ਨਵੀਂ ਦਿੱਲੀ: ਕੇਂਦਰ ਸਰਕਾਰ ਤੇ ਕਿਸਾਨ ਲੀਡਰਾਂ ਵਿਚਾਲੇ 10ਵੇਂ ਦੌਰ ਦੀ ਗੱਲਬਾਤ ਵਿਗਿਆਨ ਭਵਨ 'ਚ ਜਾਰੀ ਹੈ। ਬੈਠਕ ਦੀ ਸ਼ੁਰੂਆਤ 'ਚ ਕਿਸਾਨ ਜਥੇਬੰਦੀਆਂ ਦੇ ਆਗੂਆਂ ਵੱਲੋਂ ਰਾਸ਼ਟਰੀ ਜਾਂਚ ਏਜੰਸੀ (NIA) ਦੇ ਨੋਟਿਸਾਂ ਦਾ ਮੁੱਦਾ ਚੁੱਕਿਆ ਗਿਆ। ਕਿਸਾਨ ਲੀਡਰ ਬਲਬੀਰ ਸਿੰਘ ਰਾਜੇਵਾਲ ਵੱਲੋਂ ਇਹ ਮੁੱਦਾ ਚੁੱਕਿਆ ਗਿਆ। ਇਸ ਦੇ ਜਵਾਬ 'ਚ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਕਿ ਕਿਸੇ ਵੀ ਬੇਕਸੂਰ ਨਾਲ ਬੇਇਨਸਾਫ਼ੀ ਨਹੀਂ ਹੋਵੇਗੀ।


ਯਾਦ ਰਹੇ ਕਿਸਾਨ ਅੰਦਲੋਨ ਦੇ ਹਮਾਇਤੀਆਂ ਨੂੰ ਐਨਆਈਏ ਵਲੋਂ ਧੜਾਧੜ ਨੋਟਿਸ ਭੇਜੇ ਗਏ ਹਨ। ਬੇਸ਼ੱਕ ਕਿਸਾਨਾਂ ਨੇ ਜਾਂਚ ਏਜੰਸੀ ਅੱਗੇ ਪੇਸ਼ ਹੋਣ ਤੋਂ ਇਨਾਕਾਰ ਕਰ ਦਿੱਤਾ ਹੈ ਪਰ ਕਿਸਾਨਾਂ ਨੇ ਅੱਜ ਸਰਕਾਰ ਕੋਲ ਸਖਤ ਇਤਰਾਜ਼ ਜਤਾਇਆ।

ਇਸ ਮੁੱਦੇ ਉੱਪਰ ਮੋਦੀ ਸਰਕਾਰ ਘਿਰੀ ਹੋਈ ਨਜ਼ਰ ਆ ਰਹੀ ਹੈ। ਕਿਸਾਨ ਲੀਡਰਾਂ ਨੇ ਕਿਹਾ ਕਿ ਸਰਕਾਰ ਇੱਕ ਪਾਸੇ ਗੱਲਬਾਤ ਰਾਹੀਂ ਮਸਲਾ ਹੱਲ ਕਰਨ ਦਾ ਦਾਅਵਾ ਕਰ ਰਹੀ ਹੈ ਤੇ ਦੂਜੇ ਪਾਸੇ ਏਜੰਸੀਆਂ ਰਾਹੀਂ ਡਰਾਵੇ ਦਿੱਤੇ ਜਾ ਰਹੇ ਹਨ।

ਇਹ ਵੀ ਪੜ੍ਹੋFarmers Protest: ਕਿਸਾਨ ਅੰਦੋਲਨ ਬਾਰੇ ਸੁਪਰੀਮ ਕੋਰਟ 'ਚ ਜ਼ੋਰਦਾਰ ਬਹਿਸ, ਪੁਆਇੰਟਾਂ 'ਚ ਪੜ੍ਹੋ ਅੱਜ ਕੀ-ਕੀ ਹੋਇਆ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904