Farmer Protest Haryana: ਸੂਰਜਮੁਖੀ ਦੇ ਬੀਜਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਮੰਗ ਨੂੰ ਲੈ ਕੇ ਕੁਰੂਕਸ਼ੇਤਰ ਵਿੱਚ ਮਹਾਪੰਚਾਇਤ ਆਯੋਜਿਤ ਕਰਨ ਲਈ ਕਿਸਾਨ ਸ਼ਹਿਰ ਦੀਆਂ ਸੜਕਾਂ 'ਤੇ ਉਤਰ ਆਏ ਹਨ। ਕਿਸਾਨਾਂ ਨੇ ਕੁਰੂਕਸ਼ੇਤਰ-ਦਿੱਲੀ ਨੈਸ਼ਨਲ ਹਾਈਵੇਅ ਨੂੰ ਜਾਮ ਕਰ ਦਿੱਤਾ ਹੈ।






ਟਿਕੈਤ ਨੇ ਕਿਹਾ ਕਿ ਸਾਡੀਆਂ ਸਿਰਫ ਦੋ ਮੰਗਾਂ ਹਨ, ਨਜ਼ਰਬੰਦ ਕਿਸਾਨਾਂ ਨੂੰ ਰਿਹਾਅ ਕਰੋ ਅਤੇ ਸੂਰਜਮੁਖੀ ਦੇ ਬੀਜ ਐਮਐਸਪੀ 'ਤੇ ਖਰੀਦਣਾ ਸ਼ੁਰੂ ਕਰੋ। ਅਸੀਂ ਸਰਕਾਰ ਨਾਲ ਗੱਲ ਕਰਨ ਲਈ ਤਿਆਰ ਹਾਂ। 


ਜ਼ਿਕਰ ਕਰ ਦਈਏ ਕਿ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਕੁਰੂਕਸ਼ੇਤਰ 'ਚ ਮਹਾਪੰਚਾਇਤ ਦਾ ਆਯੋਜਨ ਕਰਨ ਲਈ ਇਕੱਠੇ ਹੋਏ ਸਨ। ਮਹਾਪੰਚਾਇਤ ਖ਼ਤਮ ਹੋਣ ਤੋਂ ਬਾਅਦ ਕਿਸਾਨਾਂ ਨੇ ਦਿੱਲੀ-ਅੰਮ੍ਰਿਤਸਰ ਰੋਡ ਜਾਮ ਕਰ ਦਿੱਤਾ। ਕਿਸਾਨ ਇੱਥੇ ਸੜਕ ਦੇ ਦੋਵੇਂ ਪਾਸੇ ਟਰੈਕਟਰ ਲਗਾ ਕੇ ਬੈਠ ਗਏ ਹਨ।


ਕੀ ਕਿਹਾ ਹਰਿਆਣਾ ਦੇ ਮੁੱਖ ਮੰਤਰੀ ਨੇ?


ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਸਾਨਾਂ ਦੇ ਪ੍ਰਦਰਸ਼ਨ 'ਤੇ ਕਿਹਾ ਕਿ ਕੁਝ ਲੋਕ ਸਿਆਸੀ ਲਾਹੇ ਲਈ ਇਨ੍ਹਾਂ ਮੁੱਦਿਆਂ (ਪਹਿਲਵਾਨਾਂ ਦੀ ਹੜਤਾਲ ਦਾ ਮੁੱਦਾ) ਨੂੰ ਮੁੜ ਸੁਰਜੀਤ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਕੇਂਦਰ ਇਸ ਦਾ ਹੱਲ ਕੱਢਣ ਦੀ ਲਗਾਤਾਰ ਕੋਸ਼ਿਸ਼ ਕਰ ਰਿਹਾ ਹੈ। ਬੰਦ ਕਰਨ ਤੋਂ ਪਹਿਲਾਂ ਗੱਲਬਾਤ ਦਾ ਰਾਹ ਖੁੱਲ੍ਹਾ ਹੈ।


ਕਈ ਕਿਸਾਨਾਂ ਨੂੰ ਕੀਤਾ ਗਿਆ ਸੀ ਗ੍ਰਿਫਤਾਰ 


ਜ਼ਿਕਰ ਕਰ ਦਈਏ ਕਿ ਬੀਤੇ ਦਿਨ ਹੋਏ ਪ੍ਰਦਰਸ਼ਨ ਤੋਂ ਬਾਅਦ ਪੁਲਿਸ ਨੇ ਭਾਰਤੀ ਕਿਸਾਨ ਯੂਨੀਅਨ (ਚੜੂਨੀ) ਦੇ ਪ੍ਰਧਾਨ ਗੁਰਨਾਮ ਸਿੰਘ ਚੜੂਨੀ ਸਮੇਤ ਕਈ ਕਿਸਾਨਾਂ ਨੂੰ ਗ੍ਰਿਫ਼ਤਾਰ ਕਰ ਲਿਆ। ਜਿਨ੍ਹਾਂ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ। ਇਸ ਤੋਂ ਕਿਸਾਨਾਂ ਵੱਲੋਂ ਮਹਾਪੰਚਾਇਤ ਬੁਲਾਈ ਗਈ ਸੀ ਜਿਸ ਤੋਂ ਕਿਸਾਨਾਂ ਵੱਲੋਂ ਹਾਈਵੇ ਜਾਮ ਕਰ ਦਿੱਤਾ ਗਿਆ ਹੈ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।