ੍ਹਾਂ ਕਿਹਾ ਕਿ ਜਿਹੜੇ ਕਿਸਾਨ ਇਨ੍ਹਾਂ ਕਾਨੂੰਨਾਂ ਦਾ ਸਮਰਥਨ ਕਰ ਰਹੇ ਹਨ ਅਤੇ ਜਿਹੜੇ ਵਿਰੋਧ ਕਰ ਰਹੇ ਹਨ, ਅਸੀਂ ਦੋਵਾਂ ਨੂੰ ਮਿਲ ਰਹੇ ਹਾਂ। ਖੇਤੀਬਾੜੀ ਕਾਨੂੰਨਾਂ (farm laws) ਦਾ ਸਮਰਥਨ ਕਰਨ ਵਾਲੇ ਕਿਸਾਨਾਂ ਦੀ ਗਿਣਤੀ ਵੀ ਕਾਫ਼ੀ ਹੈ। ਅਸੀਂ ਕਿਸਾਨਾਂ ਦੇ ਮਸਲਿਆਂ ਦੇ ਹੱਲ ਵਿੱਚ ਲੱਗੇ ਹੋਏ ਹਾਂ।

ਖੇਤੀਬਾੜੀ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਪੂਰਾ ਯਕੀਨ ਹੈ ਕਿ ਪ੍ਰਦਰਸ਼ਨ ਕਰ ਰਹੀਆਂ ਕਿਸਾਨ ਜਥੇਬੰਦੀਆਂ ਕਿਸਾਨਾਂ ਦੇ ਹਿੱਤਾਂ ਬਾਰੇ ਸੋਚਣਗੀਆਂ ਅਤੇ ਕਿਸੇ ਹੱਲ ’ਤੇ ਪਹੁੰਚਣਗੀਆਂ। ਦੱਸ ਦਈਏ ਕਿ ਖੇਤੀਬਾੜੀ ਮੰਤਰੀ ਦਾ ਇਹ ਬਿਆਨ ਅਜਿਹੇ ਸਮੇਂ ਆਇਆ ਹੈ ਜਦੋਂ ਵੀਰਵਾਰ ਨੂੰ ਕਿਸਾਨ ਜਥੇਬੰਦੀਆਂ ਟਰੈਕਟਰ ਮਾਰਚ ਕਰਨ ਜਾ ਰਹੀਆਂ ਹਨ।



ਜਾਣਕਾਰੀ ਲਈ ਦੱਸ ਦਈਏ ਕਿ ਇਸ ਤੋਂ ਪਹਿਲਾਂ ਇਹ ਟਰੈਕਟਰ ਮਾਰਚ 6 ਜਨਵਰੀ ਨੂੰ ਹੋਣ ਜਾ ਰਿਹਾ ਸੀ ਪਰ ਖਰਾਬ ਮੌਸਮ ਦੀ ਭਵਿੱਖਬਾਣੀ ਕਾਰਨ ਇਸ ਨੂੰ ਇੱਕ ਦਿਨ ਲਈ ਮੁਲਤਵੀ ਕਰ ਦਿੱਤਾ ਗਿਆ। ਹੁਣ ਇਹ ਟਰੈਕਟਰ ਮਾਰਚ 7 ਜਨਵਰੀ ਨੂੰ ਸਿੰਘੂ, ਟਿੱਕਰੀ, ਗਾਜ਼ੀਪੁਰ ਅਤੇ ਸ਼ਾਹਜਹਾਂਪੁਰ (ਹਰਿਆਣਾ-ਰਾਜਸਥਾਨ ਸਰਹੱਦ) ਦੇ ਸਾਰੇ ਪ੍ਰਦਰਸ਼ਨ ਸਥਾਨਾਂ ਤੋਂ ਕੁੰਡਲੀ-ਮਨੇਸਰ-ਪਲਵਲ (ਕੇਐਮਪੀ) ਕੱਢਿਆ ਜਾਏਗਾ।

ਕਿਸਾਨ ਯੂਨੀਅਨਾਂ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਤਿੰਨੋਂ ਖੇਤੀ ਕਾਨੂੰਨਾਂ ਵਿਰੁੱਧ ਲਹਿਰ ਤੇਜ਼ ਕਰ ਦਿੱਤੀ ਜਾਵੇਗੀ। ਕਿਸਾਨ ਆਗੂ ਜੋਗਿੰਦਰ ਨੈਨ ਨੇ 26 ਜਨਵਰੀ ਨੂੰ ਦਿੱਲੀ ਲਈ ਪ੍ਰਸਤਾਵਿਤ ਇੱਕ ਹੋਰ ਟਰੈਕਟਰ ਮਾਰਚ ਬਾਰੇ ਕਿਹਾ, “ਅਸੀਂ ਹਰਿਆਣਾ ਦੇ ਹਰ ਪਿੰਡ ਤੋਂ 10 ਟਰੈਕਟਰ ਟਰਾਲੀਆਂ ਭੇਜਾਂਗੇ। ਅਸੀਂ ਲੋਕਾਂ ਨੂੰ ਬੇਨਤੀ ਕਰਦੇ ਹਾਂ ਕਿ ਹਰ ਘਰ ਤੋਂ ਘੱਟੋ ਘੱਟ ਇੱਕ ਵਿਅਕਤੀ ਅਤੇ ਇੱਕ ਪਿੰਡ ਤੋਂ 11 ਔਰਤਾਂ ਆਉਣ।”

8 ਜਨਵਰੀ ਨੂੰ ਕਿਸਾਨ ਅਤੇ ਸਰਕਾਰ ਦਰਮਿਆਨ 8ਵੇਂ ਗੇੜ ਦੀ ਮੀਟਿੰਗ ਹੋਵੇਗੀ। ਸੱਤਵੇਂ ਗੇੜ ਦੀ ਮੀਟਿੰਗ ਦਾ ਕੋਈ ਨਤੀਜਾ ਨਹੀਂ ਨਿਕਲਿਆ। ਕਿਸਾਨ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ 'ਤੇ ਅੜੇ ਹੋਏ ਹਨ।

Farmers Protest: ਕਿਸਾਨਾਂ ਨੂੰ ਦਿੱਲੀ ਦਾਖਲ ਹੋਣ ਤੋਂ ਰੋਕਣ ਦੀ ਕੋਸ਼ਿਸ਼ਾਂ 'ਚ ਲੱਗੀ ਹਰਿਆਣਾ ਪੁਲਿਸ, ਦਿੱਲੀ-ਜੈਪੁਰ ਐਕਸਪ੍ਰੈਸ ਵੇਅ 'ਤੇ ਲਗਾਏ ਬੈਰੀਕੇਡ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904