Farmers Protest: ਨਵੇਂ ਖੇਤੀ ਕਾਨੂੰਨਾਂ ਖਿਲਾਫ ਪਿਛਲੇ ਪੰਜ ਦਿਨਾਂ ਤੋਂ ਦਿੱਲੀ ਦੀਆਂ ਸਰਹੱਦਾਂ ਤੇ ਕਿਸਾਨ ਡਟੇ ਹੋਏ ਹਨ। ਇਸ ਦਰਮਿਆਨ ਕਿਸਾਨਾਂ ਦੇ ਰੋਹ ਨੂੰ ਦੇਖਦਿਆਂ ਕੇਂਦਰ ਸਰਕਾਰ ਵੀ ਸਰਗਰਮ ਹੋ ਗਈ ਹੈ। ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਕਿਸਾਨਾਂ ਨੂੰ ਗੱਲਬਾਤ ਲਈ ਬੁਲਾਇਆ ਹੈ। ਅੱਜ ਬਾਅਦ ਦੁਪਹਿਰ ਤਿੰਨ ਵਜੇ ਵਿਗਿਆਨ ਭਵਨ 'ਚ ਸਰਕਾਰ ਤੇ ਕਿਸਾਨਾਂ ਵਿਚਾਲੇ ਗੱਲਬਾਤ ਹੋਣ ਦੇ ਆਸਾਰ ਹਨ।


ਕੇਜਰੀਵਾਲ ਨੇ ਕੀਤੀ ਕਿਸਾਨਾਂ ਦੀ ਹਮਾਇਤ ਤੇ ਓਧਰ ਬੀਜੇਪੀ ਵੱਲੋਂ 'ਆਪ' 'ਤੇ ਵੱਡੇ ਇਲਜ਼ਾਮ

ਸਿੰਘੂ ਬਾਰਡਰ 'ਤੇ ਦਿੱਲੀ ਪੁਲਿਸ ਦਾ ਐਕਸ਼ਨ, ਦੰਗਾ ਭੜਕਾਉਣ ਸਮੇਤ ਕਈ ਧਾਰਾਵਾਂ ਤਹਿਤ FIR ਦਰਜ

ਪਰ ਇਸ ਤੋਂ ਪਹਿਲਾਂ ਕਿਸਾਨ ਅੱਠ ਵਜੇ ਹਾਈਵੇਅ 'ਤੇ ਬੈਠਕ ਕਰਨ ਵਾਲੇ ਹਨ। ਇਸ ਦੌਰਾਨ ਹੀ ਕਿਸਾਨ ਬਾਅਦ ਦੁਪਹਿਰ ਤਿੰਨ ਵਜੇ ਦੀ ਮੀਟਿੰਗ 'ਚ ਸ਼ਾਮਲ ਹੋਣ ਜਾਂ ਨਾ ਹੋਣ ਬਾਰੇ ਫੈਸਲਾ ਲੈ ਸਕਦੇ ਹਨ।

ਕਿਸਾਨਾਂ ਤੇ ਕੇਂਦਰ ਸਰਕਾਰ ਵਿਚਾਲੇ ਅੱਜ ਹੋਵੇਗੀ ਗੱਲਬਾਤ, ਖੇਤੀਬਾੜੀ ਮੰਤਰੀ ਨੇ ਭੇਜਿਆ ਨਿਓਤਾ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ