Farmers Protest: ਰੇਲ ਰੋਕੋ ਅੰਦੋਲਨ ਤੋਂ ਬਾਅਦ ਹੁਣ ਕਿਸਾਨਾਂ ਦਾ 26 ਅਕਤੂਬਰ ਨੂੰ ਦੇਸ਼ ਵਿਆਪੀ ਪ੍ਰਦਰਸ਼ਨ
ਕਿਸਾਨ ਮੋਰਚੇ ਨੇ ਕੇਂਦਰ ਸਰਕਾਰ ਵੱਲੋਂ ਪਾਸ 3 ਖੇਤੀ ਕਾਨੂੰਨਾਂ ਖ਼ਿਲਾਫ਼ ਇੱਕ ਸਾਲ ਤੋਂ ਚੱਲ ਰਹੇ ਕਿਸਾਨ ਅੰਦੋਲਨ ਬਾਰੇ ਐਲਾਨ ਕੀਤਾ ਹੈ। ਸੰਯੁਕਤ ਕਿਸਾਨ ਮੋਰਚਾ ਵੱਲੋਂ 26 ਅਕਤੂਬਰ ਨੂੰ ਦੇਸ਼ ਵਿਆਪੀ ਰੋਸ ਪ੍ਰਦਰਸ਼ਨ ਦਾ ਸੱਦਾ ਦਿੱਤਾ ਗਿਆ ਹੈ।
ਨਵੀਂ ਦਿੱਲੀ: ਰੇਲ ਰੋਕੋ ਅੰਦੋਲਨ ਤੋਂ ਬਾਅਦ ਹੁਣ ਕਿਸਾਨ 26 ਅਕਤੂਬਰ ਨੂੰ ਦੇਸ਼ ਵਿਆਪੀ ਰੋਸ ਪ੍ਰਦਰਸ਼ਨ ਦੀ ਤਿਆਰੀ ਕਰ ਰਹੇ ਹਨ। ਦੱਸ ਦਈਏ ਕਿ ਸੰਯੁਕਤ ਕਿਸਾਨ ਮੋਰਚਾ (ਐਸਕੇਐਮ) ਨੇ ਉੱਤਰ ਪ੍ਰਦੇਸ਼ ਦੇ ਲਖੀਮਪੁਰ ਵਿੱਚ ਹੋਈ ਹਿੰਸਾ ਅਤੇ 11 ਮਹੀਨਿਆਂ ਦੇ ਕਿਸਾਨ ਅੰਦੋਲਨ ਦੇ ਸਬੰਧ ਵਿੱਚ ਕੇਂਦਰੀ ਮੰਤਰੀ ਅਜੈ ਮਿਸ਼ਰਾ ਦੀ ਬਰਖਾਸਤਗੀ ਅਤੇ ਗ੍ਰਿਫਤਾਰੀ ਦੀ ਮੰਗ ਨੂੰ ਲੈ ਕੇ 26 ਅਕਤੂਬਰ ਨੂੰ ਦੇਸ਼ ਵਿਆਪੀ ਵਿਰੋਧ ਪ੍ਰਦਰਸ਼ਨ ਦਾ ਸੱਦਾ ਦਿੱਤਾ ਹੋਇਆ ਹੈ।
ਕਿਸਾਨ ਮੋਰਚੇ ਨੇ ਕੇਂਦਰ ਸਰਕਾਰ ਵੱਲੋਂ ਪਾਸ 3 ਖੇਤੀ ਕਾਨੂੰਨਾਂ ਖ਼ਿਲਾਫ਼ ਇੱਕ ਸਾਲ ਤੋਂ ਚੱਲ ਰਹੇ ਕਿਸਾਨ ਅੰਦੋਲਨ ਬਾਰੇ ਐਲਾਨ ਕੀਤਾ ਹੈ। ਸੰਯੁਕਤ ਕਿਸਾਨ ਮੋਰਚਾ ਵੱਲੋਂ 26 ਅਕਤੂਬਰ ਨੂੰ ਦੇਸ਼ ਵਿਆਪੀ ਰੋਸ ਪ੍ਰਦਰਸ਼ਨ ਦਾ ਸੱਦਾ ਦਿੱਤਾ ਗਿਆ ਹੈ। ਨਾਲ ਹੀ, ਕਿਸਾਨ ਮਹਾਪੰਚਾਇਤ ਹੁਣ 22 ਨਵੰਬਰ ਨੂੰ ਹੋਵੇਗੀ।
ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਪੰਜਾਬ, ਹਰਿਆਣਾ ਅਤੇ ਉੱਤਰ ਪ੍ਰਦੇਸ਼ ਦੇ ਕਿਸਾਨਾਂ ਨੇ ਪਿਛਲੇ ਸਾਲ 26 ਨਵੰਬਰ ਤੋਂ ਦਿੱਲੀ ਦੇ ਸਿੰਘੂ, ਟਿੱਕਰੀ ਅਤੇ ਗਾਜ਼ੀਪੁਰ ਵਿੱਚ ਡੇਰੇ ਲਾਏ ਹੋਏ ਹਨ। ਕਿਸਾਨ ਮੋਰਚਾ ਨੇ ਆਪਣੇ ਬਿਆਨ ਵਿੱਚ ਕਿਹਾ ਕਿ ਐਸਕੇਐਮ ਨੇ ਹੁਣ ਸਾਰੀਆਂ ਪਾਰਟੀਆਂ ਨੂੰ 26 ਅਕਤੂਬਰ ਨੂੰ ਦੇਸ਼ ਵਿਆਪੀ ਵਿਰੋਧ ਪ੍ਰਦਰਸ਼ਨ ਦੇ ਨਾਲ ਅਜੈ ਮਿਸ਼ਰਾ ਟੇਨੀ ਦੀ ਬਰਖਾਸਤਗੀ ਅਤੇ ਗ੍ਰਿਫਤਾਰੀ ਦੀ ਮੰਗ ਨੂੰ ਹੋਰ ਤੇਜ਼ ਕਰਨ ਦਾ ਸੱਦਾ ਦਿੱਤਾ ਹੈ। ਇਹ ਰੋਸ ਲਖੀਮਪੁਰ ਖੀਰੀ ਹਿੰਸਾ ਨੂੰ ਲੈ ਕੇ ਕੀਤਾ ਜਾ ਰਿਹਾ ਹੈ।
ਕਿਸਾਨ ਮੋਰਚਾ ਨੇ ਕਿਹਾ ਕਿ 26 ਅਕਤੂਬਰ ਨੂੰ ਅੰਦੋਲਨ ਦੇ 11 ਮਹੀਨੇ ਪੂਰੇ ਹੋਣ ਜਾ ਰਹੇ ਹਨ। ਲਖਨਊ ਵਿੱਚ ਸੰਯੁਕਤ ਕਿਸਾਨ ਮੋਰਚੇ ਦੀ ਕਿਸਾਨ ਮਹਾਪੰਚਾਇਤ ਹੁਣ 22 ਨਵੰਬਰ ਨੂੰ ਹੋਵੇਗੀ। ਲਖਨਊ ਵਿੱਚ ਪਹਿਲਾਂ ਇਹ ਮਹਾਪੰਚਾਇਤ 26 ਅਕਤੂਬਰ ਨੂੰ ਆਯੋਜਿਤ ਹੋਣੀ ਸੀ ਜਿਸ ਨੂੰ ਬਾਅਦ 'ਚ ਰੱਦ ਕਰ ਦਿੱਤਾ ਗਿਆ। ਇਹ ਫੈਸਲਾ ਖਰਾਬ ਮੌਸਮ ਅਤੇ ਖੇਤਾਂ ਵਿੱਚ ਫਸਲਾਂ ਪੱਕਣ 'ਤੇ ਵਾਢੀ ਦੇ ਸੀਜ਼ਨ ਦੇ ਮੱਦੇਨਜ਼ਰ ਲਿਆ ਗਿਆ।
ਇਹ ਵੀ ਪੜ੍ਹੋ:
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: