ਨਵੀਂ ਦਿੱਲੀ: ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨ ਅੰਦੋਲਨ ਦਾ ਅੱਜ 51ਵਾਂ ਦਿਨ ਹੈ ਜੋ ਕਾਫੀ ਅਹਿਮ ਰਹੇਗਾ। ਦਰਅਸਲ ਅੱਜ ਦੁਪਹਿਰ 12 ਵਜੇ ਕਿਸਾਨ ਜਥੇਬੰਦੀਆਂ ਤੇ ਸਰਕਾਰ ਵਿਚਾਲੇ 9ਵੇਂ ਦੌਰ ਦੀ ਬੈਠਕ ਹੋਵੇਗੀ। ਵੱਡੀ ਗੱਲ ਇਹ ਹੈ ਕਿ ਇਹ ਗੱਲਬਾਤ ਖੇਤੀ ਕਾਨੂੰਨਾਂ 'ਤੇ ਰੋਕ ਦੇ ਸੁਪਰੀਮ ਕੋਰਟ ਦੇ ਫੈਸਲੇ ਤੋਂ ਬਾਅਦ ਪਹਿਲੀ ਵਾਰ ਹੋ ਰਹੀ ਹੈ।


ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਕਿਹਾ ਸਰਕਾਰ ਤੇ ਕਿਸਾਨ ਜਥੇਬੰਦੀਆਂ ਵਿਚਾਲੇ 15 ਜਨਵਰੀ ਨੂੰ ਦੁਪਹਿਰ 12 ਵਜੇ ਤੋਂ ਵਿਗਿਆਨ ਭਵਨ 'ਚ ਬੈਠਕ ਹੋਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਖੁੱਲ੍ਹੇ ਮਨ ਨਾਲ ਕਿਸਾਨ ਲੀਡਰਾਂ ਨਾਲ ਗੱਲਬਾਤ ਲਈ ਤਿਆਰ ਹੈ।


ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ