ਕਿਸਾਨ ਮੋਰਚੇ ਦੇ ਬਦਲੇ ਪੈਂਤੜੇ ਲਿਆਉਣਗੇ BJP ਨੂੰ ਤ੍ਰੇਲੀਆਂ
ਰਾਜੇਵਾਲ ਨੇ ਐਲਾਨ ਕੀਤਾ ਹੈ ਕਿ ਕਿਸਾਨਾਂ ਦੀਆਂ ਟੀਮਾਂ ਛੇਤੀ ਹੀ ਉਨ੍ਹਾਂ ਸੂਬਿਆਂ ਦਾ ਦੌਰਾ ਕਰ ਲੋਕਾਂ ਨੂੰ ਜਾਗਰੂਕ ਕਰਨਗੀਆਂ, ਜਿੱਥੇ ਕੁਝ ਹੀ ਸਮੇਂ ਵਿੱਚ ਚੋਣਾਂ ਹੋਣੀਆਂ ਹਨ। ਰਾਜੇਵਾਲ ਨੇ ਕਿਹਾ ਕਿ ਉਹ ਕਿਸੇ ਪਾਰਟੀ ਨੂੰ ਆਪਣਾ ਸਮਰਥਨ ਨਹੀਂ ਦੇਣਗੇ ਬਲਕਿ ਲੋਕਾਂ ਨੂੰ ਇਹ ਸਮਝਾਉਣਗੇ ਕਿ ਉਹ ਅਜਿਹੇ ਉਮੀਦਵਾਰਾਂ ਨੂੰ ਵੋਟਾਂ ਦੇਣ ਜੋ ਭਾਜਪਾਈ ਉਮੀਦਵਾਰਾਂ ਨੂੰ ਹਰਾਉਣ ਦਾ ਦਮ ਰੱਖਦਾ ਹੋਵੇ।
ਨਵੀਂ ਦਿੱਲੀ: ਸੰਯੁਕਤ ਕਿਸਾਨ ਮੋਰਚੇ ਦੇ ਲੀਡਰ ਬਲਬੀਰ ਸਿੰਘ ਰਾਜੇਵਾਲ ਨੇ ਐਲਾਨ ਕੀਤਾ ਹੈ ਕਿ ਕਿਸਾਨਾਂ ਦੀਆਂ ਟੀਮਾਂ ਛੇਤੀ ਹੀ ਉਨ੍ਹਾਂ ਸੂਬਿਆਂ ਦਾ ਦੌਰਾ ਕਰ ਲੋਕਾਂ ਨੂੰ ਜਾਗਰੂਕ ਕਰਨਗੀਆਂ, ਜਿੱਥੇ ਕੁਝ ਹੀ ਸਮੇਂ ਵਿੱਚ ਚੋਣਾਂ ਹੋਣੀਆਂ ਹਨ। ਰਾਜੇਵਾਲ ਨੇ ਕਿਹਾ ਕਿ ਉਹ ਕਿਸੇ ਪਾਰਟੀ ਨੂੰ ਆਪਣਾ ਸਮਰਥਨ ਨਹੀਂ ਦੇਣਗੇ ਬਲਕਿ ਲੋਕਾਂ ਨੂੰ ਇਹ ਸਮਝਾਉਣਗੇ ਕਿ ਉਹ ਅਜਿਹੇ ਉਮੀਦਵਾਰਾਂ ਨੂੰ ਵੋਟਾਂ ਦੇਣ ਜੋ ਭਾਜਪਾਈ ਉਮੀਦਵਾਰਾਂ ਨੂੰ ਹਰਾਉਣ ਦਾ ਦਮ ਰੱਖਦਾ ਹੋਵੇ।
ਰਾਜੇਵਾਲ ਨੇ ਕਿਹਾ ਕਿ ਉਹ ਲੋਕਾਂ ਨੂੰ ਇਹ ਵੀ ਦੱਸਣਗੇ ਕਿ ਕਿਸਾਨਾਂ ਪ੍ਰਤੀ ਭਾਰਤੀ ਜਨਤਾ ਪਾਰਟੀ ਅਤੇ ਕੇਂਦਰ ਦੀ ਮੋਦੀ ਸਰਕਾਰ ਦਾ ਕੀ ਰਵੱਈਆ ਹੈ। ਇਸ ਤੋਂ ਇਲਾਵਾ ਰਾਜੇਵਾਲ ਨੇ ਆਉਂਦੀ ਛੇ ਮਾਰਚ ਨੂੰ ਕੇਐਮਪੀ ਐਕਸਪ੍ਰੈਸਵੇਅ ਜਾਮ ਕਰਨ ਦਾ ਵੀ ਐਲਾਨ ਕੀਤਾ ਹੈ।
ਉੱਧਰ, ਕਿਸਾਨ ਨੇਤਾ ਯੋਗੇਂਦਰ ਯਾਦਵ ਨੇ ਵੀ 10 ਟ੍ਰੇਡ ਯੂਨੀਅਨਾਂ ਦੇ ਫੈਸਲੇ ਬਾਰੇ ਦੱਸਦਿਆਂ ਕਿਹਾ ਕਿ ਸਰਕਾਰ ਦੀ ਹਰ ਖੇਤਰ ਵਿੱਚ ਨਿਜੀਕਰਨ ਦੀ ਨਿਤੀ ਖ਼ਿਲਾਫ਼ 15 ਮਾਰਚ ਨੂੰ ਪੂਰੇ ਦੇਸ਼ ਦੇ ਮਜ਼ਦੂਰ ਅਤੇ ਕਰਮਚਾਰੀ ਸੜਕਾਂ 'ਤੇ ਉੱਤਰਨਗੇ ਤੇ ਰੇਲਵੇ ਸਟੇਸ਼ਨਾਂ 'ਤੇ ਧਰਨੇ ਮਾਰਨਗੇ। ਆਉਂਦੀ 12 ਮਾਰਚ ਨੂੰ ਕੋਲਕਾਤਾ ਵਿੱਚ ਕਿਸਾਨ ਰੈਲੀ ਕਰਨਗੇ ਅਤੇ ਭਾਜਪਾ ਖ਼ਿਲਾਫ਼ ਕਿਸਾਨਾਂ ਦੀ ਚਿੱਠੀ ਵੀ ਲੈ ਕੇ ਜਾਣਗੇ ਤੇ ਲੋਕਾਂ ਨੂੰ ਮਿਲਣਗੇ।