ਹਿਸਾਰ: ਹਰਿਆਣਾ ਦੇ ਕਿਸਾਨਾਂ ਨੇ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਲਈ ਕੀਤੇ ਜਾ ਰਹੇ ਅੰਦੋਲਨ ਕਾਰਨ ਭਾਜਪਾ ਅਤੇ ਜੇਜੇਪੀ ਪਾਰਟੀ ਦੇ ਨੇਤਾਵਾਂ ਅਤੇ ਪ੍ਰੋਗਰਾਮਾਂ ਦਾ ਵਿਰੋਧ ਕਰਨ ਦੀ ਰਣਨੀਤੀ ਦਾ ਐਲਾਨ ਕੀਤਾ ਹੈ। ਇਸ ਰਣਨੀਤੀ ਤਹਿਤ ਨੇਤਾਵਾਂ ਨੂੰ ਸੂਬੇ ਵਿਚ ਕਈ ਥਾਵਾਂ ‘ਤੇ ਵਿਰੋਧ ਪ੍ਰਦਰਸ਼ਨ ਦਾ ਸਾਹਮਣਾ ਕਰਨਾ ਪਿਆ ਅਤੇ  ਕਿਸਾਨਾਂ ਵਲੋਂ ਲੀਡਰਾਂ ਨੂੰ ਕਾਲੇ ਝੰਡੇ ਦਿਖਾਏ ਜਾਣ ਦਾ ਸਿਲਸਿਲਾ ਵੀ ਜਾਰੀ ਹੈ।


ਇਸੇ ਦੌਰਾਨ ਸ਼ਨੀਵਾਰ ਨੂੰ ਹਿਸਾਰ ਦੇ ਆਦਮਪੁਰ ਦੇ ਬਾਲਸਮੰਡ ਮੰਡਲ ਦੀ ਕਾਰਜਕਾਰੀ ਕਮੇਟੀ ਦੀ ਮੀਟਿੰਗ ਵਿੱਚ ਪਹੁੰਚੀ ਭਾਜਪਾ ਨੇਤਾ ਸੋਨਾਲੀ ਫੋਗਟ ਦਾ ਕਿਸਾਨਾਂ ਨੇ ਵਿਰੋਧ ਕੀਤਾ। ਵਿਰੋਧ ਪ੍ਰਦਰਸ਼ਨ ਦੇ ਮੱਦੇਨਜ਼ਰ ਵਰਕਰਾਂ ਨੇ ਹਾਲ ਦੇ ਗੇਟ ਬੰਦ ਕਰਕੇ ਮੀਟਿੰਗ ਨੂੰ ਪੂਰਾ ਕੀਤਾ। ਇਸ ਦੌਰਾਨ ਕਿਸਾਨ ਗੇਟ ਦੇ ਬਾਹਰ ਨਾਅਰੇਬਾਜ਼ੀ ਕਰਦੇ ਰਹੇ ਅਤੇ ਮੀਟਿੰਗ ਵਿੱਚ ਦਾਖਲ ਹੋਣ ਦੀ ਕੋਸ਼ਿਸ਼ ਕਰਦੇ ਰਹੇ ਪਰ ਪੁਲਿਸ ਨੇ ਕਿਸਾਨਾਂ ਨੂੰ ਮੀਟਿੰਗ ਤੋਂ ਦੂਰ ਰੱਖਿਆ।




ਇਸ ਘਟਨਾ ਤੋਂ ਬਾਅਦ ਸੋਨਾਲੀ ਫੋਗਟ ਨੇ ਇੱਕ ਵੀਡੀਓ ਵੀ ਜਾਰੀ ਕੀਤਾ ਹੈ। ਇਸ ਵੀਡੀਓ ਵਿਚ ਸੋਨਾਲੀ ਫੋਗਟ ਨੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਸਮਾਜ ਵਿਰੋਧੀ ਅਨਸਰ ਦੱਸਿਆ।


ਸੋਨਾਲੀ ਨੇ ਕੀ ਕਿਹਾ?


ਸੋਨਾਲੀ ਫੋਗਟ ਨੇ ਵੀਡੀਓ ਵਿਚ ਕਿਹਾ ਹੈ ਕਿ ਉਹ ਬਾਲਸਮੰਡ ਮੰਡਲ ਦੀ ਕਾਰਜਕਾਰੀ ਮੀਟਿੰਗ ਕਰ ਰਹੀ ਸੀ। ਇਸ ਦੌਰਾਨ ਕੁਝ ਸਮਾਜ ਵਿਰੋਧੀ ਅਨਸਰ ਉੱਥੇ ਪਹੁੰਚੇ ਅਤੇ ਪ੍ਰਧਾਨ ਮੰਤਰੀ, ਮੁੱਖ ਮੰਤਰੀ ਅਤੇ ਉਨ੍ਹਾਂ ਲਈ ਅਪਸ਼ਬਦ ਬੋਲਣ ਲੱਗੇ। ਉਨ੍ਹਾਂ ਕਿਹਾ ਕਿ ਉਹ ਪਾਰਟੀ ਦੇ ਆਮ ਵਰਕਰ ਹਨ ਅਤੇ ਮੀਟਿੰਗ ਕਰ ਰਹੇ ਹਨ। ਪੁਲਿਸ ਨੂੰ ਬੁਲਾਇਆ ਗਿਆ ਹੈ ਪਰ ਪੁਲਿਸ ਵੀ ਅਸਫਲ ਹੁੰਦੀ ਪ੍ਰਤੀਤ ਹੋ ਰਹੀ ਹੈ।


ਇਹ ਵੀ ਪੜ੍ਹੋ: ਇੱਕ ਵਾਰ ਫਿਰ ਚੰਡੀਗੜ੍ਹ ਪੁਲਿਸ ਸਵਾਲਾਂ ਦੇ ਘੇਰੇ 'ਚ, ਸਿੱਧੂ ਦੇ ਸਮਾਗਮ 'ਚ ਕੋਰੋਨਾ ਨਿਯਮਾਂ ਦੀ ਉੱਡੀਆਂ ਧੱਜੀਆਂ, ਫਿਰ ਅਣਪਛਾਤਿਆਂ ਖਿਲਾਫ ਮਾਮਲਾ ਦਰਜ ਕਿਉਂ!


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904