ਚੇਨਈ: ਤਾਮਿਲਨਾਡੂ ਵਿੱਚ ਡੀਐਮਕੇ ਦੀ ਅਗਵਾਈ ਵਾਲੀ ਵਿਰੋਧੀ ਧਿਰ ਨੇ ਸ਼ੁੱਕਰਵਾਰ ਨੂੰ ਕੇਂਦਰ ਵੱਲੋਂ ਪਾਸ ਕੀਤੇ ਤਿੰਨ ਖੇਤੀ ਕਾਨੂੰਨਾਂ ਵਿਰੁਧ ਪ੍ਰਦਰਸ਼ਨ ਕਰਦੇ ਹੋਏ ਕਿਸਾਨਾਂ ਦੇ ਸਮਰਥਨ 'ਚ ਇੱਕ ਰੋਜ਼ਾ ਭੁੱਖ ਹੜਤਾਲ ਕੀਤੀ ਹੈ। ਮੋਦੀ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਦੇ ਵਿਰੁਧ ਪੰਜਾਬ ਤੇ ਹਰਿਆਣਾ ਦੇ ਕਿਸਾਨ ਪਿਛਲੇ ਤਿੰਨ ਹਫ਼ਤੇ ਤੋਂ ਦਿੱਲੀ ਦੀਆਂ ਬਰੂਹਾਂ ਤੇ ਡੇਰਾ ਲਾਈ ਬੈਠੇ ਹਨ।


ਸ਼ੁੱਕਰਵਾਰ ਨੂੰ, ਡੀਐਮਕੇ ਦੇ ਮੁਖੀ ਤੇ ਵਿਰੋਧੀ ਧਿਰ ਦੇ ਨੇਤਾ, ਐਮ ਕੇ ਸਟਾਲਿਨ, ਪਾਰਟੀ ਦੇ ਸੰਸਦ ਮੈਂਬਰ ਕਨੀਮੋਝੀ ਤੇ ਗਠਜੋੜ ਪਾਰਟੀਆਂ ਦੇ ਨੇਤਾਵਾਂ ਨੇ ਇੱਥੇ ਵਿਰੋਧ ਪ੍ਰਦਰਸ਼ਨ ਵਿੱਚ ਹਿੱਸਾ ਲਿਆ।