ਨਵੀਂ ਦਿੱਲੀ: ਕਿਸਾਨਾਂ ਨੇ ਸੰਘਰਸ਼ ਦੇ 7ਵੇਂ ਦਿਨ ਹੀ ਦਿੱਲੀ ਦੇ ਨੱਕ 'ਚ ਦਮ ਲਿਆ ਦਿੱਤਾ ਹੈ। ਮੰਗਲਵਾਰ ਨੂੰ ਸਰਕਾਰ ਨਾਲ ਗੱਲ਼ਬਾਤ ਅਸਫਲ ਰਹਿਣ ਮਗਰੋਂ ਅੱਜ ਕਿਸਾਨਾਂ ਨੇ ਦਿੱਲੀ ਨੂੰ ਚੁਫੇਰਿਓਂ ਸੀਲ ਕਰਨ ਦੀ ਕਵਾਇਦ ਵਿੱਢ ਦਿੱਤੀ। ਦਿੱਲੀ ਦੇ ਮੁੱਖ ਐਂਟਰੀ ਪੁਆਇੰਟਾਂ 'ਤੇ ਕਿਸਾਨਾਂ ਨੇ ਧਰਨੇ ਲਾ ਦਿੱਤੇ।



ਇਸ ਨਾਲ ਯਾਤਰੀਆਂ ਖਾਸ ਕਰਕੇ ਦਫਤਰ ਜਾਣ ਵਾਲਿਆਂ ਨੂੰ ਬੁੱਧਵਾਰ ਲੰਬੇ ਟ੍ਰੈਫਿਕ ਜਾਮ ਦਾ ਸਾਹਮਣਾ ਕਰਨਾ ਪਿਆ। ਉਨ੍ਹਾਂ ਨੂੰ ਘੁੰਮ ਘੁਮਾ ਕੇ ਕੰਮਕਾਜ ’ਤੇ ਜਾਣਾ  ਪਿਆ। ਇਸ ਕਰਕੇ ਦਿੱਲੀ ਦਾ ਸਾਰਾ ਤਾਣਾਬਾਣਾ ਉਲਝ ਗਿਆ ਹੈ। ਦਿੱਲੀ ਨੂੰ ਬਾਹਰੋਂ ਸਪਲਾਈ ਵੀ ਰੁਕਦੀ ਜਾ ਰਹੀ ਹੈ ਜਿਸ ਕਰਕ ਫਲ-ਸਬਜ਼ੀਆਂ ਦੇ ਭਾਅ ਅਸਮਾਨੀਂ ਚੜ੍ਹਨ ਲੱਗੇ ਹਨ।ਤਾਜ਼ਾ ਰਿਪੋਰਟ ਮੁਤਾਬਕ ਹਜ਼ਾਰਾਂ ਕਿਸਾਨਾਂ ਨੇ ਅੱਜ 7ਵੇਂ ਦਿਨ ਰਾਸ਼ਟਰੀ ਰਾਜਧਾਨੀ ਦੇ ਮੁੱਖ ਐਂਟਰੀ ਪੁਆਇੰਟਾਂ ਨੂੰ ਬੰਦ ਕਰ ਦਿੱਤਾ। ਪੁਲੀਸ ਨੇ ਹਰਿਆਣਾ-ਦਿੱਲੀ ਹੱਦ ਨੂੰ ਸਿੰਘੂ ਤੇ ਟੀਕਰੀ ਤੋਂ ਆਵਾਜਾਈ ਲਈ ਬੰਦ ਰੱਖਿਆ ਹੋਇਆ ਹੈ। ਉੱਤਰ ਪ੍ਰਦੇਸ਼ ਦੀ ਸਰਹੱਦ ਵਾਲੇ ਗਾਜ਼ੀਪੁਰ ਵਿੱਚ ਵੀ ਵਿਰੋਧ ਪ੍ਰਦਰਸ਼ਨ ਤੇਜ਼ ਹੋ ਗਿਆ ਹੈ।



ਦਿੱਲੀ-ਉੱਤਰ ਪ੍ਰਦੇਸ਼ ਦੀ ਹੱਦ 'ਤੇ ਹੋਏ ਵਿਰੋਧ ਪ੍ਰਦਰਸ਼ਨ ਕਾਰਨ ਰਾਸ਼ਟਰੀ ਰਾਜਧਾਨੀ ਨੂੰ ਰਾਜ ਨਾਲ ਜੋੜਨ ਵਾਲਾ ਮਹੱਤਵਪੂਰਨ ਰਸਤਾ ਬੰਦ ਹੋ ਗਿਆ। “ਨੋਇਡਾ ਲਿੰਕ ਰੋਡ ’ਤੇ ਚਿੱਲਾ ਸਰਹੱਦ ਗੌਤਮ ਬੁੱਧ ਦੁਵਾਰ ਨੇੜੇ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਕਾਰਨ ਆਵਾਜਾਈ ਲਈ ਬੰਦ ਹੈ। ਟ੍ਰੈਫਿਕ ਪੁਲੀਸ ਨੇ ਟਵੀਟ ਕੀਤਾ ਹੈ ਕਿ ਰਾਸ਼ਟਰੀ ਰਾਜਧਾਨੀ ਨੂੰ ਗੁੜਗਾਉਂ ਤੇ ਝੱਜਰ-ਬਹਾਦੁਰਗੜ ਨਾਲ ਜੋੜਨ ਵਾਲੇ ਦੋ ਹੋਰ ਪੁਆਇੰਟਾਂ ਨੂੰ ਵੀ ਬੰਦ ਕਰ ਦਿੱਤਾ ਗਿਆ ਹੈ।




ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904