NIA ਨੋਟਿਸਾਂ 'ਤੇ ਕਿਸਾਨ ਲੀਡਰਾਂ ਵੱਲੋਂ ਸਰਕਾਰ ਦੀ ਨਿਖੇਧੀ, ਬੁਲੰਦ ਹੌਸਲੇ ਨਾਲ ਡਟਣ ਦਾ ਐਲਾਨ
ਕਿਸਾਨ ਜਥੇਬੰਦੀਆਂ ਨੇ ਦੋ ਟੁੱਕ ਸੁਣਾਉਂਦਿਆਂ ਕਿਹਾ ਕਿ ਸਰਕਾਰ ਦੀ ਘਬਰਾਹਟ ਨੋਟਿਸਾਂ 'ਚੋਂ ਸਾਫ਼ ਜ਼ਾਹਰ ਹੁੰਦੀ ਹੈ। ਪਰ ਕਿਸਾਨ ਸਰਕਾਰ ਦੀਆਂ ਅਜਿਹੀਆਂ ਤਰਕੀਬਾਂ ਅੱਗੇ ਝੁਕਣ ਵਾਲੇ ਨਹੀਂ।
ਨਵੀਂ ਦਿੱਲੀ: ਕੇਂਦਰੀ ਜਾਂਚ ਏਜੰਸੀ NIA ਵੱਲੋਂ ਪੰਜਾਬ ਦੇ ਦਰਜਨ ਤੋਂ ਵੱਧ ਲੋਕਾਂ ਨੂੰ ਸੰਮਨ ਭੇਜੇ ਜਾਣ 'ਤੇ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਨੇ ਸਖਤ ਨਿਖੇਧੀ ਕੀਤੀ ਹੈ। ਕਿਸਾਨ ਜਥੇਬੰਦੀਆਂ ਨੇ ਦੋ ਟੁੱਕ ਸੁਣਾਉਂਦਿਆਂ ਕਿਹਾ ਕਿ ਸਰਕਾਰ ਦੀ ਘਬਰਾਹਟ ਨੋਟਿਸਾਂ 'ਚੋਂ ਸਾਫ਼ ਜ਼ਾਹਰ ਹੁੰਦੀ ਹੈ। ਪਰ ਕਿਸਾਨ ਸਰਕਾਰ ਦੀਆਂ ਅਜਿਹੀਆਂ ਤਰਕੀਬਾਂ ਅੱਗੇ ਝੁਕਣ ਵਾਲੇ ਨਹੀਂ।
ਕਿਸਾਨ ਲੀਡਰਾਂ ਨੇ ਸਿੱਧਾ ਇਲਜ਼ਾਮ ਲਾਇਆ ਕਿ ਸਰਕਾਰ ਬਹੁਤ ਹੀ ਕੋਝੀਆਂ ਚਾਲਾਂ 'ਤੇ ਉੱਤਰ ਆਈ ਹੈ। ਕਿਸਾਨ ਲੀਡਰ ਬਲਬੀਰ ਸਿੰਘ ਰਾਜੇਵਾਲ ਨੇ ਦਿੱਲੀ ਦੇ ਸਿੰਘੂ ਬਾਰਡਰ 'ਤੇ ਬੈਠਕ ਕਰਨ ਮਗਰੋਂ ਕਿਹਾ ਕਿ ਸਰਕਾਰ ਕਿਸਾਨਾਂ ਦੀ ਏਕਤਾ ਨੂੰ ਢਾਹ ਲਾਉਣ 'ਚ ਅਸਫਲ ਰਹੀ ਤੇ ਹੁਣ ਇਨ੍ਹਾਂ ਘਟੀਆ ਹਰਕਤਾਂ 'ਤੇ ਆ ਗਈ ਹੈ। ਇਸੇ ਕਾਰਨ ਹੀ ਬਹੁਤ ਸਾਰੇ ਲੋਕਾਂ ਨੂੰ ਕੇਂਦਰੀ ਜਾਂਚ ਏਜੰਸੀ ਵੱਲੋਂ ਨੋਟਿਸ ਭੇਜੇ ਜਾ ਰਹੇ ਹਨ।
ਉਨ੍ਹਾਂ ਸਰਕਾਰ ਨੂੰ ਮੁਖ਼ਾਤਿਬ ਹੁੰਦਿਆਂ ਕਿਹਾ ਅਸੀਂ ਇਨ੍ਹਾਂ ਨੋਟਿਸਾਂ ਦੀ ਸਖਤ ਨਿੰਦਿਆਂ ਕਰਦੇ ਹਾਂ ਤੇ ਇਹ ਤੁਰੰਤ ਵਾਪਸ ਲਏ ਜਾਣੇ ਚਾਹੀਦੇ ਹਨ। ਉਨ੍ਹਾਂ ਦੋ ਟੁੱਕ ਸੁਣਾਉਂਦਿਆਂ ਕਿਹਾ ਸਰਕਾਰ ਇਸ ਤਰ੍ਹਾਂ ਸਾਨੂੰ ਦਬਾਅ ਨਹੀਂ ਸਕਦੀ। ਉਨ੍ਹਾਂ ਕਿਹਾ ਕਿ ਆਉਣ ਵਾਲੀ 19 ਜਨਵਰੀ ਦੀ ਮੀਟਿੰਗ ਦੌਰਾਨ ਐਨਆਈਏ ਵੱਲੋਂ ਲੋਕਾਂ ਨੂੰ ਨੋਟਿਸ ਭੇਜੇ ਜਾਣ ਦਾ ਮੁੱਦਾ ਸਰਕਾਰ ਅੱਗੇ ਚੁੱਕਿਆ ਜਾਵੇਗਾ। ਵਿਦੇਸ਼ੀ ਫੰਡਾਂ ਦੇ ਇਲਜ਼ਾਮ 'ਤੇ ਉਨ੍ਹਾਂ ਕਿਹਾ ਕਿ ਕਿਸਾਨ ਭਾਈਚਾਰਾ ਹੀ ਇਸ ਅੰਦੋਲਨ 'ਚ ਮਦਦ ਕਰ ਰਿਹਾ ਹੈ।
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ