ਨਵੀਂ ਦਿੱਲੀ: ਖੇਤੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ ਟਿਕਰੀ ਤੇ ਸਿੰਘੂ ਬਾਰਡਰ 'ਤੇ ਆਪਣਾ ਡੇਰਾ ਬਣਾਇਆ ਹੋਇਆ ਹੈ। ਪੰਜਾਬ ਤੋਂ ਦਿੱਲੀ ਆਏ ਕਿਸਾਨਾਂ ਨੂੰ ਬੁਰਾੜੀ ਦੇ ਨਿਰੰਕਾਰੀ ਮੈਦਾਨ 'ਤੇ ਪ੍ਰਦਰਸ਼ਨ ਦੀ ਇਜਾਜ਼ਤ ਦੇ ਦਿੱਤੀ ਗਈ ਹੈ। ਪਰ ਫਿਲਹਾਲ ਕਿਸਾਨ ਅਜੇ ਬਾਰਡਰ 'ਤੇ ਹੀ ਡਟੇ ਹੋਏ ਹਨ। ਜੋ ਕਿਸਾਨ ਦਿੱਲੀ 'ਚ ਦਾਖਲ ਹੋ ਗਏ ਸਨ ਤੇ ਰਾਮਲੀਲਾ ਮੈਦਾਨ ਪਹੁੰਚਣ ਦੀ ਕੋਸ਼ਿਸ਼ ਕਰ ਰਹੇ ਸਨ ਉਨ੍ਹਾਂ ਨੂੰ ਪੁਲਿਸ ਨੇ ਹਿਰਾਸਤ 'ਚ ਲੈਕੇ ਬੁਰਾੜੀ ਦੇ ਨਿਰੰਕਾਰੀ ਮੈਦਾਨ 'ਚ ਛੱਡ ਦਿੱਤਾ ਹੈ।
ਪੰਜਾਬ ਤੋਂ ਦਿੱਲੀ ਆਪਣਾ ਵਿਰੋਧ ਜਤਾਉਣ ਆਈ ਸੁਨੀਤਾ ਰਾਣੀ ਤੇ ਉਨ੍ਹਾਂ ਦੇ ਸਾਥੀ ਅੱਜ ਦਿੱਲੀ ਦੇ ਰਾਮ ਲੀਲਾ ਮੈਦਾਨ ਵੱਲ ਕੂਚ ਕਰਨ ਦੀ ਕੋਸ਼ਿਸ਼ ਕਰ ਰਹੇ ਸਨ। ਪਰ ਉਨ੍ਹਾਂ ਦੇ ਮੁਤਾਬਕ ਪੁਲਿਸ ਨੇ ਉਨ੍ਹਾਂ ਨੂੰ ਹਿਰਾਸਤ 'ਚ ਲੈਕੇ ਬੁਰਾੜੀ ਦੇ ਨਿਰੰਕਾਰੀ ਮੈਦਾਨ 'ਚ ਛੱਡ ਦਿੱਤਾ ਹੈ। ਉਨ੍ਹਾਂ ਨਾਲ ਹੋਰ ਮਹਿਲਾਵਾਂ ਵੀ ਮੌਜੂਦ ਹਨ।
ਸੁਨੀਤਾ ਰਾਣੀ ਨੇ ਦੱਸਿਆ ਕਿ ਉਹ ਦੋ ਦਿਨ ਪਹਿਲਾਂ ਪੰਜਾਬ ਤੋਂ ਚੱਲੇ ਸਨ ਤੇ ਉਨ੍ਹਾਂ ਦੇ ਹੋਰ ਸਾਥੀ ਸਿੰਘੂ ਬਾਰਡਰ 'ਤੇ ਮੌਜੂਦ ਹਨ। ਦੋ ਦਿਨ ਦੇ ਸਫਰ ਤੋਂ ਬਾਅਦ ਉਹ ਰਾਮ ਲੀਲਾ ਮੈਦਾਨ ਪਹੁੰਚਣ ਵਾਲੇ ਸਨ, ਤੇ ਸਾਰਿਆਂ ਨੇ ਉੱਥੇ ਹੀ ਇਕੱਠਾ ਹੋਣਾ ਸੀ। ਪਰ ਪੁਲਿਸ ਨੇ ਕਰੀਬ 2 ਵਜੇ ਉਨ੍ਹਾਂ ਨੂੰ ਪੁਲਿਸ ਹਿਰਾਸਤ 'ਚ ਲੈ ਲਿਆ।
ਕਿਸਾਨਾਂ ਅੱਗੇ ਝੁਕੀ ਕੇਂਦਰ ਸਰਕਾਰ! ਕਿਸਾਨਾਂ ਨੂੰ ਕਿਹਾ ਅੰਦੋਲਨ ਛੱਡੋ, ਅਸੀਂ ਗੱਲਬਾਤ ਲਈ ਤਿਆਰ
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ