ਨਵੀਂ ਦਿੱਲੀ: ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵੱਲੋਂ ਕਿਸਾਨ ਅੰਦੋਲਨ ਬਾਰੇ ਦਿੱਤੇ ਗਏ ਬਿਆਨ 'ਤੇ ਟਿੱਕਰੀ ਸਰਹੱਦ 'ਤੇ ਅੰਦੋਲਨ ਕਰ ਰਹੇ ਕਿਸਾਨਾਂ ਵਿੱਚ ਵੀ ਭਾਰੀ ਗੁੱਸਾ ਹੈ। ਟਿੱਕਰੀ ਸਰਹੱਦ 'ਤੇ ਧਰਨਾ ਸਾਈਟ ਦੇ ਕੋਲ ਅੰਦੋਲਨਕਾਰੀ ਕਿਸਾਨਾਂ ਨੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਖਿਲਾਫ ਨਾਅਰੇਬਾਜ਼ੀ ਕੀਤੀ।
ਇਸ ਦੌਰਾਨ ਕਿਸਾਨਾਂ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵਿਰੋਧੀ ਪਾਰਟੀਆਂ ਨੂੰ ਮੌਕਾ ਕਿਉਂ ਦੇ ਰਹੇ ਹਨ। ਜੇਕਰ ਸਰਕਾਰ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਕਰਦੀ ਹੈ, ਤਾਂ ਕਿਸਾਨ ਖੁਦ ਆਪਣੇ ਘਰਾਂ ਨੂੰ ਪਰਤ ਆਉਣਗੇ। ਦੂਜੇ ਪਾਸੇ ਪੰਜਾਬ ਦੇ ਕਿਸਾਨਾਂ ਨੇ ਸਰਕਾਰ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਪੰਜਾਬ ਤੋਂ ਆਉਣ ਵਾਲੇ ਕਿਸਾਨ ਆਪਣੇ ਹੱਕਾਂ ਲਈ ਲੜਨ ਲਈ ਦਿੱਲੀ ਦੀਆਂ ਸਰਹੱਦਾਂ 'ਤੇ ਬੈਠੇ ਹਨ। ਅੰਦੋਲਨ ਰਾਹੀਂ ਉਹ ਆਉਣ ਵਾਲੀਆਂ ਪੀੜ੍ਹੀਆਂ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਪਰ ਸਰਕਾਰ ਉਨ੍ਹਾਂ ਵੱਲ ਧਿਆਨ ਨਹੀਂ ਦੇ ਰਹੀ।
ਨਾਲ ਹੀ ਕਿਸਾਨਾਂ ਦਾ ਕਹਿਣਾ ਹੈ ਕਿ ਭਾਜਪਾ ਸਰਕਾਰ ਦੀ ਜਾਤ-ਪਾਤ ਦੀ ਰਾਜਨੀਤੀ ਹੁਣ ਨਹੀਂ ਚੱਲੇਗੀ। ਉਨ੍ਹਾਂ ਸਰਕਾਰ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਲੱਕੜੀ ਦਾ ਹੱਥ ਬਾਰ ਬਾਰ ਨਹੀਂ ਉੱਠਦਾ। ਅੰਦੋਲਨਕਾਰੀ ਕਿਸਾਨ ਕਿਸੇ ਰਾਜਨੀਤਕ ਪਾਰਟੀ ਨਾਲ ਸਬੰਧਤ ਨਹੀਂ ਹਨ।
ਆਪਣਾ ਗੁੱਸਾ ਜ਼ਾਹਰ ਕਰਦਿਆਂ ਅੰਦੋਲਨਕਾਰੀ ਕਿਸਾਨਾਂ ਨੇ ਪੰਜਾਬ ਦੇ ਮੁੱਖ ਮੰਤਰੀ ਦੇ ਖਿਲਾਫ ਬਹੁਤ ਪ੍ਰਦਰਸ਼ਨ ਵੀ ਕੀਤਾ ਹੈ। ਇਸ ਲਈ ਅੰਦੋਲਨਕਾਰੀ ਕਿਸਾਨਾਂ ਨੂੰ ਪੰਜਾਬ ਦੇ ਮੁੱਖ ਮੰਤਰੀ ਦਾ ਸਮਰਥਨ ਕਿਵੇਂ ਮਿਲ ਸਕਦਾ ਹੈ।
ਕਿਸਾਨਾਂ ਦਾ ਕਹਿਣਾ ਹੈ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਜਲਦ ਮੰਨ ਲਈਆਂ ਤਾਂ ਉਹ ਖੁਦ ਹੀ ਆਪਣੇ ਘਰਾਂ ਨੂੰ ਚਲੇ ਜਾਣਗੇ। ਅੰਦੋਲਨਕਾਰੀ ਕਿਸਾਨਾਂ ਨੇ ਇੱਕ ਵਾਰ ਫਿਰ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਅਤੇ ਘੱਟੋ ਘੱਟ ਸਮਰਥਨ ਮੁੱਲ ਬਾਰੇ ਨਵਾਂ ਕਾਨੂੰਨ ਬਣਾਉਣ ਦੀ ਮੰਗ ਉਠਾਈ ਹੈ।
ਦੱਸ ਦਈਏ ਕਿ ਬੀਤੇ ਦਿਨੀਂ ਖੱਟਰ ਨੇ ਕਰਨਾਲ ਡੀਐਮ ਵਲੋਂ ਕਿਸਾਨਾਂ ਦੇ ਸਿਰ ਪਾੜਣ ਵਾਲੇ ਬਿਆਨ 'ਤੇ ਟਿਪਣੀ ਕਰਦਿਆਂ ਕਿਹਾ ਸੀ ਕਿ ਸ਼ਬਦਾਂ ਦੀ ਵਰਤੋਂ ਸਹੀਂ ਨਹੀਂ ਪਰ ਕਾਰਵਾਈ ਬਿਲਕੁਲ ਸਹੀ ਸੀ। ਜਿਸ ਤੋਂ ਬਾਅਦ ਕਿਸਾਨਾਂ ਦਾ ਗੁੱਸਾ ਖੱਟਰ ਸਰਕਾਰ ਖਿਲਾਫ ਹੋਰ ਵੱਧ ਗਿਆ ਹੈ।
ਇਹ ਵੀ ਪੜ੍ਹੋ: Delhi Schools Reopen: ਦਿੱਲੀ 'ਚ ਸਕੂਲ ਖੁੱਲ੍ਹਣ ਲਈ ਤਿਆਰ, ਪਰ ਮਾਪਿਆਂ ਨੂੰ ਸਤਾ ਰਿਹਾ ਕੋਰੋਨਾ ਡਰ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904