ਚੰਡੀਗੜ੍ਹ: ਕਿਸਾਨਾਂ ਦਾ ਅੰਦੋਲਨ ਅੱਜ 33ਵੇਂ ਦਿਨ 'ਚ ਦਾਖਲ ਹੋ ਗਿਆ ਹੈ। ਕੜਾਕੇ ਦੇ ਹੱਡ ਠਾਰਵੀਂ ਠੰਢ 'ਚ ਵੀ ਲੱਖਾਂ ਕਿਸਾਨ ਦਿੱਲੀ ਦੀਆਂ ਹੱਦਾਂ ਤੇ ਕੇਂਦਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ। ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨ ਤੇ ਕੇਂਦਰ ਸਰਕਾਰ ਵਿਚਾਲੇ ਪੇਚ ਫਸਿਆ ਹੋਇਆ ਹੈ। ਸਰਕਾਰ ਵਾਰ ਵਾਰ ਕਾਨੂੰਨ ਨੂੰ ਚੰਗਾ ਦੱਸ ਰਹੀ ਹੈ। ਜਦਕਿ ਕਿਸਾਨ ਇਨ੍ਹਾਂ ਕਾਨੂੰਨਾਂ ਨੂੰ ਕਬੂਲਣ ਲਈ ਬਿਲਕੁਲ ਵੀ ਤਿਆਰ ਨਹੀਂ।


ਕਿਸਾਨਾਂ ਨੇ ਐਤਵਾਰ ਨੂੰ ਸਾਰੇ ਜ਼ਿਲ੍ਹਿਆਂ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪ੍ਰੋਗਰਾਮ 'ਮਨ ਕੀ ਬਾਤ' ਦੌਰਾਨ ਥਾਲੀਆਂ ਵਜਾ ਕੇ ਮੋਦੀ ਸਰਕਾਰ ਖਿਲਾਫ ਵਿਰੋਧ ਦਾ ਪ੍ਰਗਟਾਵਾ ਕੀਤਾ। ਕਿਸਾਨਾਂ ਨੇ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਚਾਹੀਦਾ ਹੈ ਕਿ ਉਹ ਪਹਿਲਾਂ ਕਿਸਾਨਾਂ ਦੇ ਦਿਲ ਦੀ ਸੁਣਨ ਤੇ ਫਿਰ ਉਹ ਉਨ੍ਹਾਂ ਦੀ ਵੀ ਸੁਣਨਗੇ।

ਉਧਰ, ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ, "ਮੈਂ ਕੇਂਦਰ ਸਰਕਾਰ ਦੇ ਉਨ੍ਹਾਂ ਲੋਕਾਂ ਨੂੰ ਚੁਣੌਤੀ ਦਿੰਦਾ ਹਾਂ ਜਿਹੜੇ ਖੇਤੀ ਕਾਨੂੰਨਾਂ ਬਾਰੇ ਸਭ ਤੋਂ ਵੱਧ ਜਾਣਦੇ ਹਨ। ਉਹ ਜਨਤਕ ਤੌਰ ‘ਤੇ ਕਿਸਾਨ ਨੇਤਾਵਾਂ ਨਾਲ ਬਹਿਸ ਕਰਨ ਲਈ ਅੱਗੇ ਆਉਣ। ਉਹ ਕਹਿੰਦੇ ਹਨ ਕਿ ਕਿਸਾਨ ਕਾਫ਼ੀ ਨਹੀਂ ਜਾਣਦੇ, ਇਸ ਤਰ੍ਹਾਂ ਸਾਬਤ ਹੋ ਜਾਵੇਗਾ ਕਿ ਕੌਣ ਵਧੇਰੇ ਜਾਣਦਾ ਹੈ।"

Education Loan Information:

Calculate Education Loan EMI