ਪੜਚੋਲ ਕਰੋ
ਕਿਸਾਨਾਂ ਨੇ ਐਲਾਨੀ 12 ਤੋਂ 26 ਜਨਵਰੀ ਤੱਕ ਦੀ ਯੋਜਨਾ, ਹੁਣ ਚੁੱਕਣਗੇ ਇਹ ਕਦਮ
ਦੇਸ਼ ਦੀ ਰਾਜਧਾਨੀ ਦਿੱਲੀ ਦੀਆਂ ਸੀਮਾਵਾਂ ’ਤੇ ਕਿਸਾਨਾਂ ਦਾ ਅੰਦੋਲਨ ਅੱਜ 47ਵੇਂ ਦਿਨ ਵੀ ਜਾਰੀ ਹੈ। ਕਿਸਾਨ ਕੇਂਦਰ ਸਰਕਾਰ ਵੱਲੋਂ ਲਿਆਂਦੇ ਤਿੰਨ ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ।

ਪੁਰਾਣੀ ਤਸਵੀਰ
ਨਵੀਂ ਦਿੱਲੀ: ਦੇਸ਼ ਦੀ ਰਾਜਧਾਨੀ ਦਿੱਲੀ ਦੀਆਂ ਸੀਮਾਵਾਂ ’ਤੇ ਕਿਸਾਨਾਂ ਦਾ ਅੰਦੋਲਨ ਅੱਜ 47ਵੇਂ ਦਿਨ ਵੀ ਜਾਰੀ ਹੈ। ਕਿਸਾਨ ਕੇਂਦਰ ਸਰਕਾਰ ਵੱਲੋਂ ਲਿਆਂਦੇ ਤਿੰਨ ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। 8ਵੇਂ ਗੇੜ ਦਾ ਗੱਲਬਾਤ ਰਾਹੀਂ ਵੀ ਕਿਸਾਨ ਆਗੂਆਂ ਤੇ ਸਰਕਾਰ ਵਿਚਾਲੇ ਕੋਈ ਸਮਝੌਤਾ ਨਹੀਂ ਹੋ ਸਕਿਆ। ਹੁਣ 9ਵੇਂ ਗੇੜ ਦੀ ਗੱਲਬਾਤ 15 ਜਨਵਰੀ ਨੂੰ ਹੋਣੀ ਹੈ। ਹੁਣ ਆਸ ਪ੍ਰਗਟਾਈ ਜਾ ਰਹੀ ਹੈ 9ਵੇਂ ਗੇੜ ਦੀ ਇਸ ਗੱਲਬਾਤ ’ਚ ਵੀ ਸੁਲ੍ਹਾ ਹੋਣ ਦੀ ਸੰਭਾਵਨਾ ਬਹੁਤ ਘੱਟ ਹੈ ਕਿਉਂਕਿ ਅੰਦੋਲਨਕਾਰੀ ਕਿਸਾਨ ਨਵੇਂ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਕਰ ਰਹੇ ਹਨ। ਸਰਕਾਰ ਅਜਿਹਾ ਕਰਨ ਤੋਂ ਮੁੱਢੋਂ ਇਨਕਾਰ ਕਰ ਰਹੀ ਹੈ ਪਰ ਸੋਧ ਲਈ ਤਿਆਰ ਹੈ। ਇਸ ਦੌਰਾਨ ਹੁਣ ਕਿਸਾਨਾਂ ਨੇ 12 ਤੋਂ 26 ਜਨਵਰੀ ਤੱਕ ਲਈ ਯੋਜਨਾਵਾਂ ਉਲੀਕੀਆਂ ਹਨ। ਟਿਕਰੀ ਬਾਰਡਰ ’ਤੇ ਇੱਕ ਕਿਸਾਨ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਅਸੀਂ ਸ਼ਾਂਤੀਪੂਰਨ ਪ੍ਰਦਰਸ਼ਨ ਕਰ ਰਹੇ ਹਾਂ। ਹਰਿਆਣਾ ’ਚ ਸਰਕਾਰ ਨਾਂਅ ਦੀ ਕੋਈ ਚੀਜ਼ ਨਹੀਂ ਬਚੀ ਹੈ। ਸਾਡੀ ਮੰਗ ਕੇਂਦਰ ਸਰਕਾਰ ਤੋਂ ਹੈ ਪਰ ਹਰਿਆਣਾ ਦੀ ਸਰਕਾਰ ਦਖ਼ਲ ਦੇ ਰਹੀ ਹੈ, ਜਿਸ ਦੀ ਅਸੀਂ ਨਿੰਦਾ ਕਰਦੇ ਹਾਂ; ਜਦ ਕਿ ਸਰਕਾਰ ਨੂੰ ਕਿਸਾਨਾਂ ਦਾ ਸਾਥ ਦੇਣਾ ਚਾਹੀਦਾ ਹੈ। ਭਲਕੇ 12 ਜਨਵਰੀ ਨੂੰ ਸਿਰਸਾ ਕਾਲਾਵਾਣੀ ’ਚ ਕਿਸਾਨ ਟ੍ਰੈਕਟਰ ਮਾਰਚ ਕੱਢਣਗੇ। 13 ਜਨਵਰੀ ਨੂੰ ਪੂਰੇ ਦੇਸ਼ ਵਿੰਚ 3 ਕਾਲੇ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ ਜਾਣਗੀਆਂ। 15 ਜਨਵਰੀ ਨੂੰ ਸਿਰਸਾ ਟੋਲ ਪਲਾਜ਼ਾ ਤੋਂ ਇੱਕ ਕਾਫ਼ਲਾ ਦਿੱਲੀ ਲਈ ਰਵਾਨਾ ਹੋਵੇਗਾ ਤੇ 26 ਜਨਵਰੀ ਲਈ ਰਿਹਰਸਲ ਚੱਲ ਰਹੀ ਹੈ। 13 ਜਨਵਰੀ ਨੂੰ ਲੋਹੜੀ ਦਾ ਤਿਉਹਾਰ ਪੰਜਾਬ ਤੇ ਹਰਿਆਣਾ ’ਚ ਬਹੁਤ ਧੂਮਧਾਮ ਨਾਲ ਮਨਾਇਆ ਜਾਂਦਾ ਹੈ। ਕਿਸਾਨਾਂ ਨੇ ਸਿੰਘੂ ਬਾਰਡਰ ’ਤੇ ਲੋਹੜੀ ਦੇ ਤਿਉਹਾਰ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਪੜ੍ਹੋ






















