ਨਵੀਂ ਦਿੱਲੀ: ਦਿੱਲੀ ਦੀਆਂ ਸਰਹੱਦਾਂ ਉੱਪਰ ਕਿਸਾਨ ਅੰਦੋਲਨ ਬਾਰੇ ਅੱਜ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਈ। ਅਦਾਲਤ ਨੇ ਸੜਕਾਂ ਜਾਮ ਕਰਨ ਨੂੰ ਗੰਭੀਰਤਾ ਨਾਲ ਲੈਂਦਿਆਂ ਕਿਹਾ ਕਿ ਕਿਸਾਨਾਂ ਨੂੰ ਅੰਦੋਲਨ ਦਾ ਅਧਿਕਾਰ ਹੈ ਪਰ ਸੜਕਾਂ ਜਾਮ ਕਰਨ ਦਾ ਨਹੀਂ। ਅਦਾਲਤ ਨੇ ਕਿਹਾ ਕਿ ਰਸਤੇ ਬੰਦ ਕਰਨ ਨਾਲ ਲੋਕਾਂ ਨੂੰ ਬੇਹੱਦ ਪ੍ਰੇਸ਼ਾਨੀ ਹੋ ਰਹੀ ਹੈ।
ਇਸ ਦੇ ਨਾਲ ਹੀ ਅਦਾਲਤ ਨੇ ਕਿਸਾਨ ਯੂਨੀਅਨਾਂ ਤੋਂ ਜਵਾਬ ਤਲਬ ਕੀਤਾ ਹੈ। ਅਦਾਲਤ ਨੇ ਕਿਹਾ ਹੈ ਕਿ ਯੂਨੀਅਨਾਂ ਵਿਰੋਧ ਕਰ ਰਹੇ ਕਿਸਾਨਾਂ ਨੂੰ ਸੜਕਾਂ ਤੋਂ ਹਟਾਉਣ ਦੀ ਮੰਗ ਵਾਲੀ ਪਟੀਸ਼ਨ 'ਤੇ ਆਪਣਾ ਜਵਾਬ ਦਾਇਰ ਕਰਨ। ਹੁਣ ਮਾਮਲੇ ਦੀ ਸੁਣਵਾਈ 7 ਦਸੰਬਰ ਨੂੰ ਕੀਤੀ ਜਾਵੇਗੀ।
ਦੱਸ ਦਈਏ ਕਿ ਕਿਸਾਨਾਂ ਨੇ ਤਿੰਨ ਖੇਤੀ ਕਾਨੂੰਨਾਂ ਖਿਲਾਫ ਸਾਲ ਭਰ ਤੋਂ ਦਿੱਲੀ ਦੀਆਂ ਹੱਦਾਂ ਉੱਪਰ ਧਰਨੇ ਲਾਏ ਹੋਏ ਹਨ। ਪਟੀਸ਼ਨਕਰਤਾ ਨੇ ਕਿਹਾ ਹੈ ਕਿ ਧਰਨਿਆਂ ਕਰਕੇ ਰਸਤੇ ਬੰਦ ਹਨ ਜਿਸ ਨਾਲ ਲੋਕ ਪ੍ਰੇਸ਼ਾਨ ਹੋ ਰਹੇ ਹਨ। ਦੂਜੇ ਪਾਸੇ ਕਿਸਾਨ ਪਹਿਲਾਂ ਹੀ ਸਪਸ਼ਟ ਕਰ ਚੁੱਕੇ ਹਨ ਕਿ ਸੜਕਾਂ ਪੁਲਿਸ ਨੇ ਬੈਡੀਕੇਡ ਲਾ ਕੇ ਰੋਕੀਆਂ ਹਨ ਜਦੋਂਕਿ ਕਿਸਾਨ ਅੱਗੇ ਜਾਣਾ ਚਾਹੁੰਦੇ ਹਨ।
ਇਸ ਮਾਮਲੇ ਵਿੱਚ ਪਾਈ ਗਈ ਪਟੀਸ਼ਨ ਨੂੰ ਲੈ ਕੇ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਈ। ਸੁਪਰੀਮ ਕੋਰਟ ਦਾ ਕਹਿਣਾ ਹੈ ਕਿ ਕਿਸਾਨਾਂ ਦੇ ਧਰਨੇ ਕਾਰਨ ਰਾਹ ਬੰਦ ਹੋਣ ਕਾਰਨ ਲੋਕਾਂ ਨੂੰ ਪ੍ਰੇਸ਼ਾਨੀ ਹੋ ਰਹੀ ਹੈ। ਸੁਪਰੀਮ ਕੋਰਟ ਦਾ ਕਹਿਣਾ ਹੈ ਕਿ ਕਿਸਾਨਾਂ ਨੂੰ ਅੰਦੋਲਨ ਦਾ ਅਧਿਕਾਰ ਹੈ ਪਰ ਸੜਕਾਂ ਜਾਮ ਕਰਨ ਦਾ ਨਹੀਂ।
ਇਹ ਵੀ ਪੜ੍ਹੋ: 1-Year Old Influencer: ਇੱਕ ਸਾਲ ਦਾ ਇਹ ਬੱਚਾ ਦੁਨੀਆ 'ਚ ਘੁੰਮ ਹਰ ਮਹੀਨੇ ਕਮਾਉਂਦਾ 75 ਹਜ਼ਾਰ, ਫਰੀ ਮਿਲਦੇ ਡਾਈਪਰਸ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: