ਨਵੀਂ ਦਿੱਲੀ: ਖੇਤੀ ਕਾਨੂੰਨਾਂ ਬਾਰੇ ਕੇਂਦਰੀ ਮੰਤਰੀਆਂ ਨਾਲ ਕਿਸਾਨ ਲੀਡਰਾਂ ਦੀ ਮੀਟਿੰਗ ਵਿੱਚੋਂ ਵੱਡੀ ਖ਼ਬਰ ਆ ਰਹੀ ਹੈ। ਕਿਸਾਨ ਲੀਡਰਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਕਿਸਾਨ ਲੀਡਰ ਡਾ. ਦਰਸ਼ਨਪਾਲ ਤੇ ਰਾਜੇਸ਼ ਟਿਕੈਤ ਨੇ ਕਿਹਾ ਕਿ ਉਨ੍ਹਾਂ ਨੂੰ ਮੋਬਾਈਲ ਉੱਪਰ ਲਗਾਤਾਰ ਧਮਕਾਇਆ ਜਾ ਰਿਹਾ ਹੈ।


ਕਿਸਾਨ ਲੀਡਰਾਂ ਨੇ ਮੰਤਰੀਆਂ ਨੂੰ ਦੱਸਿਆ ਕਿ ਫੋਨ ਉੱਪਰ ਗਾਲਾਂ ਕੱਢੀਆਂ ਜਾ ਰਹੀਆਂ ਹਨ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਨਾਰਾਜ਼ ਕਿਸਾਨ ਯੂਨੀਅਨ ਨੇਤਾਵਾਂ ਨੇ ਦੋਸ਼ ਲਾਇਆ ਕਿ ਦਿੱਲੀ ਪੁਲਿਸ ਵੀ ਕਿਸਾਨ ਨੇਤਾਵਾਂ ਨੂੰ ਤੰਗ ਪ੍ਰੇਸ਼ਾਨ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।


ਯੂਨੀਅਨ ਦੇ ਨੇਤਾ ਰੁਲਦਾ ਸਿੰਘ ਮਾਨਸਾ ਨੇ ਦੋਸ਼ ਲਾਇਆ ਸੀ ਕਿ ਉਨ੍ਹਾਂ ਦੀ ਕਾਰ ਦਾ ਪਿਛਲਾ ਸ਼ੀਸ਼ਾ ਦਿੱਲੀ ਪੁਲਿਸ ਨੇ ਤੋੜਾ ਦਿੱਤਾ। ਕਿਸਾਨ ਲੀਡਰਾਂ ਨੇ ਸਰਕਾਰ ਨੂੰ ਸਪਸ਼ਟ ਕੀਤਾ ਕਿ ਧਮਕੀਆਂ ਨਾਲ ਮਾਹੌਲ ਵਿਗੜੇਗਾ। ਉਨ੍ਹਾਂ ਕਿਹਾ ਕਿ ਇਹ ਸਭ ਬੀਜੇਪੀ ਲੀਡਰਾਂ ਦੇ ਇਸ਼ਾਰੇ ਉੱਪਰ ਹੋ ਰਿਹਾ ਹੈ।


ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ