ਨਵੀਂ ਦਿੱਲੀ: ਕਿਸਾਨ ਸੰਗਠਨਾਂ ਦੇ ਲੀਡਰਾਂ ਨੇ ਕਿਹਾ ਕਿ ਕੇਂਦਰ ਦੇ ਤਿੰਨੇ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨ 30 ਜਨਵਰੀ ਨੂੰ ਮਹਾਤਮਾ ਗਾਂਧੀ ਦੀ ਬਰਸੀ ਮੌਕੇ ਸਦਭਾਵਨਾ ਦਿਹਾੜਾ ਮਨਾਉਣ ਅਤੇ ਸਾਰਾ ਦਿਨ ਵਰਤ ਰੱਖਣ ਦਾ ਐਲਾਨ ਕੀਤਾ। ਕਿਸਾਨ ਆਗੂਆਂ ਨੇ ਕਿਹਾ ਕਿ ਉਨ੍ਹਾਂ ਦਾ ਵਰਤ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤਕ ਜਾਰੀ ਰਹੇਗਾ ਜਿਸ 'ਚ ਉਨ੍ਹਾਂ ਨੇ ਆਮ ਲੋਕਾਂ ਨੂੰ ਵੀ ਜੁੜਣ ਦੀ ਅਪੀਲ ਕੀਤੀ।

ਆਓ ਹੁਣ ਜਾਣਦੇ ਹਾਂ ਅਹਿਮ ਜਾਣਕਾਰੀਆਂ:-

1. ਸ਼ੁੱਕਰਵਾਰ ਨੂੰ ਪੰਜਾਬ ਹਰਿਆਣਾ ਗੇ ਕਿਸਾਨਾਂ ਨੇ ਦਿੱਲੀ ਵੱਲ ਮੁੜ ਤੋਂ ਚਾਲੇ ਪਾ ਲਏ। ਇਸ ਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਅਤੇ ਇਨੈਲੇ ਵਰਗੀਆਂ ਪਾਰਟੀਆਂ ਨੇ ਕਿਸਾਨਾਂ ਦਾ ਸਾਥ ਦੇਣ ਦਾ ਐਲਾਨ ਕੀਤਾ। ਕਿਸਾਨ ਆਗੂਆਂ ਨੇ ਦਾਅਵਾ ਕੀਤਾ ਹੈ ਕਿ ਹਰਿਆਣਾ ਦੇ ਜੀਂਦ, ਹਿਸਾਰ, ਭਿਵਾਨੀ ਅਤੇ ਰੋਹਤਕ ਤੋਂ ਕਿਸਾਨਾਂ ਦੇ ਕਾਫਿਲੇ ਦਿੱਲੀ ਵੱਲ ਵੱਦ ਰਹੇ ਹਨ.

2. ਭਾਰਤੀ ਕਿਸਾਨ ਯੂਨੀਅਨ ਦੇ ਨੇਤਾ ਗੁਰਨਾਮ ਸਿੰਘ ਚੜੂਨੀ ਨੇ ਕਿਹਾੈ ਕਿ ਹਰਿਆਣਾ 'ਚ ਕਈ ਖਾਪ ਪੰਚਾਇਤਾਂ ਨੇ ਬੈਠਕਾਂ ਕੀਤੀਆਂ ਹਨ ਅਤੇ ਕਿਸਾਨ ਅੰਦੋਲਨ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਸਾਥ 'ਚ ਕਈ ਪਿੰਡਾਂ ਤੋਂ ਟ੍ਰੈਕਟਰ-ਟਰਾਲੀਆਂ ਭੇਜਣ ਦਾ ਫੈਸਲਾ ਕੀਤਾ ਗਿਆ।

3. ਕਾਂਗਰਸ ਨੇਤਾ ਦਪਿੰਦਰ ਹੁੱਡਾ ਵੀ ਗਾਜ਼ੀਪੁਰ ਬਾਰਡਰ ਪਹੁੰਚੇ ਅਤੇ ਉਨ੍ਹਾਂ ਨੇ ਰਾਕੇਸ਼ ਟਿਕੈਤ ਨਾਲ ਮੁਲਾਕਾਤ ਕਰ ਕਿਸਾਨਾਂ ਪ੍ਰਤੀ ਇਕਜੁਟਤਾ ਜ਼ਾਹਿਰ ਕੀਤੀ। ਉਧਰ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਵਿਧਾਨ ਸਭਾ ਤੋਂ ਅਸਤੀਫਾ ਦੇ ਚੁੱਕੇ ਅਭੈ ਚੋਟਾਲਾ ਨੇ ਕਿਹਾ ਕਿ ਉਹ ਸ਼ਨੀਵਾਰ ਨੂੰ ਗਾਜ਼ੀਪੂਰ ਪਹੁੰਚ ਕੇ ਟਿਕੈਤ ਨਾਲ ਮੁਲਾਕਾਤ ਕਰਨਗੇ।

4. ਭਾਰਤੀ ਕਿਸਾਨ ਯੂਨੀਅਨ (ਬੀਕੇਯੂ) ਦੇ ਸਮਰਥਕ ਸ਼ੁੱਕਰਵਾਰ ਨੂੰ ਫਿਰ ਤੋਂ ਦਿੱਲੀ-ਮੇਰਠ ਐਕਸਪ੍ਰੈਸ ਵੇਅ 'ਤੇ ਇਕੱਠੇ ਹੋਣੇ ਸ਼ੁਰੂ ਹੋ ਗਏ ਅਤੇ ਉੱਥੇ ਮੁੜ ਕਿਸਾਨਾਂ ਦੀ ਭੀੜ ਵਧਣ ਲੱਗੀ।

5. ਬੀਕੇਯੂ ਦੇ ਸੱਦੇ 'ਤੇ ਪੱਛਮੀ ਉੱਤਰ ਪ੍ਰਦੇਸ਼ ਦੇ ਜ਼ਿਲ੍ਹਿਆਂ ਮੇਰਠ, ਬਾਗਪਤ, ਬਿਜਨੌਰ, ਮੁਜ਼ੱਫਰਨਗਰ, ਮੁਰਾਦਾਬਾਦ ਅਤੇ ਬੁਲੰਦਸ਼ਹਿਰ ਦੇ ਹੋਰ ਕਿਸਾਨ ਇਸ ਅੰਦੋਲਨ ਵਿਚ ਸ਼ਾਮਲ ਹੋਣ ਲਈ ਯੂਪੀ ਦੇ ਗੇਟ 'ਤੇ ਪਹੁੰਚੇ।

6. ਉੱਤਰ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਜੈ ਕੁਮਾਰ ਲੱਲੂ, ਆਰਐਲਡੀ ਆਗੂ ਜੈਅੰਤ ਚੌਧਰੀ ਅਤੇ ਭੀਮ ਆਰਮੀ ਦੇ ਮੁਖੀ ਚੰਦਰਸ਼ੇਖਰ ਆਜ਼ਾਦ ਨੇ ਟਿਕੈਤ ਨਾਲ ਮੁਲਾਕਾਤ ਕੀਤੀ ਹੈ। ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਖਿਲੇਸ਼ ਯਾਦਵ ਅਤੇ ਬਸਪਾ ਮੁਖੀ ਮਾਇਆਵਤੀ ਨੇ ਵੀ ਕਿਸਾਨ ਅੰਦੋਲਨ ਵਿਚ ਉਨ੍ਹਾਂ ਦੀ ਪਾਰਟੀ ਦਾ ਸਮਰਥਨ ਕੀਤਾ ਹੈ।

7. ਸ਼ੁੱਕਰਵਾਰ ਨੂੰ ਟਿੱਕਰੀ ਸਰਹੱਦ 'ਤੇ ਸਥਾਨਕ ਹੋਣ ਦਾ ਦਾਅਵਾ ਕਰਨ ਵਾਲੇ ਲੋਕਾਂ ਦੇ ਇੱਕ ਸਮੂਹ ਨੇ ਕਿਸਾਨਾਂ ਨੂੰ ਉਥੋਂ ਹਟਾਉਣ ਦੀ ਮੰਗ ਕੀਤੀ, ਜਿਸ ਨਾਲ ਕੁਝ ਸਮੇਂ ਲਈ ਮਾਹੌਲ ਤਣਾਅਪੂਰਨ ਹੋ ਗਿਆ ਸੀ।

8. ਕਿਸਾਨ ਨੇਤਾਵਾਂ ਨੇ ਕੇਂਦਰ ਦੀ ਸੱਤਾਧਾਰੀ ਬੀਜੇਪੀ ‘ਤੇ ਨਿਸ਼ਾਨਾ ਸਾਧਦੇ ਹੋਏ ਦੋਸ਼ ਲਾਇਆ ਹੈ ਕਿ ਖੇਤੀ ਕਾਨੂੰਨਾਂ ਖ਼ਿਲਾਫ਼ “ਸ਼ਾਂਤਮਈ” ਲਹਿਰ ਨੂੰ “ਵਿਗਾੜਨ” ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।

9. ਕਿਸਾਨ ਨੇਤਾਵਾਂ ਨੇ ਇਹ ਵੀ ਦਾਅਵਾ ਕੀਤਾ ਕਿ ਵੀਰਵਾਰ ਦੀ ਰਾਤ ਨੂੰ ਗਾਜ਼ੀਪੁਰ ਦੀ ਸਰਹੱਦ ਤੋਂ ਕਿਸਾਨ ਆਗੂ ਰਾਕੇਸ਼ ਟਿਕੈਤ ਨੂੰ ਹਟਾਉਣ ਦੀ ਪੁਲਿਸ ਵੱਲੋਂ ਕਥਿਤ ਕੋਸ਼ਿਸ਼ ਤੋਂ ਬਾਅਦ ਸਾਰੇ ਵੱਡੇ ਵਿਰੋਧ ਸਥਾਨਾਂ- ਗਾਜ਼ੀਪੁਰ, ਸਿੰਘੂ ਅਤੇ ਟਿੱਕਰੀ ਵਿੱਚ ਅੰਦੋਲਨਕਾਰੀਆਂ ਦੀ ਗਿਣਤੀ ਵੱਧ ਰਹੀ ਹੈ।

ਇਹ ਵੀ ਪੜ੍ਹੋਭੁੱਖ ਹੜਤਾਲ ਤੋਂ ਅੰਨਾ ਹਜ਼ਾਰੇ ਨੇ ਪਿੱਛੇ ਖਿੱਚੇ ਕਦਮ, ਕੇਂਦਰ ਦੇ ਫੈਸਲਿਆਂ ਦਾ ਕੀਤਾ ਸਮਰਥਨ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904