ਪੜਚੋਲ ਕਰੋ
Advertisement
ਕਿਸਾਨਾਂ ਨੇ ਆਪਣੇ ਹੱਕਾਂ ਲਈ ਕਿਸੇ ਦੀ ਜਾਨ ਨੂੰ ਨਹੀਂ ਪਾਇਆ ਖ਼ਤਰੇ 'ਚ, ਪ੍ਰਦਰਸ਼ਨ 'ਚ ਫਸੀ ਐਂਬੂਲੈਂਸ ਨੂੰ ਇੰਝ ਦਿੱਤਾ ਰਾਹ
ਖੇਤੀ ਕਾਨੂੰਨਾਂ ਖਿਲਾਫ ਵਿਰੋਧ ਪ੍ਰਦਰਸ਼ਨ ਜਾਰੀ ਹੈ।ਅੱਜ ਦਿੱਲੀ ਪਹੁੰਚੇ ਕਿਸਾਨਾਂ ਦੀ ਮੀਟਿੰਗ ਵੀ ਹੋਈ, ਜਿਸ ਵਿੱਚ ਅਗਲੀ ਰਣਨੀਤੀ ਤੈਅ ਕੀਤੀ ਗਈ।
ਨਵੀਂ ਦਿੱਲੀ: ਖੇਤੀ ਕਾਨੂੰਨਾਂ ਖਿਲਾਫ ਵਿਰੋਧ ਪ੍ਰਦਰਸ਼ਨ ਜਾਰੀ ਹੈ।ਅੱਜ ਦਿੱਲੀ ਪਹੁੰਚੇ ਕਿਸਾਨਾਂ ਦੀ ਮੀਟਿੰਗ ਵੀ ਹੋਈ, ਜਿਸ ਵਿੱਚ ਅਗਲੀ ਰਣਨੀਤੀ ਤੈਅ ਕੀਤੀ ਗਈ। ਇਸ ਤੋਂ ਪਹਿਲਾਂ ਸ਼ੁੱਕਰਵਾਰ-ਸ਼ਨੀਵਾਰ ਰਾਤ ਨੂੰ ਹਜ਼ਾਰਾਂ ਕਿਸਾਨ ਹਰਿਆਣਾ-ਦਿੱਲੀ ਸਿੰਘੂ ਬਾਡਰ 'ਤੋਂ ਲੰਘੇ ਸੀ। ਬਾਡਰ ਤੇ ਭਾਰੀ ਸੁਰੱਖਿਆ ਬਲ ਤਾਇਨਾਤ ਕੀਤੇ ਗਏ ਸੀ। ਬੁਰਾੜੀ ਦੇ ਨਿਰੰਕਾਰੀ ਗਰਾਉਂਡ 'ਚ ਸ਼ਾਂਤਮਈ ਪ੍ਰਦਰਸ਼ਨ ਲਈ ਦਿੱਲੀ ਸਰਕਾਰ ਤੋਂ ਇਜਾਜ਼ਤ ਮਿਲਣ ਤੋਂ ਬਾਅਦ, ਕਿਸਾਨਾਂ ਦਾ ਇੱਕ ਨਵਾਂ ਜੱਥਾ ਵੀ ਪੰਜਾਬ ਅਤੇ ਹਰਿਆਣਾ ਤੋਂ ਰਵਾਨਾ ਹੋ ਗਿਆ ਹੈ। ਬੁਰਾੜੀ ਗਰਾਉਂਡ ਵਿਖੇ ਕਿਸਾਨਾਂ ਲਈ ਸਾਰੀਆਂ ਸਹੂਲਤਾਂ ਦਾ ਪ੍ਰਬੰਧ ਕੀਤਾ ਗਿਆ ਹੈ।
ਇਸ ਦੇ ਨਾਲ ਹੀ ਖੇਤੀ ਕਾਨੂੰਨ ਖਿਲਾਫ ਚੱਲ ਰਹੇ ਇਸ ਰੋਸ ਪ੍ਰਦਰਸ਼ਨ ਦੌਰਾਨ ਕਿਸਾਨਾਂ ਨੇ ਖੁੱਲ੍ਹ ਦਿਲੀ ਵੀ ਦਿਖਾਈ ਹੈ। ਕਿਸਾਨਾਂ ਨੇ ਟਿਕਰੀ ਬਾਰਡਰ 'ਤੇ ਪ੍ਰਦਰਸ਼ਨਕਾਰੀਆਂ ਵਿਚਕਾਰ ਫੱਸੀ ਐਂਬੂਲੈਂਸ ਨੂੰ ਉੱਥੋਂ ਨਿਕਲਣ ਵਿੱਚ ਸਹਾਇਤਾ ਕੀਤੀ। ਤੁਹਾਨੂੰ ਦੱਸ ਦੇਈਏ ਕਿ ਇਹ ਐਂਬੂਲੈਂਸ ਪ੍ਰਦਰਸ਼ਨਕਾਰੀਆਂ ਦੇ ਵਿੱਚ ਟਿਕਰੀ ਬਾਰਡਰ 'ਤੇ ਫਸ ਗਈ ਸੀ, ਕਿਸਾਨਾਂ ਨੇ ਐਂਬੂਲੈਂਸ ਦਾ ਰਸਤਾ ਬਣਾਉਣ ਲਈ ਬੈਰੀਕੇਡ ਨੂੰ ਤੁਰੰਤ ਹਟਾਇਆ ਅਤੇ ਅੱਗੇ ਜਾਣ ਦਿੱਤਾ।
#Watch: Protesting farmers pave the way for an ambulance. Removed barricades to make the passage, put them in place once the ambulance passed through, and now continue with their protest.#HumanityFirst pic.twitter.com/yQu6mhzECG
— Mohit Sharma (@iMohit_Sharma) November 28, 2020
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਦੇਸ਼
ਵਿਸ਼ਵ
ਜਲੰਧਰ
Advertisement