ਇਥੇ ਕਿਸਾਨਾਂ ਦਾ 2 ਲੱਖ ਰੁਪਏ ਤੱਕ ਦਾ ਕਰਜ਼ਾ ਮੁਆਫ਼, ਮੁੱਖ ਮੰਤਰੀ ਨੇ ਕੀਤਾ ਵੱਡਾ ਐਲਾਨ
Farmer Loan :ਝਾਰਖੰਡ ਦੇ ਕਿਸਾਨਾਂ ਲਈ ਵੱਡੀ ਖਬਰ ਹੈ। ਸੂਬੇ ਦੇ ਮੁੱਖ ਮੰਤਰੀ ਚੰਪਾਈ ਸੋਰੇਨ ਨੇ ਵੱਡਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਗੱਠਜੋੜ ਸਰਕਾਰ ਕਿਸਾਨਾਂ ਦੇ 2 ਲੱਖ ਰੁਪਏ ਤੱਕ ਦੇ ਖੇਤੀ ਕਰਜ਼ੇ ਮੁਆਫ਼ ਕਰੇਗੀ ।
ਝਾਰਖੰਡ ਦੇ ਕਿਸਾਨਾਂ ਲਈ ਵੱਡੀ ਖਬਰ ਹੈ। ਸੂਬੇ ਦੇ ਮੁੱਖ ਮੰਤਰੀ ਚੰਪਾਈ ਸੋਰੇਨ ਨੇ ਵੱਡਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਗੱਠਜੋੜ ਸਰਕਾਰ ਕਿਸਾਨਾਂ ਦੇ 2 ਲੱਖ ਰੁਪਏ ਤੱਕ ਦੇ ਖੇਤੀ ਕਰਜ਼ੇ ਮੁਆਫ਼ ਕਰੇਗੀ ਅਤੇ ਮੁਫ਼ਤ ਬਿਜਲੀ ਦਾ ਕੋਟਾ ਵਧਾ ਕੇ 200 ਯੂਨਿਟ ਕਰੇਗੀ। ਇਸ ਦੇ ਲਈ ਉਨ੍ਹਾਂ ਨੇ ਬੈਂਕਾਂ ਨੂੰ ਪ੍ਰਸਤਾਵ ਪੇਸ਼ ਕਰਨ ਲਈ ਕਿਹਾ ਹੈ।
ਮੀਟਿੰਗ ਵਿੱਚ ਕੀਤਾ ਐਲਾਨ
ਜਮਸ਼ੇਦਪੁਰ ਦੇ ਗਾਂਧੀ ਮੈਦਾਨ 'ਚ ਵਿਕਾਸ ਪਰਿਯੋਜਨਾ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਣ ਲਈ ਆਯੋਜਿਤ ਬੈਠਕ ਨੂੰ ਸੰਬੋਧਿਤ ਕਰਦੇ ਹੋਏ ਸੋਰੇਨ ਨੇ ਕਿਹਾ, ''ਅਸੀਂ ਪਹਿਲਾਂ ਹੀ ਕਿਸਾਨਾਂ ਦਾ 40,000 ਰੁਪਏ ਦਾ ਕਰਜ਼ਾ ਮੁਆਫ ਕਰ ਦਿੱਤਾ ਹੈ ਅਤੇ ਇਸ ਨੂੰ ਵਧਾ ਕੇ 2 ਲੱਖ ਰੁਪਏ ਕਰਨ ਦੀ ਯੋਜਨਾ ਬਣਾ ਰਹੇ ਹਾਂ। ਮੁਫਤ ਬਿਜਲੀ ਦੇ 125 ਯੂਨਿਟ ਦੇ ਮੌਜੂਦਾ ਆਧਾਰ ਨੂੰ ਵਧਾ ਕੇ 200 ਯੂਨਿਟ ਕੀਤਾ ਜਾਵੇਗਾ। ਉਨ੍ਹਾਂ ਅੱਗੇ ਦੱਸਿਆ ਕਿ 31 ਮਾਰਚ, 2020 ਤੱਕ ਕਿਸਾਨਾਂ ਦਾ 50 ਹਜ਼ਾਰ ਰੁਪਏ ਤੋਂ ਲੈ ਕੇ 2 ਲੱਖ ਰੁਪਏ ਤੱਕ ਦਾ ਕਰਜ਼ਾ ਯਕਮੁਸ਼ਤ ਨਿਪਟਾਰਾ ਰਾਹੀਂ ਮੁਆਫ਼ ਕਰ ਦਿੱਤਾ ਜਾਵੇਗਾ।
ਚੱਲ ਰਹੀ 40,000 ਸਹਾਇਕ ਅਧਿਆਪਕਾਂ ਦੀ ਭਰਤੀ ਪ੍ਰਕਿਰਿਆ
ਸੋਰੇਨ ਨੇ ਟਿਕਾਊ ਰੋਜ਼ੀ-ਰੋਟੀ ਲਈ ਕਾਰੋਬਾਰ ਸ਼ੁਰੂ ਕਰਨ ਲਈ ਬੇਰੁਜ਼ਗਾਰ ਨੌਜਵਾਨਾਂ ਨੂੰ 40 ਫੀਸਦੀ ਸਬਸਿਡੀ ਦੇ ਨਾਲ 25 ਲੱਖ ਰੁਪਏ ਦਾ ਕਰਜ਼ਾ ਦੇਣ ਦੀ ਸਰਕਾਰ ਦੀ ਵਚਨਬੱਧਤਾ 'ਤੇ ਜ਼ੋਰ ਦਿੱਤਾ। ਉਨ੍ਹਾਂ ਲੋਕਾਂ ਨੂੰ ਦੱਸਿਆ ਕਿ 40,000 ਸਹਾਇਕ ਅਧਿਆਪਕਾਂ ਦੀ ਭਰਤੀ ਪ੍ਰਕਿਰਿਆ ਚੱਲ ਰਹੀ ਹੈ ਅਤੇ ਸਤੰਬਰ ਤੱਕ ਮੁਕੰਮਲ ਕਰ ਲਈ ਜਾਵੇਗੀ, ਉਨ੍ਹਾਂ ਕਿਹਾ ਕਿ ਕਬਾਇਲੀ ਅਤੇ ਖੇਤਰੀ ਭਾਸ਼ਾ ਦੇ ਅਧਿਆਪਕਾਂ ਦੀ ਭਰਤੀ ਅਗਲੇ ਮਹੀਨੇ ਸ਼ੁਰੂ ਹੋ ਜਾਵੇਗੀ।
ਉਨ੍ਹਾਂ ਮੌਜੂਦਾ ਗੱਠਜੋੜ ਸਰਕਾਰ ਦੀਆਂ ਨੀਤੀਆਂ ਦੀ ਪਿਛਲੀ ਭਾਜਪਾ ਸਰਕਾਰ ਦੀਆਂ ਨੀਤੀਆਂ ਨਾਲ ਤੁਲਨਾ ਕਰਦਿਆਂ ਦੋਸ਼ ਲਾਇਆ ਕਿ ਗੱਠਜੋੜ ਸਰਕਾਰ ਵੱਲੋਂ ਸੂਬੇ ਭਰ ਵਿੱਚ ਬਣਾਏ ਗਏ ਮਾਡਲ ਸਕੂਲਾਂ ਨੂੰ ਉਜਾਗਰ ਕਰਦਿਆਂ 5000 ਪ੍ਰਾਇਮਰੀ ਸਕੂਲਾਂ ਨੂੰ ਬੰਦ ਕਰ ਦਿੱਤਾ ਗਿਆ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।