ਕਿਸਾਨ ਆਗੂ ਗੁਰਨਾਮ ਸਿੰਘ ਚੰਦੂਨੀ ਨੇ ਕਿਹਾ ਕਿ ਸੋਮਵਾਰ ਨੂੰ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਕੀਤੀ ਜਾਣ ਵਾਲੀ ਇਹ ਭੁੱਖ ਹੜਤਾਲ 14 ਦਸੰਬਰ ਤੋਂ ਅੰਦੋਲਨ ਨੂੰ ਹੋਰ ਤੇਜ਼ ਕਰਨ ਦੀ ਕਿਸਾਨਾਂ ਦੀ ਯੋਜਨਾ ਦਾ ਹਿੱਸਾ ਹੈ। ਸਿੰਘੂ ਸਰਹੱਦ 'ਤੇ ਪ੍ਰੈਸ ਕਾਨਫਰੰਸ ਦੌਰਾਨ ਚੰਦੂਨੀ ਨੇ ਕਿਹਾ ਕਿ ਕਿਸਾਨ ਨੇਤਾ ਆਪੋ ਆਪਣੇ ਸਥਾਨਾਂ 'ਤੇ ਭੁੱਖ ਹੜਤਾਲਾਂ 'ਤੇ ਜਾਣਗੇ।
ਕੁਝ ਸਮੂਹ ਪ੍ਰਦਰਸ਼ਨਾਂ ਨੂੰ ਖ਼ਤਮ ਕਰ ਰਹੇ ਹਨ ਅਤੇ ਕਹਿ ਰਹੇ ਹਨ ਕਿ ਉਹ ਸਰਕਾਰ ਵਲੋਂ ਪਾਸ ਕੀਤੇ ਕਾਨੂੰਨਾਂ ਦੇ ਹੱਕ ਵਿੱਚ ਹਨ। ਅਸੀਂ ਸਪੱਸ਼ਟ ਕਰਦੇ ਹਾਂ ਕਿ ਉਹ ਸਾਡੇ ਨਾਲ ਜੁੜੇ ਨਹੀਂ ਹਨ। ਉਨ੍ਹਾਂ ਦੀ ਸਰਕਾਰ ਨਾਲ ਮਿਲੀਭੁਗਤ ਹੈ। ਉਨ੍ਹਾਂ ਨੇ ਸਾਡੇ ਅੰਦੋਲਨ ਨੂੰ ਕਮਜ਼ੋਰ ਕਰਨ ਦੀ ਸਾਜਿਸ਼ ਕੀਤੀ ਹੈ। ਸਰਕਾਰ ਕਿਸਾਨਾਂ ਦੇ ਅੰਦੋਲਨ ਨੂੰ ਖ਼ਤਮ ਕਰਨ ਦੀ ਸਾਜਿਸ਼ ਰਚ ਰਹੀ ਹੈ।- ਗੁਰਨਾਮ ਸਿੰਘ ਚੰਦੂਨੀ, ਕਿਸਾਨ ਆਗੂ
ਦਿੱਲੀ ਸੀਐਮ ਕੇਜਰੀਵਾਲ ਵੀ ਭੁੱਖ ਹੜਤਾਲ ‘ਚ ਹੋਣਗੇ ਸ਼ਾਮਲ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਐਲਾਨ ਕੀਤਾ ਹੈ ਕਿ ਉਹ ਸੋਮਵਾਰ ਨੂੰ ਕਿਸਾਨਾਂ ਦੇ ਸਮਰਥਨ ਵਿੱਚ ਇੱਕ ਦਿਨ ਦਾ ਵਰਤ ਰੱਖਣਗੇ। ਉਨ੍ਹਾਂ ਨੇ ਆਮ ਆਦਮੀ ਪਾਰਟੀ ਦੇ ਵਰਕਰਾਂ ਅਤੇ ਸਾਰੇ ਸਮਰਥਕਾਂ ਨੂੰ ਇੱਕ ਦਿਨ ਦਾ ਵਰਤ ਰੱਖਣ ਦੀ ਅਪੀਲ ਵੀ ਕੀਤੀ ਹੈ। ਇਸਦੇ ਨਾਲ ਹੀ ਉਨ੍ਹਾਂ ਨੇ ਕੇਂਦਰ ਨੂੰ ਨਿਸ਼ਾਨਾ ਬਣਾਉਂਦਿਆਂ ਕਿਹਾ, “ਕੇਂਦਰ ਸਰਕਾਰ ਦੇ ਕੁਝ ਮੰਤਰੀ ਅਤੇ ਭਾਜਪਾ ਆਗੂ ਇਹ ਕਹਿ ਰਹੇ ਹਨ ਕਿ ਕਿਸਾਨ ਦੇਸ਼ ਵਿਰੋਧੀ ਹਨ। ਬਹੁਤ ਸਾਰੇ ਸਾਬਕਾ ਸੈਨਿਕ, ਰਾਸ਼ਟਰੀ ਅਤੇ ਅੰਤਰ ਰਾਸ਼ਟਰੀ ਖਿਡਾਰੀ, ਗਾਇਕ, ਮਸ਼ਹੂਰ ਸ਼ਖਸੀਅਤਾਂ, ਡਾਕਟਰ, ਵਪਾਰੀ ਕਿਸਾਨਾਂ ਦਾ ਸਮਰਥਨ ਕਰ ਰਹੇ ਹਨ। ਭਾਜਪਾ ਤੋਂ ਪੁੱਛਣਾ ਚਾਹੁੰਦੇ ਹਾਂ ਕਿ ਕੀ ਇਹ ਸਾਰੇ ਲੋਕ ਗੱਦਾਰ ਵੀ ਹਨ?”
ਕਿਸਾਨ ਨੇਤਾਵਾਂ ਦੇ ਬਿਆਨ
ਸਰਕਾਰੀ ਏਜੰਸੀਆਂ ਕਿਸਾਨਾਂ ਨੂੰ ਦਿੱਲੀ ਪਹੁੰਚਣ ਤੋਂ ਰੋਕ ਰਹੀਆਂ ਹਨ, ਪਰ ਉਨ੍ਹਾਂ ਦੀਆਂ ਮੰਗਾਂ ਮੰਨੇ ਜਾਣ ਤੱਕ ਵਿਰੋਧ ਪ੍ਰਦਰਸ਼ਨ ਜਾਰੀ ਰਹੇਗਾ। ਸਾਡਾ ਸਟੈਂਡ ਸਪੱਸ਼ਟ ਹੈ, ਅਸੀਂ ਚਾਹੁੰਦੇ ਹਾਂ ਕਿ ਤਿੰਨ ਖੇਤੀਬਾੜੀ ਕਾਨੂੰਨ ਰੱਦ ਕੀਤੇ ਜਾਣ। ਇਸ ਅੰਦੋਲਨ ਵਿਚ ਹਿੱਸਾ ਲੈਣ ਵਾਲੀਆਂ ਸਾਰੀਆਂ ਕਿਸਾਨ ਸਭਾਵਾਂ ਇਕਜੁੱਟ ਹਨ।- ਸ਼ਿਵ ਕੁਮਾਰ ਕੱਕਾ, ਕਿਸਾਨ ਆਗੂ
ਜੇਕਰ ਸਰਕਾਰ ਇੱਕ ਹੋਰ ਗੱਲਬਾਤ ਦਾ ਪ੍ਰਸਤਾਵ ਦਿੰਦੀ ਹੈ ਤਾਂ ਸਾਡੀ ਕਮੇਟੀ ਇਸ 'ਤੇ ਵਿਚਾਰ ਕਰੇਗੀ। ਅਸੀਂ ਸਾਰਿਆਂ ਨੂੰ ਵਿਰੋਧ ਪ੍ਰਦਰਸ਼ਨ ਦੌਰਾਨ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕਰਦੇ ਹਾਂ।- ਰਾਕੇਸ਼ ਟਿਕੈਤ, ਕਿਸਾਨ ਆਗੂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904