ਨਵੀਂ ਦਿੱਲੀ: ਨਵੇਂ ਖੇਤੀ ਕਾਨੂੰਨਾਂ ਤੇ ਅੰਦੋਲਨ ਕਰ ਰਹੀਆਂ ਕਿਸਾਨ ਜਥੇਬੰਦੀਆਂ ਵੱਲੋਂ ਸ਼ਨੀਵਾਰ ਪੰਜ ਫਰਵਰੀ ਨੂੰ ਦੇਸ਼ ਭਰ 'ਚ ਚੱਕਾ ਜਾਮ ਕੀਤਾ ਜਾ ਰਿਹਾ ਹੈ। ਕਿਸਾਨ ਜਥੇਬੰਦੀਆਂ ਦੇ ਚੱਕਾ ਜਾਮ ਨੂੰ ਸਿਆਸੀ ਦਲਾਂ ਦਾ ਸਮਰਥਨ ਮਿਲਦਾ ਦਿਖਾਈ ਦੇ ਰਿਹਾ ਹੈ। ਕਾਂਗਰਸ ਪਾਰਟੀ ਨੇ ਕੱਲ੍ਹ ਦੇ ਚੱਕਾ ਜਾਮ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ।
ਕਿਸਾਨ ਜਥੇਬੰਦੀਆਂ ਨੇ ਕੱਲ੍ਹ ਯਾਨੀ 6 ਫਰਵਰੀ ਨੂੰ ਦੇਸ਼ਵਿਆਪੀ ਚੱਕਾ ਜਾਮ ਦਾ ਐਲਾਨ ਕੀਤਾ ਹੈ। ਇਸ ਤੋਂ ਲੈਕੇ ਸੰਯੁਕਤ ਕਿਸਾਨ ਮੋਰਚਾ ਨੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਦਿੱਲੀ 'ਚ ਚੱਕਾ ਜਾਮ ਦਾ ਕੋਈ ਅਸਰ ਨਹੀਂ ਹੋਵੇਗਾ। ਉੱਥੇ ਹੀ ਦਿੱਲੀ ਤੇ ਉੱਤਰ ਪ੍ਰਦੇਸ਼ ਦੀ ਸਰਹੱਦ 'ਤੇ ਕਿਸਾਨ ਅੰਦੋਲਨ ਦੀ ਅਗਵਾਈ ਕਰ ਰਹੇ ਭਾਰਤੀ ਕਿਸਾਨ ਯੂਨੀਅਨ ਦੇ ਲੀਡਰ ਰਾਕੇਸ਼ ਟਿਕੈਤ ਨੇ ਕਿਹਾ ਕਿ ਕੱਲ੍ਹ ਦਿੱਲੀ, ਉੱਤਰ ਪ੍ਰਦੇਸ਼ ਤੇ ਉੱਤਰਾਖੰਡ 'ਚ ਚੱਕਾ ਜਾਮ ਨਹੀਂ ਕੀਤਾ ਜਾਵੇਗਾ।
ਸੰਯੁਕਤ ਕਿਸਾਨ ਮੋਰਚਾ ਦੇ ਮੁਤਾਬਕ ਦੇਸ਼ ਭਰ 'ਚ ਰਾਸ਼ਟਰੀ ਤੇ ਰਾਜਮਾਰਗਾਂ ਨੂੰ ਦੁਪਹਿਰ 12 ਵਜੇ ਤੋਂ ਤਿੰਨ ਵਜੇ ਤਕ ਚੱਕਾ ਜਾਮ ਕੀਤਾ ਜਾਵੇਗਾ। ਇਸ ਦੌਰਾਨ ਐਮਰਜੈਂਸੀ ਤੇ ਲੋੜੀਂਦੀਆਂ ਸੇਵਾਵਾਂ ਜਿਹੇ ਐਂਬੂਲੈਂਸ ਸਕੂਲ ਬੱਸ ਆਦਿ ਨੂੰ ਨਹੀਂ ਰੋਕਿਆ ਜਾਵੇਗਾ।
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ