26 ਜਨਵਰੀ ਨੂੰ ਨਹੀਂ ਚੱਲਣਗੇ ਟੈਂਕਾਂ ਬਰਾਬਰ ਟਰੈਕਟਰ, ਸੰਯੁਕਤ ਕਿਸਾਨ ਮੋਰਚੇ ਨੇ ਨਹੀਂ ਲਿਆ ਅਜਿਹਾ ਕੋਈ ਫੈਸਲਾ
ਹਰਿਆਣਾ ਕਿਸਾਨ ਸੰਘਰਸ਼ ਕਮੇਟੀ ਦੇ ਕਨਵੀਨਰ ਮਨਦੀਪ ਨਥਾਵਨ ਨੇ ਦੱਸਿਆ ਕਿ ਇਹ ਕਿਹਾ ਜਾ ਰਿਹਾ ਹੈ ਕਿ 26 ਜਨਵਰੀ ਨੂੰ ਕਿਸਾਨ ਲਾਲ ਕਿਲੇ 'ਤੇ ਝੰਡਾ ਲਹਿਰਾਉਣਗੇ ਤੇ ਟਰੈਕਟਰ ਤੇ ਟੈਂਕ ਇਕੱਠੇ ਚੱਲਣਗੇ।
ਨਵੀਂ ਦਿੱਲੀ: ਖੇਤੀ ਕਾਨੂੰਨਾਂ ਖਿਲਾਫ ਕਿਸਾਨ ਦਿੱਲੀ ਦੇ ਵੱਖ-ਵੱਖ ਮੋਰਚਿਆਂ 'ਤੇ ਡਟੇ ਹੋਏ ਹਨ। ਅਜਿਹੇ 'ਚ ਅੱਜ ਦੋ ਵਜੇ ਕਿਸਾਨ ਜਥੇਬੰਦੀਆਂ ਦੀ ਸਿੰਘੂ ਬਾਰਡਰ 'ਤੇ ਬੈਠਕ ਹੋਣ ਜਾ ਰਹੀ ਹੈ। ਇਸ ਦੌਰਾਨ ਅੱਗੇ ਦੀ ਰਣਨੀਤੀ ਉਲੀਕੀ ਜਾਵੇਗੀ। 26 ਜਨਵਰੀ ਨੂੰ ਕਿਸਾਨਾਂ ਵੱਲੋਂ ਕੀਤੇ ਜਾਣ ਵਾਲੇ ਟਰੈਕਟਰ ਮਾਰਚ ਬਾਰੇ ਵੀ ਰਣਨੀਤੀ ਉਲੀਕੀ ਜਾਵੇਗੀ।
ਹਰਿਆਣਾ ਕਿਸਾਨ ਸੰਘਰਸ਼ ਕਮੇਟੀ ਦੇ ਕਨਵੀਨਰ ਮਨਦੀਪ ਨਥਾਵਨ ਨੇ ਦੱਸਿਆ ਕਿ ਇਹ ਕਿਹਾ ਜਾ ਰਿਹਾ ਹੈ ਕਿ 26 ਜਨਵਰੀ ਨੂੰ ਕਿਸਾਨ ਲਾਲ ਕਿਲੇ 'ਤੇ ਝੰਡਾ ਲਹਿਰਾਉਣਗੇ ਤੇ ਟਰੈਕਟਰ ਤੇ ਟੈਂਕ ਇਕੱਠੇ ਚੱਲਣਗੇ। ਉਨ੍ਹਾਂ ਸਪਸ਼ਟ ਕੀਤਾ ਕਿ ਮੋਰਚੇ ਵੱਲੋਂ ਅਜਿਹੇ ਕਿਸੇ ਪ੍ਰੋਗਰਾਮ ਬਾਰੇ ਫ਼ੈਸਲਾ ਨਹੀਂ ਲਿਆ ਗਿਆ। ਅਜਿਹੇ ਬਿਆਨ ਕਿਸਾਨਾਂ ਦੇ ਹਿੱਤ ਵਿੱਚ ਨਹੀਂ ਹਨ।"
It's being said that farmers would unfurl tricolour at Red Fort & tractors and tanks would roll together (on January 26). No such programme has been finalised by the Morcha. Such statements are not in interests of farmers: Mandip Nathwan, Convener, Kisan Sangharsh Samiti, Haryana https://t.co/LsalCdstuE
— ANI (@ANI) January 17, 2021
ਉਨ੍ਹਾਂ ਕਿਹਾ ਸਰਕਾਰ ਪਹਿਲਾਂ ਹੀ ਇਸ ਮੋਰਚੇ ਨੂੰ ਹਿੰਸਕ ਬਣਾਉਣਾ ਚਾਹੁੰਦੀ ਹੈ। ਇਸ ਲਈ ਸਾਨੂੰ ਸੰਯੁਕਤ ਕਿਸਾਨ ਮੋਰਚਾ ਦੀ ਸਲਾਹ ਨਾਲ ਹੀ ਚੱਲਣਾ ਚਾਹੀਦਾ ਹੈ। ਜ਼ਿਕਰਯੋਗ ਹੈ ਕਿ ਕਿਸਾਨ ਅੰਦੋਲਨ ਨਾਲ ਜੁੜੀਆਂ ਬਹੁਤ ਖ਼ਬਰਾਂ ਸੋਸ਼ਲ ਮੀਡੀਆ 'ਤੇ ਵਾਇਰਲ ਹੁੰਦੀਆਂ ਹਨ ਤੇ ਇਨ੍ਹਾਂ 'ਚੋਂ ਬਹੁਤੀਆਂ ਅਫਵਾਹਾਂ ਹੁੰਦੀਆਂ ਨੇ ਜਿੰਨ੍ਹਾਂ ਨੂੰ ਬਿਨਾਂ ਸੋਚੇ ਸਮਝੇ ਅੱਗੇ ਵਾਇਰਲ ਕਰ ਦਿੱਤਾ ਜਾਂਦਾ ਹੈ।
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ