ਨਵੀਂ ਦਿੱਲੀ: ਭਾਰਤੀ ਕਿਸਾਨ ਯੂਨੀਅਨ ਦੇ ਰਾਕੇਸ਼ ਟਿਕੈਤ ਵੀਰਵਾਰ ਨੂੰ ਭਾਵੁਕ ਹੋ ਗਏ। ਉਨ੍ਹਾਂ ਕਿਹਾ ਕਿ ਅੰਦੋਲਨ ਉਦੋਂ ਤਕ ਜਾਰੀ ਰਹੇਗਾ ਜਦੋਂ ਤੱਕ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਨਹੀਂ ਲਏ ਜਾਂਦੇ ਅਤੇ ਉਹ ਗਾਜੀਪੁਰ ਸਰਹੱਦ ਤੋਂ ਪਿੱਛੇ ਨਹੀਂ ਹਟਣਗੇ। ਇਸ ਦੌਰਾਨ ਖਾਸ ਗੱਲ ਇਹ ਹੈ ਕਿ ਪ੍ਰਸ਼ਾਸਨ ਨੇ ਕਿਸਾਨਾਂ ਨੂੰ ਥਾਂ ਖਾਲੀ ਕਰਨ ਦਾ ਅਲਟੀਮੇਟਮ ਦੇ ਦਿੱਤਾ। ਹਾਲਾਂਕਿ, ਸੂਤਰਾਂ ਮੁਤਾਬਕ, ਰਾਤ ਕੋਈ ਕਾਰਵਾਈ ਨਹੀਂ ਹੋਈ ਤੇ ਇੱਥੇ ਤਾਇਨਾਤ ਫੋਰਸ ਨੂੰ ਵਾਪਸ ਬੁਲਾ ਲਿਆ ਗਿਆ।

ਇਸ ਦੌਰਾਨ ਹਰਿਆਣਾ ਦੇ ਕਿਸਾਨਾਂ ਨੇ ਚੱਲ ਰਹੇ ਅੰਦੋਲਨ ਦੀ ਹਮਾਇਤ ਕੀਤੀ ਅਤੇ ਜੀਂਦ ਦੇ ਪਿੰਡ ਕੰਡੇਲਾ ਨੂੰ ਜਾਮ ਕੀਤਾ। ਕਿਸਾਨਾਂ ਨੇ ਜੀਂਦ-ਚੰਡੀਗੜ੍ਹ ਸੜਕ ਜਾਮ ਕੀਤਾ ਅਤੇ ਦਿੱਲੀ ਕੂਚ ਕਰਨ ਦਾ ਫੈਸਲਾ ਕੀਤਾ। ਦੱਸ ਦੇਈਏ ਕਿ ਟਿੱਕਰੀ ਬਾਰਡਰ 'ਤੇ ਕਿਸਾਨਾਂ ਦੀ ਗਿਣਤੀ ਘੱਟ ਹੋਣ ਦੀਆਂ ਖ਼ਬਰਾਂ ਆਈਆਂ। ਖ਼ਬਰਾਂ ਸੀ ਕਿ ਹਰਿਆਣਾ-ਪੰਜਾਬ ਦੇ ਕੁਝ ਕਿਸਾਨ ਟਿੱਕਰੀ ਬਾਰਡਰ ਤੋਂ ਵਾਪਸ ਪਰਤ ਆਏ। ਬੀਤੀ ਸ਼ਾਮ ਟਿੱਕਰੀ ਬਾਰਡਰ 'ਤੇ ਪੁਲਿਸ ਫੋਰਸ ਦੀ ਤਾਇਨਾਤੀ ਵੀ ਕੀਤੀ ਗਈ, ਜਿੱਥੇ ਨੇੜਲੇ ਪਿੰਡਾਂ ਦੇ ਲੋਕਾਂ ਵਲੋਂ ਧਰਨਾ ਦੇ ਰਹੇ ਕਿਸਾਨਾਂ ਨੂੰ ਹਾਈਵੇਅ ਖਾਲੀ ਕਰਨ ਨੂੰ ਵੀ ਕਿਹਾ।

ਇਸਦੇ ਨਾਲ ਹੀ ਹੁਣ ਕੇਂਦਰ ਨੇ ਕਿਸਾਨਾਂ ਦੇ ਵਿਰੋਧ ਦੇ ਮੱਦੇਨਜ਼ਰ ਗਾਜ਼ੀਆਬਾਦ ਵਿੱਚ ਅਮਨ-ਕਾਨੂੰਨ ਦੀ ਸਥਿਤੀ ਬਣਾਈ ਰੱਖਣ ਲਈ ਰੈਪਿਡ ਐਕਸ਼ਨ ਫੋਰਸ (ਆਰਏਐਫ) ਦੀਆਂ 4 ਕੰਪਨੀਆਂ ਦੀ ਤਾਇਨਾਤੀ ਨੂੰ 4 ਫਰਵਰੀ ਤੱਕ ਵਧਾ ਦਿੱਤਾ ਹੈ। ਉਨ੍ਹਾਂ ਦੀ ਤੈਨਾਤੀ 28 ਜਨਵਰੀ ਤੱਕ ਸੀ।

ਉਧਰ ਗਾਜ਼ੀਪੁਰ ਦੀ ਸਰਹੱਦ ਤੋਂ ਆਸਪਾਸ ਲੰਘੇ ਕਿਸਾਨ ਦੇਰ ਰਾਤ ਗਾਜ਼ੀਪੁਰ ਵਾਪਸ ਪਰਤੇ। ਗਾਜ਼ੀਪੁਰ ਦੀ ਸਰਹੱਦ 'ਤੇ ਪਰਤੇ ਕਿਸਾਨਾਂ ਨੇ ਦਾਅਵਾ ਕੀਤਾ ਕਿ ਸ਼ੁੱਕਰਵਾਰ ਨੂੰ ਹਜ਼ਾਰਾਂ ਕਿਸਾਨ ਇੱਥੇ ਇਕੱਠੇ ਹੋਣਗੇ ਅਤੇ ਅੰਦੋਲਨ ਜਾਰੀ ਰਹੇਗਾ।

ਦੱਸ ਦੇਈਏ ਕਿ ਯੂਪੀ ਦੇ ਮੁਜ਼ੱਫਰਨਗਰ ਵਿੱਚ ਵੀਰਵਾਰ ਨੂੰ ਕਿਸਾਨਾਂ ਦੀ ਇੱਕ ਮਹਾਂ ਪੰਚਾਇਤ ਹੋਈ ਸੀ। ਇਸ ਮਹਾਂ ਪੰਚਾਇਤ ਵਿੱਚ ਕਿਸਾਨਾਂ ਨੇ ਫੈਸਲਾ ਕੀਤਾ ਕਿ ਉਹ ਮੁਜ਼ੱਫਰਨਗਰ ਤੋਂ ਗਾਜ਼ੀਪੁਰ ਜਾਣਗੇ। ਵੀਰਵਾਰ ਨੂੰ ਹੋਈ ਮਹਪੰਚਾਇਤ ਤੋਂ ਬਾਅਦ ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਨਰੇਸ਼ ਟਿਕੈਤ ਨੇ ਕਿਹਾ ਕਿ ਕਿਸਾਨਾਂ ਦੀ ਮਹਾਂਪੰਚਾਈ ਸ਼ੁੱਕਰਵਾਰ ਨੂੰ ਸਵੇਰੇ 11 ਵਜੇ ਹੋਵੇਗੀ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904