ਨਵੀਂ ਦਿੱਲੀ: ਨਵੇਂ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਰਾਜਧਾਨੀ ਦਿੱਲੀ ਵਿੱਚ ਪ੍ਰਦਰਸ਼ਨ ਕਰਨ ਆਏ ਕਿਸਾਨਾਂ ਕਰਕੇ ਸੁਰੱਖਿਆ ਦੇ ਮੱਦੇਨਜ਼ਰ ਸ਼ੁੱਕਰਵਾਰ ਨੂੰ ਮੈਟਰੋ ਦੇ ਕਈ ਕੌਰੀਡੋਰਸ ਚ ਐਂਟਰੀ ਅਤੇ ਐਗਜ਼ਿਟ ਗੇਟ ਬੰਦ ਕੀਤੇ ਗਏ ਸੀ। ਪਰ, ਇਹ ਸੇਵਾਵਾਂ ਸ਼ਾਮ 5.35 ਵਜੇ ਤੋਂ ਮੁੜ ਚੱਲ ਰਹੀਆਂ ਹਨ। ਦਿੱਲੀ ਮੈਟਰੋ ਨੇ ਇਸ ਬਾਰੇ ਟਵੀਟ ਕਰ ਜਾਣਕਾਰੀ ਦਿੱਤੀ।


ਇਸ ਦੇ ਨਾਲ ਹੀ ਦੱਸ ਦਈਏ ਕਿ ਪੰਜਾਬ ਵਿੱਚ ਕਿਸਾਨਾਂ ਦੇ ਜ਼ਬਰਦਸਤ ਪ੍ਰਦਰਸ਼ਨ ਦੇ ਮੱਦੇਨਜ਼ਰ 2 ਰੇਲ ਗੱਡੀਆਂ ਰੱਦ ਕਰ ਦਿੱਤੀਆਂ ਗਈਆਂ। ਉੱਤਰੀ ਰੇਲਵੇ ਵਲੋਂ ਸ਼ੁੱਕਰਵਾਰ ਨੂੰ ਕਿਹਾ ਗਿਆ ਕਿ ਪੰਜਾਬ ਵਿੱਚ ਕਿਸਾਨਾਂ ਦੇ ਪ੍ਰਦਰਸ਼ਨ ਦੇ ਮੱਦੇਨਜ਼ਰ 2 ਰੇਲ ਗੱਡੀਆਂ ਰੱਦ ਕੀਤੀਆਂ ਗਈਆਂ, 5 ਦੀ ਦੂਰੀ ਘੱਟ ਕੀਤੀ ਗਈ ਅਤੇ 5 ਦੇ ਰਸਤੇ ਬਦਲ ਦਿੱਤੇ ਗਏ ਹਨ।

ਸਾਰੇ ਕਿਸਾਨ ਸਤੰਬਰ ਵਿੱਚ ਪਾਸ ਕੀਤੇ ਗਏ ਤਿੰਨ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ। ਉਧਰ ਦਿੱਲੀ ਪੁਲਿਸ ਕਮਿਸ਼ਨਰ ਨੇ ਕਿਹਾ ਕਿ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਰਾਸ਼ਟਰੀ ਰਾਜਧਾਨੀ ਆਉਣ ਦੀ ਇਜਾਜ਼ਤ ਦਿੱਤੀ ਗਈ ਹੈ। ਉਨ੍ਹਾਂ ਨੂੰ ਉੱਤਰੀ ਦਿੱਲੀ ਦੇ ਬੁਰਾੜੀ ਖੇਤਰ ਵਿੱਚ ਸਥਿਤ ਨਿਰੰਕਾਰੀ ਗਰਾਉਂਡ ਵਿੱਚ ਪ੍ਰਦਰਸ਼ਨ ਕਰਨ ਦੀ ਪ੍ਰਮਿਸ਼ਨ ਦਿੱਤੀ ਗਈ। ਉਨ੍ਹਾਂ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਵਿਵਸਥਾ ਨੂੰ ਬਹਾਲ ਰੱਖਣ ਅਤੇ ਸ਼ਾਂਤੀਪੂਰਵਕ ਪ੍ਰਦਰਸ਼ਨ ਕਰਨ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904