ਨਵੀਂ ਦਿੱਲੀ: ਖੇਤੀ ਕਾਨੂੰਨਾਂ ਖਿਲਾਫ ਡਟੇ ਕਿਸਾਨਾਂ ਨੇ ਨਵੇਂ ਸਾਲ ਦੀ ਸਵੇਰ ਨੂੰ ਦਿੱਲੀ ਦੀਆਂ ਸਰਹੱਦਾਂ 'ਤੇ ਹੀ ਜੀ ਆਇਆਂ ਆਖਿਆ। ਕੜਾਕੇ ਦੀ ਠੰਡ 'ਚ ਕਿਸਾਨ ਆਪਣੇ ਮੋਰਚਿਆਂ ਤੇ ਜਿਉਂ ਦੇ ਤਿਉਂ ਡਟੇ ਹੋਏ ਹਨ। ਬੇਸ਼ੱਕ ਕਿਸਾਨਾਂ ਤੇ ਸਰਕਾਰ ਵਿਚਾਲੇ ਹੁਣ ਤਕ 7 ਵਾਰ ਮੀਟਿੰਗ ਹੋ ਚੁੱਕੀ ਹੈ ਪਰ ਅਜੇ ਤਕ ਗੱਲ ਕਿਸੇ ਤਣ ਪੱਤਣ ਨਹੀਂ ਲੱਗੀ।


ਇਸ ਤੋਂ ਬਾਅਦ ਹੀ ਕਿਸਾਨਾ ਨੇ ਫੈਸਲਾ ਲਿਆ ਸੀ ਕਿ ਉਹ ਅੰਦੋਲਨ ਜਾਰੀ ਰੱਖਣਗੇ। ਚਾਰ ਜਨਵਰੀ ਨੂੰ ਮੁੜ ਤੋਂ ਸਰਕਾਰ ਤੇ ਕਿਸਾਨਾਂ ਵਿਚਾਲੇ ਗੱਲਬਾਤ ਲਈ ਤਾਰੀਖ ਮਿੱਥੀ ਗਈ ਹੈ।


ਕਿਸਾਨ ਲੀਡਰਾਂ ਨੇ ਕਿਹਾ ਕਿਐਮਐਸਪੀ ਲਈ ਕਾਨੂੰਨੀ ਗਾਰੰਟੀ ਤੇ ਨਵੇਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦਾ ਕੋਈ ਵਿਕਲਪ ਨਹੀਂ ਹੈ। ਮੁੱਖ ਰੂਪ ਨਾਲ ਪੰਜਾਬ ਤੇ ਹਰਿਆਣਾ ਦੇ ਹਜ਼ਾਰਾਂ ਕਿਸਾਨ ਦਿੱਲੀ ਦੀਆਂ ਸਰਹੱਦਾਂ 'ਤੇ ਇਕ ਮਹੀਨੇ ਤੋਂ ਜ਼ਿਆਦਾ ਸਮੇਂ ਤੋਂ ਪ੍ਰਦਰਸ਼ਨ ਕਰ ਰਹੇ ਹਨ। ਕਿਸਾਨਾਂ ਦੀ ਮੰਗ ਹੈ ਕਿ ਤਿੰਨੇ ਖੇਤੀ ਕਾਨੂੰਨ ਰੱਦ ਕੀਤੇ ਜਾਣ।


ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ