(Source: ECI/ABP News/ABP Majha)
Farmers Protest: ਕਿਸਾਨਾਂ ਅੱਗੇ ਕੰਧ ਬਣ ਖੜ੍ਹੀ ਹੋਈ ਖੱਟਰ ਸਰਕਾਰ ! ਵਿਛਾਏ ਕਿੱਲ, ਲਾਈ ਕੰਡਿਆਲੀ ਤਾਰ, ਸਟੇਡੀਅਮ ਨੂੰ ਬਣਾਇਆ ਜੇਲ੍ਹ
ਸਿਰਸਾ ਦੇ ਚੌਧਰੀ ਦਲਬੀਰ ਸਿੰਘ ਇਨਡੋਰ ਸਟੇਡੀਅਮ ਅਤੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਡੱਬਵਾਲੀ ਨੂੰ ਆਰਜ਼ੀ ਜੇਲ੍ਹਾਂ ਵਿੱਚ ਤਬਦੀਲ ਕਰ ਦਿੱਤਾ ਹੈ। ਕਿਸੇ ਵੀ ਅਣਸੁਖਾਵੀਂ ਘਟਨਾ ਦੀ ਸੂਰਤ ਵਿੱਚ ਕਿਸਾਨਾਂ ਨੂੰ ਵੱਡੀ ਗਿਣਤੀ ਵਿੱਚ ਗ੍ਰਿਫਤਾਰ ਕੀਤਾ ਜਾ ਸਕਦਾ ਹੈ।
Haryana News: ਕਿਸਾਨ ਜਥੇਬੰਦੀਆਂ ਵੱਲੋਂ ਮੰਗਲਵਾਰ ਨੂੰ ਕੀਤੇ ਜਾਣ ਵਾਲੇ ‘ਦਿੱਲੀ ਚਲੋ’ ਮਾਰਚ ਤੋਂ ਪਹਿਲਾਂ ਹਰਿਆਣਾ ਵਿੱਚ ਪ੍ਰਸ਼ਾਸਨ ਵੱਲੋਂ ਵਿਆਪਕ ਤਿਆਰੀਆਂ ਕੀਤੀਆਂ ਗਈਆਂ ਹਨ। ਇਕ ਪਾਸੇ ਪੰਜਾਬ-ਹਰਿਆਣਾ ਸਰਹੱਦ 'ਤੇ ਕਈ ਥਾਵਾਂ 'ਤੇ ਕੰਕਰੀਟ ਦੇ ਬੈਰੀਅਰ, ਕੰਡਿਆਲੀ ਤਾਰ ਅਤੇ ਬੈਰੀਕੇਡ ਲਗਾਏ ਗਏ ਹਨ। ਸਰਹੱਦਾਂ ਕਿਲ੍ਹਿਆਂ ਵਿੱਚ ਤਬਦੀਲ ਹੋ ਗਈਆਂ ਹਨ। ਹਰਿਆਣਾ ਪੁਲਿਸ ਤੋਂ ਇਲਾਵਾ ਰੈਪਿਡ ਐਕਸ਼ਨ ਫੋਰਸ ਤਾਇਨਾਤ ਹੈ। ਦੂਜੇ ਪਾਸੇ ਕਿਸਾਨਾਂ ਨੂੰ ਰੋਕਣ ਲਈ ਹਰਿਆਣਾ ਸਰਕਾਰ ਨੇ 2 ਸਟੇਡੀਅਮਾਂ ਨੂੰ ਆਰਜ਼ੀ ਜੇਲ੍ਹ ਬਣਾ ਦਿੱਤਾ ਹੈ।
ਸਿਰਸਾ ਦੇ ਚੌਧਰੀ ਦਲਬੀਰ ਸਿੰਘ ਇਨਡੋਰ ਸਟੇਡੀਅਮ ਅਤੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਡੱਬਵਾਲੀ ਨੂੰ ਆਰਜ਼ੀ ਜੇਲ੍ਹਾਂ ਵਿੱਚ ਤਬਦੀਲ ਕਰ ਦਿੱਤਾ ਹੈ। ਕਿਸੇ ਵੀ ਅਣਸੁਖਾਵੀਂ ਘਟਨਾ ਦੀ ਸੂਰਤ ਵਿੱਚ ਕਿਸਾਨਾਂ ਨੂੰ ਵੱਡੀ ਗਿਣਤੀ ਵਿੱਚ ਗ੍ਰਿਫਤਾਰ ਕੀਤਾ ਜਾ ਸਕਦਾ ਹੈ। ਗ੍ਰਿਫ਼ਤਾਰੀ ਤੋਂ ਬਾਅਦ ਉਨ੍ਹਾਂ ਕਿਸਾਨਾਂ ਨੂੰ ਇਨ੍ਹਾਂ ਸਟੇਡੀਅਮਾਂ ਵਿੱਚ ਬਣੀ ਆਰਜ਼ੀ ਜੇਲ੍ਹ ਵਿੱਚ ਰੱਖਿਆ ਜਾ ਸਕਦਾ ਹੈ। ਹਰਿਆਣਾ ਸਰਕਾਰ ਕਿਸਾਨਾਂ ਨੂੰ ਰੋਕਣ ਲਈ ਹਰ ਵਾਹ ਲਾ ਰਹੀ ਹੈ।
ਟਰੈਕਟਰਾਂ ਵਿੱਚ 10 ਲੀਟਰ ਤੋਂ ਵੱਧ ਤੇਲ ਨਾ ਪਾਉਣ ਦੇ ਨਿਰਦੇਸ਼
ਉਧਰ ਸੋਨੀਪਤ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਨੇ ਪੈਟਰੋਲ ਪੰਪ ਸੰਚਾਲਕਾਂ ਨੂੰ ਖੁੱਲ੍ਹੇ ਵਿੱਚ ਪੈਟਰੋਲ ਨਾ ਵੇਚਣ ਦੇ ਨਿਰਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਟਰੈਕਟਰ ਚਾਲਕਾਂ ਨੂੰ 10 ਲੀਟਰ ਤੋਂ ਵੱਧ ਡੀਜ਼ਲ ਨਾ ਦੇਣ ਲਈ ਕਿਹਾ ਗਿਆ ਹੈ। ਜਦਕਿ ਸੋਨੀਪਤ 'ਚ 23 ਡਿਊਟੀ ਮੈਜਿਸਟ੍ਰੇਟ ਤਾਇਨਾਤ ਕੀਤੇ ਗਏ ਹਨ।
ਹਰਿਆਣਾ ਤੋਂ ਬਾਅਦ ਦਿੱਲੀ 'ਚ ਵੀ ਸਖ਼ਤੀ ਵਧ
ਹਰਿਆਣਾ ਵਿੱਚ ਅੰਬਾਲਾ ਦੇ ਨਾਲ-ਨਾਲ ਪੰਜਾਬ-ਹਰਿਆਣਾ ਸਰਹੱਦਾਂ ਨੂੰ ਵੀ ਬੰਦ ਕਰ ਦਿੱਤਾ ਗਿਆ ਹੈ ਅਤੇ ਜੀਂਦ ਅਤੇ ਫਤਿਹਾਬਾਦ ਜ਼ਿਲ੍ਹਿਆਂ ਵਿੱਚ ਬੈਰੀਕੇਡ ਲਗਾਏ ਗਏ ਹਨ। ਇਸ ਦੇ ਨਾਲ ਹੀ ਦਿੱਲੀ ਦੇ ਗਾਜ਼ੀਪੁਰ ਅਤੇ ਸਿੰਘੂ ਬਾਰਡਰ 'ਤੇ ਵੀ ਬੈਰੀਕੇਡਿੰਗ ਕੀਤੀ ਗਈ ਹੈ। ਇੰਨਾ ਹੀ ਨਹੀਂ ਦਿੱਲੀ ਪੁਲਿਸ ਨੇ ਹਰਿਆਣਾ ਅਤੇ ਉੱਤਰ ਪ੍ਰਦੇਸ਼ ਦੀ ਸਰਹੱਦ 'ਤੇ 5 ਹਜ਼ਾਰ ਜਵਾਨ ਤਾਇਨਾਤ ਕੀਤੇ ਹਨ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।