ਸਿੰਘੂ ਬਾਰਡਰ 'ਤੇ ਕਿਸਾਨਾਂ ਨੇ ਕਰਵਾਏ ਆਪਣੇ ਬੋਰ, ਹੁਣ ਪੱਕੀ ਤਿਆਰੀ 'ਚ ਜੁਟੇ ਅੰਦੋਲਨਕਾਰੀ
ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀਬਾੜੀ ਕਾਨੂੰਨਾਂ ਖਿਲਾਫ ਕਿਸਾਨ ਲਗਾਤਾਰ ਦਿੱਲੀ ਦੀਆਂ ਸਰਹੱਦਾਂ 'ਤੇ ਬੈਠੇ ਹਨ। ਪਹਿਲਾਂ ਸਰਦੀਆਂ ਦੀਆਂ ਵੱਖੋ-ਵੱਖਰੀਆਂ ਤਸਵੀਰਾਂ ਸਾਹਮਣੇ ਆਈਆਂ ਸੀ, ਪਰ ਹੁਣ ਗਰਮੀ ਦੀ ਸ਼ੁਰੂਆਤ ਹੋ ਗਈ ਹੈ ਤੇ ਕਿਸਾਨ ਆਪਣੀਆਂ ਤਿਆਰੀਆਂ ਵਿੱਚ ਰੁੱਝੇ ਹੋਏ ਹਨ।
ਸੋਨੀਪਤ: ਸਿੰਘੂ ਸਰਹੱਦ 'ਤੇ ਕਿਸਾਨਾਂ ਵੱਲੋਂ ਲਗਾਤਾਰ ਅੰਦੋਲਨ ਕੀਤਾ ਜਾ ਰਿਹਾ ਹੈ ਤੇ ਹੁਣ ਗਰਮੀਆਂ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਕਿਸਾਨਾਂ ਨੇ ਸੋਨੀਪਤ ਲਾਗੇ ਸਿੰਘੂ ਸਰਹੱਦ 'ਤੇ ਪਾਣੀ ਦੀ ਘਾਟ ਨੂੰ ਦੂਰ ਕਰਨ ਦਾ ਤਰੀਕਾ ਵੀ ਕੱਢ ਲਿਆ ਹੈ। ਕਿਸਾਨ ਹੁਣ ਸਿੰਘੂ ਸਰਹੱਦ 'ਤੇ ਬੋਰਵੈਲ ਲਾ ਰਹੇ ਹਨ ਤਾਂ ਜੋ ਉਨ੍ਹਾਂ ਨੂੰ ਪਾਣੀ ਦੀ ਕੋਈ ਘਾਟ ਨਾ ਹੋਵੇ। ਕਿਸਾਨਾਂ ਦਾ ਕਹਿਣਾ ਹੈ ਕਿ ਗਰਮੀਆਂ ਵਿਚ ਪਾਣੀ ਦੀ ਜ਼ਰੂਰਤ ਬਹੁਤ ਜ਼ਿਆਦਾ ਹੁੰਦੀ ਹੈ, ਇਸੇ ਲਈ ਉਨ੍ਹਾਂ ਨੇ ਬੋਰਵੈਲ ਲਾਉਣੇ ਸ਼ੁਰੂ ਕਰ ਦਿੱਤੇ ਹਨ।
ਕਿਸਾਨਾਂ ਨੇ ਸਿੰਘੂ ਸਰਹੱਦ 'ਤੇ ਕਈ ਥਾਂਵਾਂ 'ਤੇ ਬੋਰਵੇਲ ਲਾ ਲਏ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਉਨ੍ਹਾਂ ਦਾ ਅੰਦੋਲਨ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਨਹੀਂ ਕੀਤੇ ਜਾਂਦੇ। ਇਸ ਦੇ ਨਾਲ ਹੀ ਗਰਮੀ ਦੇ ਮੌਸਮ ਨੂੰ ਵੇਖਦਿਆਂ ਪਾਣੀ ਦੀ ਘਾਟ ਕਰਕੇ ਕਿਸਾਨਾਂ ਨੇ ਸਿੰਘੂ ਸਰਹੱਦ 'ਤੇ ਬੋਰਵੈਲ ਕਰਨੇ ਸ਼ੁਰੂ ਕਰ ਦਿੱਤੇ ਹਨ।
ਇਸ ਦੇ ਨਾਲ ਹੀ ਕਿਸਾਨਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਖਾਣਾ ਪਕਾਉਣ, ਬਰਤਨ ਧੋਣ, ਕੱਪੜੇ ਧੋਣ ਅਤੇ ਨਹਾਉਣ ਲਈ ਪਾਣੀ ਦੀ ਬਹੁਤ ਜ਼ਰੂਰਤ ਹੈ। ਉਹ ਸਰਕਾਰ ਨਾਲ ਲੰਬੀ ਲੜਾਈ ਲਈ ਤਿਆਰ ਹਨ, ਕਿਉਂਕਿ ਉਹ ਉਦੋਂ ਤੱਕ ਆਪਣੇ ਘਰ ਨਹੀਂ ਜਾਣਗੇ ਜਦੋਂ ਤੱਕ ਸਰਕਾਰ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਸਹਿਮਤ ਨਹੀਂ ਹੁੰਦੀ।
ਸਿੰਘੂ ਸਰਹੱਦ 'ਤੇ ਮੌਜੂਦ ਕਿਸਾਨਾਂ ਦਾ ਕਹਿਣਾ ਹੈ ਕਿ ਸਰਕਾਰ ਚਾਹੁੰਦੀ ਹੈ ਕਿ ਕਿਸਾਨ ਇਥੋਂ ਚਲੇ ਜਾਣ ਅਤੇ ਉਨ੍ਹਾਂ ਨੂੰ ਖਾਣਾ ਤੇ ਪਾਣੀ ਨਾ ਮਿਲੇ। ਗਰਮੀਆਂ ਦੇ ਸਮੇਂ ਪਾਣੀ ਦੀ ਬਹੁਤ ਜ਼ਿਆਦਾ ਜ਼ਰੂਰਤ ਹੁੰਦੀ ਹੈ ਤੇ ਅਸੀਂ ਇੰਨਾ ਪਾਣੀ ਕਿੱਥੋਂ ਲਿਆਉਂਦੇ ਅਤੇ ਇਸ ਸਮੇਂ ਅੰਦੋਲਨ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਅੰਦੋਲਨ ਨੂੰ ਖ਼ਤਮ ਕਰਨਾ ਚਾਹੁੰਦੀ ਹੈ ਪਰ ਅਸੀਂ ਕਿਸੇ ਵੀ ਤਰ੍ਹਾਂ ਅੰਦੋਲਨ ਨੂੰ ਖ਼ਤਮ ਨਹੀਂ ਹੋਣ ਦੇਵਾਂਗੇ।
ਇਹ ਵੀ ਪੜ੍ਹੋ: Punjab Vidhan Sabha: ਹਾਈ ਵੋਲਟੇਜ਼ ਡਰਾਮਾ! ਪੁਲਿਸ ਨੇ ਅਕਾਲੀ ਵਿਧਾਇਕ ਚੁੱਕ ਕੇ ਵਿਧਾਨ ਸਭਾ ’ਚੋਂ ਬਾਹਰ ਕੱਢੇ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904