Supreme Court: ਕਿਸਾਨਾਂ ਨੇ ਗਾਜ਼ੀਪੁਰ ਬਾਰਡਰ ਤੋਂ ਬੈਰੀਕੇਡਿੰਗ ਹਟਾਉਣੀ ਸ਼ੁਰੂ ਕਰ ਦਿੱਤੀ ਹੈ। ਖੁਦ ਭਾਰਤੀ ਕਿਸਾਨ ਯੂਨੀਅਨ ਦੇ ਲੀਡਰ ਰਾਕੇਸ਼ ਟਿਕੈਤ ਬੈਰੀਕੇਡਿੰਗ ਹਟਾਉਣ ਦੇ ਇਸ ਕੰਮ ਵਿੱਚ ਲੱਗੇ ਹੋਏ ਹਨ। ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਹੁਣ ਅਸੀਂ ਦਿੱਲੀ ਜਾ ਕੇ ਦੱਸਾਂਗੇ ਕਿ ਰਸਤਾ ਖੁੱਲ੍ਹਾ ਹੈ। ਇਹ ਪੁੱਛੇ ਜਾਣ 'ਤੇ ਕਿ ਉਹ ਦਿੱਲੀ ਵਿੱਚ ਕਿੱਥੇ ਜਾਣਗੇ, ਉਨ੍ਹਾਂ ਨੇ ਕਿਹਾ ਕਿ ਸੰਸਦ ਜਾਵਾਂਗੇ ਜਿੱਥੇ ਕਾਨੂੰਨ ਬਣਾਇਆ ਗਿਆ ਹੈ। ਹਾਲਾਂਕਿ, ਪੁਲਿਸ ਨੇ ਦਿੱਲੀ ਜਾਣ ਦਾ ਰਸਤਾ ਬੰਦ ਕੀਤਾ ਹੋਇਆ ਹੈ।
ਰਾਕੇਸ਼ ਟਿਕੈਤ ਆਪਣੇ ਸਮਰਥਕਾਂ ਨਾਲ ਨਾ ਸਿਰਫ ਬੈਰੀਕੇਡਿੰਗ ਹਟਾਉਣ ਵਿੱਚ ਰੁੱਝੇ ਹੋਏ ਹਨ ਬਲਕਿ ਸੜਕ 'ਤੇ ਲੱਗੇ ਟੈਂਟ ਵੀ ਹਟਾ ਰਹੇ ਹਨ। ਇੱਕ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਅਸੀਂ ਕਦੇ ਰਸਤਾ ਨਹੀਂ ਰੋਕਿਆ ਸੀ। ਦੱਸ ਦੇਈਏ ਕਿ ਇਸ ਸੜਕ ਦੇ ਖੁੱਲ੍ਹਣ ਨਾਲ ਗਾਜ਼ੀਆਬਾਦ ਵਾਲੇ ਪਾਸੇ ਤੋਂ ਦਿੱਲੀ ਜਾਣ ਵਾਲੇ ਲੋਕਾਂ ਨੂੰ ਕਾਫੀ ਰਾਹਤ ਮਿਲੇਗੀ। ਇੰਨਾ ਹੀ ਨਹੀਂ, ਜਿਹੜੇ ਲੋਕ ਰਾਜਨਗਰ ਐਕਸਟੈਂਸ਼ਨ ਤੋਂ ਦਿੱਲੀ ਤਕ ਐਲੀਵੇਟਿਡ ਸੜਕ ਦੀ ਵਰਤੋਂ ਕਰਦੇ ਸੀ, ਹੁਣ ਉਸ ਦੇ ਖੁੱਲ੍ਹਣ ਦੀ ਉਮੀਦ ਵੀ ਵਧ ਗਈ ਹੈ।
ਦੱਸ ਦੇਈਏ ਕਿ ਅੱਜ ਦਿੱਲੀ ਦੀਆਂ ਸੜਕਾਂ ਨੂੰ ਖੋਲ੍ਹਣ ਲਈ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਈ ਜੋ ਕਿਸਾਨਾਂ ਦੇ ਅੰਦੋਲਨ ਕਾਰਨ ਬੰਦ ਸੀ। ਸੁਣਵਾਈ ਦੌਰਾਨ ਸੁਪਰੀਮ ਕੋਰਟ ਵੱਲੋਂ ਕੋਈ ਆਦੇਸ਼ ਨਹੀਂ ਦਿੱਤਾ ਗਿਆ। ਸੁਪਰੀਮ ਕੋਰਟ ਨੇ ਇਸ ਮਾਮਲੇ ਦੀ ਸੁਣਵਾਈ 7 ਦਸੰਬਰ ਲਈ ਮੁਲਤਵੀ ਕਰ ਦਿੱਤੀ ਹੈ। ਸੁਪਰੀਮ ਕੋਰਟ ਨੇ ਕਿਸਾਨ ਸੰਗਠਨਾਂ ਨੂੰ ਪਟੀਸ਼ਨ ਦੀ ਕਾਪੀ ਸੌਂਪਣ ਦੇ ਨਿਰਦੇਸ਼ ਵੀ ਦਿੱਤੇ ਹਨ।
ਇਹ ਵੀ ਪੜ੍ਹੋ: Pig Kidney Transplant: ਸੂਅਰ ਦੀ ਕਿਡਨੀ ਹੁਣ ਮਨੁੱਖਾਂ ਲਈ ਉਪਯੋਗੀ, ਅਮਰੀਕਾ ਵਿੱਚ ਹੋਇਆ ਸਫਲ ਕਿਡਨੀ ਟ੍ਰਾਂਸਪਲਾਂਟ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/