Farmers Protest: ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਕੇਂਦਰ ਸਰਕਾਰ ਦਾ ਐਲਾਨ, ਸਾਰੇ ਮੁੱਦਿਆਂ 'ਤੇ ਗੱਲਬਾਤ ਲਈ ਤਿਆਰ
Farmers Protest: ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਮੁੜ ਮੀਟਿੰਗ ਬੁਲਾ ਲਈ ਹੈ। ਕੇਂਦਰੀ ਖੇਤੀ ਮੰਤਰੀ ਅਰਜਮ ਮੁੰਡਾ ਨੇ ਕਿਹਾ ਹੈ ਕਿ ਉਹ ਕਿਸਾਨ ਲੀਡਰਾਂ ਨਾਲ ਪੰਜਵੇਂ ਗੇੜ ਦੀ ਗੱਲਬਾਤ
Farmers Protest: ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਮੁੜ ਮੀਟਿੰਗ ਬੁਲਾ ਲਈ ਹੈ। ਕੇਂਦਰੀ ਖੇਤੀ ਮੰਤਰੀ ਅਰਜਮ ਮੁੰਡਾ ਨੇ ਕਿਹਾ ਹੈ ਕਿ ਉਹ ਕਿਸਾਨ ਲੀਡਰਾਂ ਨਾਲ ਪੰਜਵੇਂ ਗੇੜ ਦੀ ਗੱਲਬਾਤ ਲਈ ਤਿਆਰ ਹਨ। ਇਸ ਦੇ ਨਾਲ ਹੀ ਕਿਸਾਨਾਂ ਨੇ ਸ਼ਾਮ ਚਾਰ ਵਜੇ ਤੱਕ ਦਿੱਲੀ ਕੂਚ ਰੋਕ ਦਿੱਤਾ ਹੈ।
ਖੇਤੀ ਮੰਤਰੀ ਅਰਜਮ ਮੁੰਡਾ ਨੇ ਟਵੀਟ ਕਰਦਿਆਂ ਕਿਹਾ ਕਿ ਚੌਥੇ ਗੇੜ ਤੋਂ ਬਾਅਦ ਸਰਕਾਰ ਪੰਜਵੇਂ ਗੇੜ ਦੀ ਗੱਲਬਾਤ ਲਈ ਤਿਆਰ ਹੈ। ਸਰਕਾਰ ਐਮਐਸਪੀ ਦੀ ਮੰਗ, ਫਸਲੀ ਵਿਭਿੰਨਤਾ, ਪਰਾਲੀ ਦਾ ਮੁੱਦਾ, ਐਫਆਈਆਰ ਵਰਗੇ ਸਾਰੇ ਮੁੱਦਿਆਂ 'ਤੇ ਚਰਚਾ ਕਰਨ ਲਈ ਤਿਆਰ ਹੈ। ਮੈਂ ਕਿਸਾਨ ਆਗੂਆਂ ਨੂੰ ਮੁੜ ਚਰਚਾ ਲਈ ਸੱਦਾ ਦਿੰਦਾ ਹਾਂ। ਸਾਡੇ ਲਈ ਸ਼ਾਂਤੀ ਬਣਾਈ ਰੱਖਣਾ ਜ਼ਰੂਰੀ ਹੈ।
सरकार चौथे दौर के बाद पांचवें दौर में सभी मुद्दे जैसे की MSP की माँग, crop diversification, पराली का विषय, FIR पर बातचीत के लिए तैयार है।मैं दोबारा किसान नेताओं को चर्चा के लिए आमंत्रित करता हूँ। हमें शांति बनाये रखना जरूरी है।@AHindinews@DDNewsHindi@DDKisanChannel
— Arjun Munda (@MundaArjun) February 21, 2024
ਦੱਸ ਦਈਏ ਕਿ ਅੱਝ ਸਵੇਰੇ ਪੰਜਾਬ-ਹਰਿਆਣਾ ਦੇ ਸ਼ੰਭੂ ਬਾਰਡਰ 'ਤੇ ਕਿਸਾਨਾਂ ਨੇ ਐਲਾਨ ਮੁਤਾਬਕ ਦਿੱਲੀ ਵੱਲ ਕੂਚ ਕੀਤਾ। ਕਿਸਾਨਾਂ ਨੂੰ ਰੋਕਣ ਲਈ ਸੁਰੱਖਿਆ ਬਲ ਅੱਥਰੂ ਗੈਸ ਦੇ ਗੋਲੇ ਦਾਗੇ। ਸੁਰੱਖਿਆ ਬਲਾਂ ਵੱਲੋਂ ਡ੍ਰੋਨ ਨਾਲ ਵੀ ਅੱਥਰੂ ਗੈਸ ਦੇ ਗੋਲੇ ਦਾਗੇ। ਕਿਸਾਨ ਤੇ ਸੁਰੱਖਿਆ ਬਲ ਮੁੜ ਆਹਮੋ-ਸਾਹਮਣੇ ਹੋ ਗਏ। ਕਿਸਾਨਾਂ ਵੱਲੋਂ ਬੈਰੀਕੇਡ ਤੋੜਨ ਲਈ ਅੱਗੇ ਵਧਣ ਦੀ ਕੋਸ਼ਿਸ਼ ਕੀਤੀ। ਇਸੇ ਦੌਰਾਨ ਕੇਂਦਰ ਸਰਕਾਰ ਵੱਲੋਂ ਮੀਟਿੰਗ ਦਾ ਸੱਦਾ ਆ ਗਿਆ।
ਇਸ ਦੇ ਨਾਲ ਹੀ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਨੌਜਵਾਨਾਂ ਨੂੰ ਅੱਗੇ ਨਾ ਵਧਣ ਦੀ ਅਪੀਲ ਕੀਤੀ ਹੈ। ਸ਼ੰਭੂ ਸਰਹੱਦ 'ਤੇ ਹੰਗਾਮੇ ਦੌਰਾਨ ਪੰਧੇਰ ਨੇ ਕਿਹਾ ਹੈ ਕਿ ਜੇਕਰ ਕੇਂਦਰ ਸਰਕਾਰ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਦੇ ਦਿੰਦੀ ਹੈ ਤਾਂ ਪ੍ਰਦਰਸ਼ਨਕਾਰੀ ਅੱਗੇ ਨਹੀਂ ਵਧਣਗੇ। ਉਨ੍ਹਾਂ ਧਰਨਾਕਾਰੀਆਂ ਨੂੰ ਕਿਹਾ ਕਿ ਕੇਂਦਰ ਸਰਕਾਰ ਦੇ ਨੁਮਾਇੰਦੇ ਆਏ ਹਨ ਤੇ ਉਨ੍ਹਾਂ ਨੇ ਮੁੜ ਗੱਲਬਾਤ ਲਈ ਕਿਹਾ ਹੈ।