ਨਵੀਂ ਦਿੱਲੀ: ਪੰਜਾਬ, ਹਰਿਆਣਾ, ਯੂਪੀ ਤੇ ਰਾਜਸਥਾਨ ਮਗਰੋਂ ਹੁਣ ਉੱਤਰਾਖੰਡ ਦੇ ਕਿਸਾਨ ਖੇਤੀ ਕਾਨੂੰਨਾਂ ਖਿਲਾਫ ਉੱਠ ਖੜ੍ਹੇ ਹਨ। ਅਹਿਮ ਗੱਲ ਇਹ ਹੈ ਕਿ ਉੱਤਰਾਖੰਡ ਦੇ ਕਿਸਾਨਾਂ ਨੂੰ ਰੋਕਣ ਲਈ ਸਰਕਾਰ ਨੇ ਪੂਰੀ ਵਾਹ ਲਾ ਦਿੱਤੀ, ਇਸ ਦੇ ਬਾਵਜੂਦ ਕਿਸਾਨਾਂ ਨੇ ਟਰੈਕਟਰਾਂ ਨਾਲ ਸਾਰੀਆਂ ਰੋਕਾਂ ਤੋੜ ਸੁੱਟੀਆਂ ਤੇ ਦਿੱਲੀ ਵੱਲ ਚਾਲੇ ਪਾ ਦਿੱਤੇ। ਉੱਤਰਾਖੰਡ ਦੇ ਕਿਸਾਨਾਂ ਵਿੱਚ ਜ਼ਿਆਦਾਤਰ ਪੰਜਾਬ ਸਿੱਖ ਕਿਸਾਨ ਹੀ ਹਨ।
ਉਧਰ, ਪੁਲਿਸ ਹੁਣ ਕਿਸਾਨਾਂ ਖਿਲਾਫ ਧੜਾਧੜ ਕੇਸ ਦਰਜ ਕਰ ਰਹੀ ਹੈ। ਇੱਥੋਂ ਤੱਕ ਜ਼ਮੀਨਾਂ ਖੋਹਣ ਦੀਆਂ ਧਮਕੀਆਂ ਵੀ ਦਿੱਤੀਆਂ ਜਾ ਰਹੀਆਂ ਹਨ। ਉੱਤਰਾਖੰਡ ਤੋਂ ਆਏ ਕਿਸਾਨਾਂ ਨੇ ਦੱਸਿਆ ਕਿ ਊਧਮ ਸਿੰਘ ਨਗਰ ਦੀ ਪੁਲਿਸ ਨੇ ਉਨ੍ਹਾਂ ਖ਼ਿਲਾਫ਼ ਝੂਠਾ ਤੇ ਮਨਘੜਤ ਕੇਸ ਦਰਜ ਕੀਤਾ ਹੈ ਜਦਕਿ ਉਹ ਦਿੱਲੀ ਕਿਸਾਨ ਮੋਰਚੇ ਵਿੱਚ ਸ਼ਾਮਲ ਹੋਣ ਲਈ ਆ ਰਹੇ ਸਨ।
ਕਿਸਾਨਾਂ ਨੇ ਦੱਸਿਆ ਕਿ ਮੋਰਚੇ ਵਿੱਚ ਸ਼ਾਮਲ ਹੋਣ ਵਾਲੇ ਕਿਸਾਨਾਂ ਦੀ 6 ਹਜ਼ਾਰ ਏਕੜ ਉਪਜਾਊ ਜ਼ਮੀਨ ਨੂੰ ਫਰਦ ਵਾਲੇ ਖਾਤਿਆਂ ਵਿੱਚ ਜੋੜ ਕੇ ਵੇਚਣ ਤੋਂ ਰੋਕ ਦਿੱਤਾ ਗਿਆ ਹੈ ਤੇ ਨਾਲ ਹੀ ਇਹ ਵੀ ਕਿਹਾ ਗਿਆ ਹੈ ਕਿ ਜਿਉਂ ਹੀ ਕਿਸਾਨ ਇਹ ਐਲਾਨ ਕਰਨਗੇ ਕਿ ਉਨ੍ਹਾਂ ਦਾ ਮੋਰਚੇ ਨਾਲ ਕੋਈ ਸਬੰਧ ਨਹੀਂ ਹੈ ਤਾਂ ਜ਼ਮੀਨ ਇਸ ਖਾਤੇ ਵਿੱਚੋਂ ਕੱਢ ਦਿੱਤੀ ਜਾਵੇਗੀ।
ਉਧਰ ਸੰਯੁਕਤ ਕਿਸਾਨ ਮੋਰਚੇ ਨੇ ਉੱਤਰਾਖੰਡ ਸਰਕਾਰ ਨੂੰ ਚੇਤਾਵਨੀ ਦਿੱਤੀ ਹੈ ਕਿ ਕਿਸਾਨਾਂ ਦੇ ਘਰਾਂ ’ਤੇ ਛਾਪੇ ਮਾਰਨੇ ਤੁਰੰਤ ਬੰਦ ਕੀਤੇ ਜਾਣ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਪ੍ਰਸ਼ਾਸਨਿਕ ਅਧਿਕਾਰੀ ਕਿਸਾਨਾਂ ਨਾਲ ਧੱਕੇਸ਼ਾਹੀ ਕਰਨ ਦੀ ਕੋਸ਼ਿਸ਼ ਕਰੇਗਾ ਤਾਂ ਇਸ ਦਾ ਜਵਾਬ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੋਰਚਾ ਹਰ ਹਾਲਤ ਵਿੱਚ ਕਿਸਾਨਾਂ ਨਾਲ ਖੜ੍ਹਾ ਹੈ ਤੇ ਉਨ੍ਹਾਂ ’ਤੇ ਦਰਜ ਕੀਤੇ ਗਏ ਕੇਸ ਨਾਜਾਇਜ਼ ਹਨ।
ਇਸ ਦੇ ਨਾਲ ਹੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਜੇਕਰ ਉੱਤਰਾਖੰਡ ਪੁਲਿਸ ਨੇ ਮੁੜ ਗਾਜ਼ੀਪੁਰ, ਕੁੰਡਲੀ ਜਾਂ ਹੋਰ ਮੋਰਚਿਆਂ ’ਤੇ ਕਿਸਾਨਾਂ ਨੂੰ ਆਉਣ ਤੋਂ ਰੋਕਿਆ ਤਾਂ ਪੁਲਿਸ ਹੈੱਡਕੁਆਰਟਰ ਦਾ ਘਿਰਾਓ ਕਰਨ ਤੋਂ ਇਲਾਵਾ ਰੋਸ ਮੁਜ਼ਾਹਰਾ ਕੀਤਾ ਜਾਵੇਗਾ। ਉਨ੍ਹਾਂ ਮੰਗ ਕੀਤੀ ਕਿ ਪੁਲਿਸ ਨੂੰ ਕਿਸਾਨਾਂ ਦੇ ਘਰਾਂ ’ਚ ਛਾਪੇ ਮਾਰਨ ਤੋਂ ਰੋਕਿਆ ਜਾਵੇ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904
Farmers Protest: ਉੱਤਰਾਖੰਡ ਦੇ ਕਿਸਾਨਾਂ ਵੀ ਕੀਤੀ 'ਬਗਾਵਤ', ਹਨ੍ਹੇਰੀ ਬਣ ਝੁੱਲੇ, ਸਰਕਾਰ ਫਿਕਰਮੰਦ
ਏਬੀਪੀ ਸਾਂਝਾ
Updated at:
29 Dec 2020 11:31 AM (IST)
ਉੱਤਰਾਖੰਡ ਤੋਂ ਆਏ ਕਿਸਾਨਾਂ ਨੇ ਦੱਸਿਆ ਕਿ ਊਧਮ ਸਿੰਘ ਨਗਰ ਦੀ ਪੁਲਿਸ ਨੇ ਉਨ੍ਹਾਂ ਖ਼ਿਲਾਫ਼ ਝੂਠਾ ਤੇ ਮਨਘੜਤ ਕੇਸ ਦਰਜ ਕੀਤਾ ਹੈ ਜਦਕਿ ਉਹ ਦਿੱਲੀ ਕਿਸਾਨ ਮੋਰਚੇ ਵਿੱਚ ਸ਼ਾਮਲ ਹੋਣ ਲਈ ਆ ਰਹੇ ਸਨ।
- - - - - - - - - Advertisement - - - - - - - - -