ਕਿਸਾਨਾਂ ਦਾ ਐਲਾਨ! ਕਾਨੂੰਨ ਵਾਪਸ ਲੈਣੇ ਹੀ ਪੈਣੇ, ਜੇ ਸਰਕਾਰ ਜ਼ਿੱਦੀ ਤਾਂ ਅਸੀਂ ਵੀ ਨਹੀਂ ਘੱਟ
ਏਬੀਪੀ ਸਾਂਝਾ | 09 Dec 2020 04:18 PM (IST)
ਭਾਰਤੀ ਕਿਸਾਨ ਯੂਨੀਅਨ ਦੇ ਰਾਕੇਸ਼ ਟਿਕੈਤ ਦਾ ਕਹਿਣਾ ਹੈ ਕਿ ਖੇਤੀਬਾੜੀ ਕਾਨੂੰਨ ਦਾ ਮਾਮਲਾ ਕਿਸਾਨਾਂ ਦੇ ਮਾਣ ਨਾਲ ਜੁੜਿਆ ਹੋਇਆ ਹੈ, ਇਸ ਲਈ ਉਹ ਇਸ ਤੋਂ ਪਿੱਛੇ ਨਹੀਂ ਹਟਣਗੇ। ਸਰਕਾਰ ਕਾਨੂੰਨ ਵਿੱਚ ਕੁਝ ਤਬਦੀਲੀਆਂ ਕਰਨ ਦਾ ਸੁਝਾਅ ਦੇ ਰਹੀ ਹੈ।
ਨਵੀਂ ਦਿੱਲੀ: ਨਵੇਂ ਖੇਤੀ ਕਾਨੂੰਨਾਂ ਨੂੰ ਲੈ ਕੇ ਕੇਂਦਰ ਸਰਕਾਰ ਨੇ ਕਿਸਾਨ ਜਥੇਬੰਦੀਆਂ ਨੂੰ ਲਿਖਤੀ ਪ੍ਰਸਤਾਵ ਪੇਸ਼ ਕੀਤਾ ਹੈ ਜਿਸ 'ਚ ਖੇਤੀ ਕਾਨੂੰਨਾਂ ਦੀਆਂ ਕਮੀਆਂ ਨੂੰ ਦੂਰ ਕਰਨ ਦਾ ਭਰੋਸਾ ਦੁਆਇਆ ਹੈ। ਦੂਜੇ ਇਸ ਨਾਲ ਕਿਸਾਨਾਂ ਵੱਲੋਂ ਨਰਮੀ ਦਾ ਰੁਖ ਨਜ਼ਰ ਨਹੀਂ ਆ ਰਿਹਾ। ਕਿਸਾਨਾਂ ਦੀ ਸਰਕਾਰ ਤੋਂ ਸਿੱਧੀ ਮੰਗ ਹੈ ਕਿ ਉਹ ਖੇਤੀ ਕਾਨੂੰਨਾਂ ਨੂੰ ਵਾਪਸ ਲਵੇ। ਸਰਕਾਰ ਦੇ ਇਸ ਪ੍ਰਸਤਾਵ ਬਾਰੇ ਕਿਸਾਨਾਂ ਨੇ ਕਿਹਾ ਕਿ ਉਨ੍ਹਾਂ ਦੀ ਸਿਰਫ ਇਹੀ ਮੰਗ ਹੈ ਕਿ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕੀਤਾ ਜਾਵੇ। ਕਿਸਾਨਾ ਨੇ ਅੱਗੇ ਕਿਹਾ ਕਿ ਜੇਕਰ ਸਰਕਾਰ ਜਿੱਦੀ ਹੈ ਤਾਂ ਸਾਡੀ ਵੀ ਇਹੀ ਮੰਗ ਹੈ ਕਿ ਉਨ੍ਹਾਂ ਨੂੰ ਕਾਨੂੰਨ ਵਾਪਸ ਲੈਣਾ ਹੀ ਪਏਗਾ। ਕਿਸਾਨ ਹੁਣ ਸਿੰਘੂ ਬਾਰਡਰ 'ਤੇ ਹੀ ਡਟੇ ਅੱਗੇ ਦੀ ਰਣਨੀਤੀ ਘੜ ਰਹੇ ਹਨ। Farmer Vs Modi Government: ਇਤਿਹਾਸਕ ਜਿੱਤ ਵੱਲ ਕਿਸਾਨ ਸੰਘਰਸ਼, ਪਹਿਲੀ ਵਾਰ ਝੁਕੀ ਮੋਦੀ ਸਰਕਾਰ ਭਾਰਤੀ ਕਿਸਾਨ ਯੂਨੀਅਨ ਦੇ ਰਾਕੇਸ਼ ਟਿਕੈਤ ਦਾ ਕਹਿਣਾ ਹੈ ਕਿ ਖੇਤੀਬਾੜੀ ਕਾਨੂੰਨ ਦਾ ਮਾਮਲਾ ਕਿਸਾਨਾਂ ਦੇ ਮਾਣ ਨਾਲ ਜੁੜਿਆ ਹੋਇਆ ਹੈ, ਇਸ ਲਈ ਉਹ ਇਸ ਤੋਂ ਪਿੱਛੇ ਨਹੀਂ ਹਟਣਗੇ। ਸਰਕਾਰ ਕਾਨੂੰਨ ਵਿੱਚ ਕੁਝ ਤਬਦੀਲੀਆਂ ਕਰਨ ਦਾ ਸੁਝਾਅ ਦੇ ਰਹੀ ਹੈ, ਪਰ ਸਾਡੀ ਮੰਗ ਕਾਨੂੰਨ ਵਾਪਸ ਲੈਣ ਦੀ ਹੈ। ਰਾਕੇਸ਼ ਟਿਕੈਤ ਨੇ ਕਿਹਾ ਕਿ ਜੇਕਰ ਸਰਕਾਰ ਅੜੀਅਲ ਹੈ ਤਾਂ ਅਸੀਂ ਵੀ ਅੜੀਅਲ ਹਾਂ, ਕਾਨੂੰਨ ਵਾਪਸ ਹੀ ਹੋਵੇਗਾ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904