ਕਰਨਾਲ: ਕਿਸਾਨਾਂ ਨੇ ਹਰਿਆਣਾ ਵਿੱਚ ਬੀਜੇਪੀ ਮੰਤਰੀਆਂ ਦਾ ਘਰੋਂ ਨਿਕਲਣਾ ਔਖਾ ਕਰ ਦਿੱਤਾ ਹੈ। ਅੱਜ ਸਿੱਖਿਆ ਮੰਤਰੀ ਕੰਵਰਪਾਲ ਗੁਰਜਰ ਦਾ ਜਬਰਦਸਤ ਵਿਰੋਧ ਹੋਇਆ। ਗੁਰਜਰ ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਕਰਨਾਲ ਦੇ ਪੰਚਾਇਤ ਭਵਨ ਪਹੁੰਚੇ ਸੀ। ਇਹ ਪਤਾ ਲੱਗਦਿਆਂ ਹੀ ਬਾਹਰ ਕੁਝ ਕਿਸਾਨ ਆ ਗਏ ਤੇ ਪੁਲਿਸ ਨੇ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ।

ਇਸ ਤੋਂ ਬਾਅਦ ਕਿਸਾਨਾਂ ਦਾ ਗੁੱਸਾ ਸੱਤਵੇਂ ਅਸਮਾਨ ਪਹੁੰਚ ਗਿਆ। ਵੱਡੀ ਗਿਣਤੀ ਹੋਰ ਕਿਸਾਨਾਂ ਨੇ ਪਹੁੰਚ ਕੇ ਆਪਣੇ ਸਾਥੀਆਂ ਦੀ ਰਿਹਾਈ ਦੀ ਮੰਗ ਕੀਤੀ ਤੇ ਖੂਬ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਵੱਡੀ ਗਿਣਤੀ ਵਿੱਚ ਪੁਲਿਸ ਬਲ ਤੇ ਬੈਰੀਕੇਡ ਵੀ ਲਗਾਏ ਗਏ।

ਅੱਜ ਸਿੱਖਿਆ ਮੰਤਰੀ ਕੰਵਰਪਾਲ ਗੁਰਜਰ ਪੰਚਾਇਤ ਭਵਨ ਵਿੱਚ ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ ਵਿੱਚ ਲੋਕਾਂ ਦੀਆਂ ਮੁਸ਼ਕਲਾਂ ਸੁਣ ਰਹੇ ਸੀ ਕਿ ਕੁਝ ਕਿਸਾਨ ਬਾਹਰ ਆ ਗਏ। ਉਹ ਆਪਣੇ ਨਿੱਜੀ ਕੰਮਾਂ ਲਈ ਆਏ ਸਨ ਜਾਂ ਵਿਰੋਧ ਕਰਨ ਲਈ, ਇਸ ਬਾਰੇ ਕੁਝ ਨਹੀਂ ਕਿਹਾ ਜਾ ਸਕਦਾ। ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਜਿਵੇਂ ਹੀ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ। ਕਿਸਾਨਾਂ ਨੇ ਇਹ ਸੰਦੇਸ਼ ਬਾਕੀ ਥਾਵਾਂ ਉੱਤੇ ਵੀ ਪਹੁੰਚਾ ਦਿੱਤਾ।

ਉਸੇ ਸਮੇਂ, ਸਿੱਖਿਆ ਮੰਤਰੀ ਰੈਸਟ ਹਾਊਸ ਵਿੱਚ ਚਲੇ ਗਏ। ਕਿਸਾਨ ਉੱਥੇ ਵੀ ਸਰਕਾਰ ਦਾ ਵਿਰੋਧ ਕਰਨ ਲਈ ਵੱਡੀ ਗਿਣਤੀ ਵਿੱਚ ਇਕੱਠੇ ਹੋ ਗਏ। ਕਿਸਾਨਾਂ ਦਾ ਕਹਿਣਾ ਹੈ ਕਿ ਸਾਡੇ ਸਾਥੀਆਂ ਨੂੰ ਰਿਹਾਅ ਕੀਤਾ ਜਾਵੇ, ਨਹੀਂ ਤਾਂ ਵੱਡਾ ਪ੍ਰਦਰਸ਼ਨ ਹੋਏਗਾ।

ਇਸ ਦੇ ਨਾਲ ਹੀ ਜਦੋਂ ਸਿੱਖਿਆ ਮੰਤਰੀ ਕੰਵਰਪਾਲ ਗੁਰਜਰ ਨੂੰ ਪੁੱਛਿਆ ਗਿਆ ਕਿ ਕਿਸਾਨ ਤੁਹਾਡਾ ਵਿਰੋਧ ਕਰਨ ਲਈ ਬਾਹਰ ਪਹੁੰਚ ਗਏ ਹਨ ਤਾਂ ਇਸ 'ਤੇ ਤੁਸੀਂ ਕੀ ਕਹੋਗੇ, ਤਾਂ ਉਨ੍ਹਾਂ ਕਿਹਾ ਕਿ ਉਹ ਇਨ੍ਹਾਂ ਕਿਸਾਨਾਂ ਨੂੰ ਵੀ ਮਿਲਣਗੇ। ਜਿਹੜੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ਗਈਆਂ ਹਨ, ਉਹ ਵੀ ਤਾਂ ਕਿਸਾਨ ਹੀ ਹਨ। ਇਸ ਲਈ ਮੈਨੂੰ ਨਹੀਂ ਪਤਾ ਕਿ ਉਹ ਬਾਹਰ ਕਿਉਂ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ।



ਸਰਕਾਰ ਦੇ ਮੰਤਰੀਆਂ ਅਤੇ ਭਾਜਪਾ-ਜੇਜੇਪੀ ਦੇ ਨੇਤਾਵਾਂ ਦਾ ਵਿਰੋਧ ਹਰ ਪਾਸੇ ਦੇਖਿਆ ਜਾ ਰਿਹਾ ਹੈ। ਅਜਿਹੀ ਸਥਿਤੀ ਵਿੱਚ ਕਿਸਾਨ ਪੁਲਿਸ ਫੋਰਸ ਦੇ ਸਾਹਮਣੇ ਵੀ ਵਿਰੋਧ ਪ੍ਰਦਰਸ਼ਨ ਕਰਨ ਤੋਂ ਝਿਜਕਦੇ ਨਹੀਂ। ਅੱਜ ਭਾਵੇਂ ਕਰਨਾਲ ਨੂੰ ਪੁਲਿਸ ਛਾਉਣੀ ਵਿੱਚ ਤਬਦੀਲ ਕਰ ਦਿੱਤਾ ਗਿਆ ਸੀ। ਫਿਰ ਵੀ ਕਿਸਾਨ ਵੱਡੀ ਗਿਣਤੀ ਵਿੱਚ ਉੱਥੇ ਇਕੱਠੇ ਹੋ ਗਏ। ਦੱਸ ਦਈਏ ਕਿ ਪਿਛਲੇ ਕੁਝ ਸਮੇਂ ਤੋਂ ਜਦੋਂ ਵੀ ਕਦੇ ਭਾਜਪਾ ਆਗੂ ਜਾਂ ਸਰਕਾਰ ਦੇ ਮੰਤਰੀ ਕਿਸੇ ਪ੍ਰੋਗਰਾਮ ਵਿੱਚ ਜਾਂਦੇ ਹਨ, ਕਿਸਾਨ ਉਨ੍ਹਾਂ ਦਾ ਵਿਰੋਧ ਕਰਨ ਲਈ ਪਹਿਲਾਂ ਖੜ੍ਹੇ ਹੋ ਜਾਂਦੇ ਹਨ। ਬੀਜੇਪੀ ਲੀਡਰ ਇਸ ਤੋਂ ਕਾਫੀ ਪ੍ਰੇਸ਼ਾਨ ਹਨ।


 



ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


 


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ