ਨਵੀਂ ਦਿੱਲੀ: ਖੇਤੀ ਕਾਨੰਨਾਂ ਵਿਰੁਧ ਕਿਸਾਨਾਂ ਦੇ ਅੰਦੋਲਨ ਦਾ ਐਤਵਾਰ ਨੂੰ 11ਵਾਂ ਦਿਨ ਹੈ। ਕਿਸਾਨ ਅੰਦੋਲਨ ਨੂੰ ਲੈ ਕੇ ਨਵੀਂ ਰਣਨੀਤੀ ਲਈ ਕਿਸਾਨਾਂ ਦੀ ਅਹਿਮ ਬੈਠਕ ਚੱਲ ਰਹੀ ਹੈ। ਇਸ ਵਿਚ ਅਗੇ ਦੀਆਂ ਯੋਜਨਾਵਾਂ ਬਾਰੇ ਵਿਚਾਰ ਵਟਾਂਦਰੇ ਕੀਤੇ ਜਾ ਰਹੇ ਹਨ। ਕਿਸਾਨਾਂ ਵੱਲੋਂ 8 ਦਸੰਬਰ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਸਿੰਘੂ ਬਾਰਡਰ ਤੇ ਕਿਸਾਨਾਂ ਦੀਆਂ ਵੱਖ-ਵੱਖ ਜਥੇਬੰਦੀਆਂ ਦੀ ਮੀਟਿੰਗ ਜਾਰੀ ਹੈ। ਸ਼ਨੀਵਾਰ ਨੂੰ ਕੇਂਦਰ ਨਾਲ ਕਿਸਾਨਾਂ ਦੀ ਪੰਜਵੇਂ ਗੇੜ ਦੀ ਮੀਟਿੰਗ ਵੀ ਬੇਸਿੱਟਾ ਰਹੀ ਸੀ।
ਕੇਂਦਰੀ ਮੰਤਰੀ ਨਰੇਂਦਰ ਤੋਮਰ ਨੇ ਇਸ ਮੀਟਿੰਗ ਤੋਂ ਬਾਅਦ ਬਿਆਨ ਦਿੱਤਾ ਸੀ ਕਿ ਉਨ੍ਹਾਂ ਕਿਸਾਨਾਂ ਨੂੰ MSP ਜਾਰੀ ਰੱਖਣ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਗਲ਼ਤਫਹਿਮੀਆਂ ਦੂਰ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।ਉਨਾਂ ਇਹ ਵੀ ਕਿਹਾ ਕਿ ਸਰਕਾਰ ਸਾਰੇ ਪਹਿਲੂਆਂ ਤੇ ਵਿਚਾਰ ਕਰ ਰਹੀ ਹੈ ਤੇ ਇਸ ਮਸਲੇ ਦਾ ਹੱਲ ਕੱਢਣ ਲਈ ਰਾਹ ਲੱਭ ਰਹੀ ਹੈ। ਉਨ੍ਹਾਂ ਇੱਕ ਹੋਰ ਗੱਲ ਵੀ ਕਹੀ ਕਿ ਜੋ ਵੀ ਫੈਸਲਾ ਹੋਏਗਾ ਕਿਸਾਨਾਂ ਦੇ ਹੱਕ 'ਚ ਹੋਏਗਾ।
ਦੱਸ ਦੇਈਏ ਕਿ ਕੇਂਦਰ ਸਰਕਾਰ ਨੇ ਫੈਸਲੇ ਲਈ ਕਿਸਾਨਾਂ ਤੋਂ ਸਮਾਂ ਮੰਗਿਆ ਹੈ। ਇਸ ਲਈ ਹੁਣ ਅਗਲੀ ਮੀਟਿੰਗ 9 ਦਸੰਬਰ ਨੂੰ ਰੱਖੀ ਗਈ ਹੈ ਪਰ ਉਸ ਤੋਂ ਪਹਿਲਾਂ ਭਾਰਤ ਬੰਦਾ ਦਾ ਐਲਾਨ ਕਿਸਾਨਾਂ ਵੱਲੋਂ ਕੀਤਾ ਗਿਆ ਹੈ।
ਕਿਸਾਨਾਂ ਦੀਆਂ ਕੁਝ ਮੁੱਖ ਮੰਗਾਂ
-ਤਿੰਨੋਂ ਖੇਤੀ ਕਾਨੂੰਨ ਰੱਦ ਕੀਤੇ ਜਾਣ
-MSP ਨੂੰ ਕਾਨੂੰਨੀ ਰੂਪ ਦਿੱਤਾ ਜਾਵੇ
-ਗੰਨੇ ਦੀ ਬਕਾਇਆ ਰਾਸ਼ੀ ਤੁਰੰਤ ਜਾਰੀ ਕੀਤੀ ਜਾਵੇ
-ਕਿਸਾਨਾਂ ਦੀ ਘੱਟੋ-ਘੱਟ ਆਮਦਨ ਯਕੀਨੀ ਬਣਾਈ ਜਾਵੇ
-ਜ਼ਮੀਨਾਂ ਦੀ ਕੁਰਕੀ ਤੇ ਰੋਕ ਲੱਗੇ
-ਕਿਸਾਨੀ ਕਰਜ਼ ਮੁਆਫ ਕੀਤਾ ਜਾਵੇ
-ਖੇਤੀ ਲਈ ਅੱਧੇ ਰੇਟ ਤੇ ਮਿਲੇ ਡੀਜ਼ਲ
-ਅੰਦੋਲਨ ਦੌਰਾਨ ਦਰਜ ਪਰਚੇ ਰੱਦ ਕੀਤੇ ਜਾਣ
-ਪਰਾਲੀ ਤੇ ਆਰਡੀਨੈਂਸ ਰੱਦ ਕੀਤਾ ਜਾਵੇ
-ਬਿਜਲੀ ਸੋਧ ਬਿੱਲ ਰੱਦ ਕੀਤਾ ਜਾਵੇ
ਕਿਸਾਨ ਅਗਲੀ ਰਣਨੀਤੀ ਲਈ ਜੁਟੇ, ਸਿੰਘੂ ਬਾਰਡਰ 'ਤੇ ਅਹਿਮ ਮੀਟਿੰਗ
ਏਬੀਪੀ ਸਾਂਝਾ
Updated at:
06 Dec 2020 12:04 PM (IST)
ਖੇਤੀ ਕਾਨੰਨਾਂ ਵਿਰੁਧ ਕਿਸਾਨਾਂ ਦੇ ਅੰਦੋਲਨ ਦਾ ਐਤਵਾਰ ਨੂੰ 11ਵਾਂ ਦਿਨ ਹੈ। ਕਿਸਾਨ ਅੰਦੋਲਨ ਨੂੰ ਲੈ ਕੇ ਨਵੀਂ ਰਣਨੀਤੀ ਲਈ ਕਿਸਾਨਾਂ ਦੀ ਅਹਿਮ ਬੈਠਕ ਚੱਲ ਰਹੀ ਹੈ।
- - - - - - - - - Advertisement - - - - - - - - -