ਨਵੀਂ ਦਿੱਲੀ: ਕਿਸਾਨ ਜਥੇਬੰਦੀਆਂ ਨੇ ਸਿੰਘੂ ਤੇ ਟਿੱਕਰੀ ਬਾਰਡਰ 'ਤੇ ਪੱਕੇ ਮਕਾਨ ਨਾ ਬਣਾਉਣ ਦੀ ਅਪੀਲ ਕੀਤੀ ਹੈ। ਕਿਸਾਨ ਲੀਡਰ ਡਾ. ਦਰਸ਼ਨ ਪਾਲ ਨੇ ਕਿਹਾ ਕਿ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਦੀ ਮੀਟਿੰਗ ਵਿੱਚ ਫ਼ੈਸਲਾ ਲਿਆ ਗਿਆ ਕਿ ਪ੍ਰਦਰਸ਼ਨਕਾਰੀਆਂ ਵੱਲੋਂ ਮੋਰਚਿਆਂ ਨਾਲ ਸਬੰਧਤ ਥਾਵਾਂ ’ਤੇ ਕੋਈ ਪੱਕੇ ਮਕਾਨ ਨਹੀਂ ਬਣਾਏ ਜਾਣਗੇ। ਕਿਸਾਨ ਜਥੇਬੰਦੀਆਂ ਵੱਲੋਂ ਇਹ ਫ਼ੈਸਲਾ ਸਿੰਘੂ ਤੇ ਟਿਕਰੀ ਹੱਦ ’ਤੇ ਕੁਝ ਕਿਸਾਨਾਂ ਵੱਲੋਂ ਪੱਕੇ ਕਮਰਿਆਂ ਦੀ ਉਸਾਰੀ ਕਰਨ ਮਗਰੋਂ ਲਿਆ ਗਿਆ ਹੈ।ਇਹ ਵੀ ਪੜ੍ਹੋ: Aamir Khan ਦੀਆਂ ਇਹ ਫਲੌਪ ਫ਼ਿਲਮਾਂ ਦੇਖ ਫੜ੍ਹ ਲਵੋਗੇ ਸਿਰ, ਇੱਕ ਲਈ ਖੁਦ ਸਾਹਮਣੇ ਆ ਮੰਗੀ ਸੀ ਮੁਆਫੀ
ਦੱਸ ਦਈਏ ਕਿ ਕਿਸਾਨਾਂ ਨੇ ਟਿਕਰੀ ਤੇ ਸਿੰਘੂ ਹੱਦ ’ਤੇ ਇੱਟਾਂ ਵਾਲੇ ਮਕਾਨ ਬਣਾਉਣੇ ਸ਼ੁਰੂ ਕਰ ਦਿੱਤੇ ਹਨ। ਦੂਜੇ ਪਾਸੇ ਸੋਨੀਪਤ (ਹਰਿਆਣਾ) ਦੀ ਜ਼ਿਲ੍ਹਾ ਪੁਲਿਸ ਵੱਲੋਂ ਅਣਪਛਾਤੇ ਕਿਸਾਨਾਂ ਖ਼ਿਲਾਫ਼ ਕੌਮੀ ਮਾਰਗ ਦੀ ਜ਼ਮੀਨ ਉਪਰ ਉਸਾਰੀਆਂ ਕਰਨ ਦਾ ਮਾਮਲਾ ਦਰਜ ਕਰ ਲਿਆ ਹੈ। ਇਹ ਵੀ ਪਤਾ ਲੱਗਾ ਹੈ ਕਿ ਪ੍ਰਸਾਸ਼ਨ ਇਨ੍ਹਾਂ ਮਕਾਨਾਂ ਨੂੰ ਢਾਹੁਣ ਦੀ ਯੋਜਨਾ ਬਣਾ ਰਿਹਾ ਹੈ।ਇਹ ਵੀ ਪੜ੍ਹੋ: ਆਪਣੀ ਨਵੀਂ ਕਾਰ ਨੂੰ ਬਣਾਓ ਇਕਦਮ ਫਿੱਟ, ਲੰਬੇ ਸਮੇਂ ਤੱਕ ਮੇਂਟਨੈੱਸ ਦੇ ਖਰਚੇ ਤੋਂ ਵੀ ਬਚੋ
ਪ੍ਰਸਾਸ਼ਨ ਦੀ ਸਖਤੀ ਮਗਰੋਂ ਟਕਰਾਅ ਦੇ ਆਸਾਰ ਬਣ ਗਏ ਹਨ। ਇਸ ਲਈ ਕਿਸਾਨ ਜਥੇਬੰਦੀਆਂ ਨੇ ਫੈਸਲਾ ਕੀਤਾ ਹੈ ਕਿ ਪੱਕੇ ਮਕਾਨ ਨਹੀਂ ਬਣਾਏ ਜਾਣਗੇ। ਕਿਸਾਨ ਜਥੇਬੰਦੀਆਂ ਦਾ ਮੰਨਣਾ ਹੈ ਕਿ ਸਰਕਾਰ ਪਹਿਲਾਂ ਹੀ ਟਕਰਾਅ ਦਾ ਬਹਾਨਾ ਲੱਭ ਰਹੀ ਹੈ ਪਰ ਅਸੀਂ ਅਜਿਹਾ ਕੁਝ ਨਹੀਂ ਹੋਣ ਦਿਆਂਗਾ।
ਉਧਰ, ਸੰਯੁਕਤ ਕਿਸਾਨ ਮੋਰਚੇ ਵੱਲੋਂ ਦੇਸ਼ ਦੀਆਂ ਮੁਲਾਜ਼ਮ ਜਥੇਬੰਦੀਆਂ ਨਾਲ ਮਿਲ ਕੇ ਘੋਲ ਦਾ ਦਾਇਰਾ ਵਧਾਉਂਦਿਆਂ ਰੇਲਵੇ ਮੁਲਾਜ਼ਮ ਯੂਨੀਅਨਾਂ ਦੇ ਸੱਦੇ ’ਤੇ ਅੱਜ ‘ਨਿੱਜੀਕਰਨ ਤੇ ਮਹਿੰਗਾਈ ਵਿਰੋਧੀ ਦਿਵਸ’ ਮਨਾਇਆ ਜਾ ਰਿਹਾ ਹੈ। ਕ੍ਰਾਂਤੀਕਾਰੀ ਕਿਸਾਨ ਯੂਨੀਅਨ (ਪੰਜਾਬ) ਦੇ ਪ੍ਰਧਾਨ ਡਾ. ਦਰਸ਼ਨ ਪਾਲ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਂ ਐੱਸਡੀਐਮਜ਼ ਤੇ ਡਿਪਟੀ ਕਮਿਸ਼ਨਰਾਂ ਨੂੰ ਟਰੇਡ ਯੂਨੀਅਨਾਂ ਤੇ ਕਿਸਾਨ ਜਥੇਬੰਦੀਆਂ ਮੰਗ ਪੱਤਰ ਸੌਂਪਣਗੀਆਂ, ਜਿਸ ਵਿੱਚ ਖੇਤੀ ਕਾਨੂੰਨ ਰੱਦ ਕਰਨ, ਪੈਟਰੋਲ, ਡੀਜ਼ਲ ਤੇ ਰਸੋਈ ਗੈਸ ਦੀਆਂ ਕੀਮਤਾਂ ਘਟਾਉਣ ਦੀ ਮੰਗ ਕੀਤੀ ਜਾਵੇਗੀ।ਇਹ ਵੀ ਪੜ੍ਹੋ:ਇੰਤਜ਼ਾਰ ਖ਼ਤਮ! OnePlus ਦੀ ਸ਼ਾਨਦਾਰ ਘੜੀ 23 ਮਾਰਚ ਨੂੰ ਭਾਰਤ ਵਿੱਚ ਲਾਂਚ, ਜਾਣੋ ਖਾਸੀਅਤ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ