ਪੜਚੋਲ ਕਰੋ
Advertisement
Supreme Court on Farm Law: ਖੇਤੀਬਾੜੀ ਬਾਰੇ ਸੁਪਰੀਮ ਕੋਰਟ ਦੇ ਫੈਸਲੇ ਤੋਂ ਭੜਕੇ ਕਿਸਾਨ
ਰਾਜਧਾਨੀ ਦਿੱਲੀ ਵਿੱਚ ਪਿਛਲੇ ਦਿਨੀਂ ਕਿਸਾਨ ਅੰਦੋਲਨ ਲਗਾਤਾਰ ਚੱਲ ਰਿਹਾ ਹੈ। ਕਿਸਾਨ ਅਜੇ ਵੀ ਮੋਦੀ ਸਰਕਾਰ ਵੱਲੋਂ ਲਿਆਂਦੇ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ‘ਤੇ ਅੜੇ ਹੋਏ ਹਨ।
ਨਵੀਂ ਦਿੱਲੀ: ਸੁਪਰੀਮ ਕੋਰਟ (Supreme Court) ਨੇ ਅਗਲੇ ਹੁਕਮਾਂ ਤੱਕ ਤਿੰਨ ਖੇਤੀ ਕਾਨੂੰਨਾਂ (Farm Laws) ਦੇ ਲਾਗੂ ਹੋਣ ‘ਤੇ ਰੋਕ ਲਾਉਂਦਿਆਂ ਕੇਂਦਰ ਦੀ ਮੋਦੀ ਸਰਕਾਰ (Modi Government) ਨੂੰ ਵੱਡਾ ਝਟਕਾ ਦਿੱਤਾ ਹੈ। ਵਿਰੋਧ ਕਰ ਰਹੇ ਕਿਸਾਨ ਨੇ ਸੁਪਰੀਮ ਕੋਰਟ ਦੇ ਇਸ ਫੈਸਲੇ ‘ਤੇ ਪ੍ਰਤੀਕਿਰਿਆ ਦਿੱਤੀ ਹੈ। ਸਿੰਘੂ ਸਰਹੱਦ ਦੇ ਕਿਸਾਨ ਲੀਡਰ (Farner Leader) ਨੇ ਕਿਹਾ ਕਿ ਸੁਪਰੀਮ ਕੋਰਟ ਦੀ ਪਾਬੰਦੀ ਦਾ ਕੋਈ ਫਾਇਦਾ ਨਹੀਂ ਕਿਉਂਕਿ ਇਹ ਸਰਕਾਰ ਦਾ ਇੱਕ ਤਰੀਕਾ ਹੈ ਅੰਦੋਲਨ ਨੂੰ ਖਤਮ ਕਰਨ ਦਾ।
ਕਿਸਾਨ ਨੇ ਕਿਹਾ ਕਿ ਇਹ ਸੁਪਰੀਮ ਕੋਰਟ ਦਾ ਕੰਮ ਨਹੀਂ, ਇਹ ਸਰਕਾਰ ਦਾ ਕੰਮ ਸੀ, ਇਹ ਸੰਸਦ ਦਾ ਕੰਮ ਸੀ ਤੇ ਸੰਸਦ ਨੂੰ ਇਸ ਨੂੰ ਵਾਪਸ ਲੈਣਾ ਚਾਹੀਦਾ ਸੀ। ਸਾਡਾ ਸੰਘਰਸ਼ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਉਹ ਸੰਸਦ ਵਿੱਚ ਵਾਪਸ ਨਹੀਂ ਆਉਂਦੇ।
ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਤਿੰਨੇ ਖੇਤੀ ਕਾਨੂੰਨਾਂ 'ਤੇ ਅੰਤਰਿਮ ਸਟੇਅ ਲਾ ਦਿੱਤੀ ਹੈ। ਇਸਦੇ ਨਾਲ ਹੀ ਹੀ ਇਨ੍ਹਾਂ ਕਾਨੂੰਨਾਂ ਨਾਲ ਜੁੜੇ ਵਿਵਾਦ ਨੂੰ ਸੁਲਝਾਉਣ ਲਈ ਸੁਪਰੀਮ ਕੋਰਟ ਨੇ ਇੱਕ ਕਮੇਟੀ ਬਣਾਉਣ ਦਾ ਵੀ ਨਿਰਦੇਸ਼ ਦਿੱਤਾ ਹੈ ਜੋ ਸਬੰਧਤ ਧਿਰਾਂ ਦੇ ਵਿਵਾਦਤ ਮਾਮਲਿਆਂ ਦੀ ਸੁਣਵਾਈ ਕਰੇਗੀ। ਇਹ ਵੀ ਪੜ੍ਹੋ: Hearing of Farm Law in SC: ਸੁਪਰੀਮ ਕੋਰਟ 'ਚ ਵੀ ਕਿਸਾਨ ਅੰਦੋਲਨ ਦੇ ਜੋੜੇ ਖਾਲਿਸਤਾਨ ਨਾਲ ਤਾਰसुप्रीम कोर्ट के रोक का कोई फायदा नहीं है क्योंकि यह सरकार का एक तरीका है कि हमारा आंदोलन बंद हो जाए। यह सुप्रीम कोर्ट का काम नहीं है यह सरकार का काम था, संसद का काम था और संसद इसे वापस ले। जब तक संसद में ये वापस नहीं होंगे हमारा संघर्ष जारी रहेगा: सिंघु बॉर्डर से एक किसान https://t.co/lc1Nf5aQWX pic.twitter.com/7mUbuVYfWu
— ANI_HindiNews (@AHindinews) January 12, 2021
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਅੰਮ੍ਰਿਤਸਰ
ਮਨੋਰੰਜਨ
ਅਪਰਾਧ
Advertisement