ਨਵੀਂ ਦਿੱਲੀ: ਕੜਾਕੇ ਦੀ ਠੰਢ ਵਿੱਚ ਕਿਸਾਨ ਦਿੱਲੀ ਦੀਆਂ ਸੜਕਾਂ ਤੇ ਅੰਦੋਲਨ ਕਰ ਰਹੇ ਹਨ। ਮੌਸਮ ਵਿਭਾਗ ਅਨੁਸਾਰ, ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਨਵੰਬਰ ਮਹੀਨੇ ਘੱਟੋ-ਘੱਟ ਤਾਪਮਾਨ 10 ਡਿਗਰੀ ਦੇ ਨੇੜੇ ਰਿਹਾ ਹੈ। ਜੋ ਪਿਛਲੇ 10 ਸਾਲਾਂ ਵਿੱਚ ਰਿਕਾਰਡ ਹੈ।ਆਮ ਤੌਰ ਤੇ ਘੱਟੋ-ਘੱਟ ਤਾਪਮਾਨ 12.9 ਡਿਗਰੀ ਸੈਲਸੀਅਸ ਹੁੰਦਾ ਹੈ ਪਰ ਇਸ ਹੱਡ ਚੀਰਵੀਂ ਠੰਢ ਵਿੱਚ ਵੀ ਕਿਸਾਨ ਆਪਣੇ ਹੱਕਾਂ ਲਈ ਪਿਛਲੇ ਤਿੰਨ ਦਿਨਾਂ ਤੋਂ ਦਿੱਲੀ ਦੀਆਂ ਖੁੱਲ੍ਹਿਆਂ ਸੜਕਾਂ ਤੇ ਰਾਤਾਂ ਗੁਜ਼ਾਰ ਰਹੇ ਹਨ।

ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਮੁਤਾਬਕ 1 ਨਵੰਬਰ ਤੋਂ 29 ਨਵੰਬਰ ਤੱਕ ਸ਼ਹਿਰ ਵਿੱਚ ਘੱਟੋ ਘੱਟ ਤਾਪਮਾਨ 10.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਪਿਛਲੇ ਇੱਕ ਦਹਾਕੇ ਵਿੱਚ ਸਭ ਤੋਂ ਘੱਟ ਹੈ। ਪਿਛਲੇ ਸਾਲ ਘੱਟੋ ਘੱਟ ਤਾਪਮਾਨ 15 ਡਿਗਰੀ ਸੈਲਸੀਅਸ, 2018 ਵਿੱਚ 13.4 ਡਿਗਰੀ ਸੈਲਸੀਅਸ ਸੀ ਤੇ 2017 ਅਤੇ 2016 ਵਿੱਚ 12.8 ਡਿਗਰੀ ਸੈਲਸੀਅਸ ਸੀ। ਇਸ ਅਰਥ ਵਿੱਚ, ਪਿਛਲੇ ਸਾਲ ਦੇ ਮੁਕਾਬਲੇ ਇਸ ਸਾਲ ਦਾ ਸਭ ਤੋਂ ਨਵੰਬਰ ਠੰਢਾ ਰਿਹਾ।





ਐਤਵਾਰ ਨੂੰ ਦਿੱਲੀ ਦਾ ਤਾਪਮਾਨ 7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਹ ਇਸ ਮਹੀਨੇ ਦਾ ਸੱਤਵਾਂ ਦਿਨ ਹੈ ਜਦੋਂ ਘੱਟੋ ਘੱਟ ਤਾਪਮਾਨ 10 ਡਿਗਰੀ ਸੈਲਸੀਅਸ ਤੋਂ ਹੇਠਾ ਰਿਹਾ ਹੋਵੇ।ਸ਼ਨੀਵਾਰ ਵੀ ਘੱਟੋ-ਘੱਟ ਤਾਪਮਾਨ 7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਸੀ। ਸੋਮਵਾਰ ਨੂੰ ਵੀ ਤਾਪਮਾਨ ਦੇ 7 ਡਿਗਰੀ ਦੇ ਨੇੜੇ ਰਹਿਣ ਦੀ ਉਮੀਦ ਹੈ।