ਪੜਚੋਲ ਕਰੋ
Advertisement
Farmers Hunger Strike: ਸੋਮਵਾਰ ਨੂੰ ਕਿਸਾਨਾਂ ਵਲੋਂ ਭੁੱਖ ਹੜਤਾਲ ਕੀਤੀ, ਜਾਣੋ ਕੀ ਹੈ ਅੱਜ ਦੇ ਦਿਨ ਦਾ ਪਲਾਨ, ਸਰਕਾਰਾਂ ਦੇ ਬਿਆਨ
Farmers Protest: ਕਿਸਾਨਾਂ ਵੱਲੋਂ ਸਮੂਹ ਧਰਨੇ ਵਾਲੀਆਂ ਥਾਂਵਾਂ ‘ਤੇ ਇੱਕ ਰੋਜ਼ਾ ਭੁੱਖ ਹੜਤਾਲ ਦਾ ਐਲਾਨ ਕੀਤਾ ਗਿਆ ਹੈ, ਜਦੋਂ ਕਿ ਖੇਤੀ ਮੰਤਰਾਲੇ ਦੇ ਜੁਆਇੰਟ ਸੈਕਟਰੀ ਵਿਵੇਕ ਅਗਰਵਾਲ ਨੇ ਕ੍ਰਾਂਤੀਕਾਰੀ ਕਿਸਾਨ ਮੋਰਚਾ ਸਣੇ 40 ਕਿਸਾਨ ਸੰਗਠਨਾਂ ਨੂੰ ਇੱਕ ਵਾਰ ਫਿਰ ਗੱਲਬਾਤ ਦਾ ਸੱਦਾ ਦਿੰਦਿਆਂ ਪੱਤਰ ਲਿਖਿਆ ਹੈ।
ਮਨਵੀਰ ਕੌਰ ਰੰਧਾਵਾ ਦੀ ਰਿਪੋਰਟ
ਨਵੀਂ ਦਿੱਲੀ: ਕਿਸਾਨ ਤਿੰਨੋਂ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ 'ਤੇ ਅੜੇ ਹਨ। ਕਿਸਾਨ ਹੱਡ ਚਿਰਦੀ ਠੰਢ ਵਿੱਚ ਵੀ 25 ਦਿਨਾਂ ਤੋਂ ਦਿੱਲੀ ਸਰਹੱਦ ‘ਤੇ ਡੱਟੇ ਹਨ। ਕਿਸਾਨ ਨਵੇਂ ਖੇਤੀਬਾੜੀ ਕਾਨੂੰਨਾਂ ਖਿਲਾਫ ਸੜਕਾਂ 'ਤੇ ਅੰਦੋਲਨ ਕਰ ਰਹੇ ਹਨ। ਸਰਕਾਰ ਦਾ ਦਾਅਵਾ ਹੈ ਕਿ ਇਹ ਕਾਨੂੰਨ ਦੇਸ਼ ਦੇ ਕਿਸਾਨਾਂ ਦੇ ਹਿੱਤ ਵਿੱਚ ਹੈ। ਸਰਕਾਰ ਵੱਲੋਂ ਕਿਹਾ ਜਾ ਰਿਹਾ ਹੈ ਕਿ ਠੋਸ ਮੁਸ਼ਕਲਾਂ ਦਾ ਹੱਲ ਹੋ ਗਿਆ ਹੈ। ਕਿਸਾਨ ਹਨ ਕਿ ਮੰਨ ਨਹੀਂ ਰਹੇ।
ਹੁਣ ਸਰਕਾਰ ਵਲੋਂ ਕਿਸਾਨਾਂ ਨੂੰ ਇੱਕ ਪੱਤਰ ਲਿਖਿਆ, ਫਿਰ ਕਿਸਾਨਾਂ ਵਲੋਂ ਵੀ ਸਰਕਾਰ ਨੂੰ ਇੱਕ ਓਪਨ ਲੈਟਰ ਲਿਖਿਆ ਗਿਆ। ਹੁਣ ਸਾਰੇ ਧਰਨਾ ਸਥਲਾਂ 'ਤੇ ਕਿਸਾਨਾਂ ਵਲੋਂ ਭੁੱਖ ਹੜਤਾਲ ਦਾ ਐਲਾਨ ਕੀਤਾ ਗਿਆ ਹੈ, ਜਦੋਂ ਕਿ 40 ਕਿਸਾਨ ਸੰਗਠਨਾਂ ਨੂੰ ਸਰਕਾਰ ਵੱਲੋਂ ਇੱਕ ਪੱਤਰ ਲਿਖਿਆ ਗਿਆ ਹੈ। ਖੇਤੀਬਾੜੀ ਮੰਤਰਾਲੇ ਦੇ ਜੁਆਇੰਟ ਸੈਕਟਰੀ ਵਿਵੇਕ ਅਗਰਵਾਲ ਨੇ ਕ੍ਰਾਂਤੀਕਾਰੀ ਕਿਸਾਨ ਮੋਰਚਾ ਸਣੇ 40 ਕਿਸਾਨ ਸੰਗਠਨਾਂ ਨੂੰ ਇੱਕ ਵਾਰ ਫਿਰ ਗੱਲਬਾਤ ਦਾ ਸੱਦਾ ਦਿੰਦਿਆਂ ਪੱਤਰ ਲਿਖਿਆ ਹੈ।
ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪੱਛਮੀ ਬੰਗਾਲ ਵਿੱਚ ਕਿਹਾ ਕਿ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਕਿਸਾਨਾਂ ਨਾਲ ਗੱਲਬਾਤ ਕਰ ਰਹੇ ਹਨ। ਉਹ (ਨਰਿੰਦਰ ਸਿੰਘ ਤੋਮਰ) ਇੱਕ ਦੋ ਦਿਨਾਂ ਵਿਚ ਅੰਦੋਲਨ ਨੂੰ ਖ਼ਤਮ ਕਰਨ ਲਈ ਕਿਸਾਨਾਂ ਨੂੰ ਮਿਲ ਸਕਦੇ ਹਨ। ਇਸ ਦੇ ਨਾਲ ਹੀ, ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਵੀ ਘੱਟੋ ਘੱਟ ਸਮਰਥਨ ਮੁੱਲ (MSP) ਬਾਰੇ ਵੱਡਾ ਬਿਆਨ ਦਿੱਤਾ ਹੈ। ਖੱਟਰ ਨੇ ਕਿਹਾ ਕਿ ਜੇ ਐਮਐਸਪੀ ਨੂੰ ਖ਼ਤਮ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਤਾਂ ਉਹ ਰਾਜਨੀਤੀ ਛੱਡ ਦੇਣਗੇ।
ਅੱਜ ਕਿਸਾਨ ਭੁੱਖ ਹੜਤਾਲ ਤੇ ਚਲੇ ਗਏ
ਹੁਣ ਕਿਸਾਨਾਂ ਨੇ ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਇੱਕ ਰੋਜ਼ਾ ਭੁੱਖ ਹੜਤਾਲ ਦਾ ਐਲਾਨ ਕੀਤਾ ਹੈ। ਸਵਰਾਜ ਅਭਿਆਨ ਦੇ ਨੇਤਾ ਯੋਗੇਂਦਰ ਯਾਦਵ ਨੇ ਕਿਹਾ ਹੈ ਕਿ 21 ਦਸੰਬਰ ਨੂੰ ਕਿਸਾਨ ਖੇਤੀਬਾੜੀ ਕਾਨੂੰਨਾਂ ਦੇ ਵਿਰੁੱਧ ਸਾਰੇ ਧਰਨੇ ਵਾਲੀਆਂ ਥਾਂਵਾਂ 'ਤੇ 24 ਘੰਟੇ ਦਾ ਵਰਤ ਸ਼ੁਰੂ ਕਰਨਗੇ।
ਮਨ ਕੀ ਬਾਤ ਦੇ ਦੌਰਾਨ ਪਲੇਟ ਨੂੰ ਕੁੱਟਣ ਦੀ ਅਪੀਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਮਾਸਿਕ ਰੇਡੀਓ ਪ੍ਰੋਗਰਾਮ ਮਨ ਕੀ ਬਾਤ 27 ਦਸੰਬਰ ਨੂੰ ਪ੍ਰਸਾਰਿਤ ਕੀਤਾ ਜਾਣਾ ਹੈ। ਭਾਰਤੀ ਕਿਸਾਨ ਯੂਨੀਅਨ ਦੇ ਆਗੂ ਜਗਜੀਤ ਸਿੰਘ ਡਲੇਵਾਲਾ ਨੇ ਅਪੀਲ ਕੀਤੀ ਹੈ ਕਿ ਪ੍ਰਧਾਨ ਮੰਤਰੀ ਦੇ ਇਸ ਪ੍ਰੋਗਰਾਮ ਦੌਰਾਨ ਪੂਰੇ ਸਮੇਂ ਥਾਲੀਆਂ ਕੁੱਟਿਆਂ ਜਾਣ।
ਕਿਸਾਨ 25 ਤੋਂ 27 ਦਸੰਬਰ ਤੱਕ ਟੋਲ ਦਾ ਭੁਗਤਾਨ ਨਹੀਂ ਕਰਨਗੇ
ਇਸ ਦੇ ਨਾਲ ਹੀ ਭਾਰਤੀ ਕਿਸਾਨ ਯੂਨੀਅਨ (ਬੀਕੇਯੂ) ਦੇ ਆਗੂ ਜਗਜੀਤ ਸਿੰਘ ਡਲੇਵਾਲਾ ਨੇ ਵੀ ਹਰਿਆਣਾ ਦੇ ਕਿਸਾਨਾਂ ਬਾਰੇ ਇੱਕ ਨਵਾਂ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਹੈ ਕਿ ਹਰਿਆਣਾ ਦੇ ਕਿਸਾਨ 21 ਦਸੰਬਰ ਨੂੰ ਭੁੱਖ ਹੜਤਾਲ ’ਤੇ ਜਾਣਗੇ। 25 ਤੋਂ 27 ਦਸੰਬਰ ਤੱਕ ਹਰਿਆਣਾ ਦੇ ਕਿਸਾਨ ਟੋਲ ਅਦਾ ਨਹੀਂ ਕਰਨਗੇ।
ਰਾਕੇਸ਼ ਟਿਕੈਤ ਦੀ ਅਪੀਲ
ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਸਾਨ ਅੰਦੋਲਨ ਦੇ ਵਿਚਕਾਰ ਪੈ ਰਹੇ ਕਿਸਾਨ ਦਿਵਸ ਦੀ ਅਪੀਲ ਕੀਤੀ ਹੈ। ਟਿਕੈਤ ਨੇ ਕਿਹਾ ਕਿ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਦੇ ਮੱਦੇਨਜ਼ਰ 23 ਦਸੰਬਰ ਨੂੰ ਦੁਪਹਿਰ ਦਾ ਖਾਣਾ ਨਾ ਬਣਾਉਣ।
ਸਿਰਫ ਕਿਸਾਨ ਜਾਂ ਵਿਰੋਧੀ ਧਿਰ ਹੀ ਨਹੀਂ ਸਰਕਾਰ ਲਈ ਮੁਸ਼ਕਿਲ ਹੁਣ ਇਸ ਦੀ ਪਾਰਟੀ ਅਤੇ ਆਪਣੀ ਭਾਈਵਾਲ ਪਾਰਟੀਆਂ ਵੀ ਟੈਸ਼ਨ ਵਧਾ ਰਹਿਆਂ ਹਨ। ਐਨਡੀਏ ਦਾ ਹਿੱਸਾ ਬਣੇ ਨੈਸ਼ਨਲ ਡੈਮੋਕਰੇਟਿਕ ਪਾਰਟੀ (ਆਰਐਲਪੀ) ਦੇ ਪ੍ਰਧਾਨ ਹਨੂੰਮਾਨ ਪ੍ਰਸਾਦ ਬੈਨੀਵਾਲ ਨੇ ਵੀ ਦੋ ਲੱਖ ਕਿਸਾਨਾਂ ਨਾਲ ਦਿੱਲੀ ਕੂਚ ਕਰਨ ਦਾ ਐਲਾਨ ਕੀਤਾ ਸੀ, ਜਿਸ ਨੇ ਸਰਕਾਰ ਦੇ ਤਣਾਅ ਨੂੰ ਹੋਰ ਵਧਾ ਦਿੱਤਾ ਹੈ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਵਿਸ਼ਵ
ਪੰਜਾਬ
ਅੰਮ੍ਰਿਤਸਰ
ਦੇਸ਼
Advertisement