Priyanka Gandhi Vadra on Farmers Protest: ਲੋਕ ਸਭਾ ਚੋਣਾਂ ਤੋਂ ਕੁਝ ਸਮਾਂ ਪਹਿਲਾਂ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹਣ ਦੇ ਐਲਾਨ ਤੋਂ ਬਾਅਦ ਤਿੰਨ ਕੇਂਦਰੀ ਮੰਤਰੀਆਂ ਨੇ ਚੰਡੀਗੜ੍ਹ ਵਿੱਚ ਕਿਸਾਨ ਆਗੂਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਹੱਲ ਕਰਨ ਦਾ ਭਰੋਸਾ ਦਿੱਤਾ। ਇਸ ਤੋਂ ਬਾਅਦ ਵੀ ਕਿਸਾਨ ਦਿੱਲੀ ਵੱਲ ਮਾਰਚ ਕਰਨ ਦੇ ਆਪਣੇ ਫੈਸਲੇ 'ਤੇ ਅੜੇ ਨਜ਼ਰ ਆ ਰਹੇ ਹਨ। ਸਰਕਾਰ ਉਨ੍ਹਾਂ ਨੂੰ ਰੋਕਣ ਲਈ ਪ੍ਰਬੰਧ ਕਰ ਰਹੀ ਹੈ, ਜਿਸ 'ਤੇ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਨੇ ਸਵਾਲ ਖੜ੍ਹੇ ਕੀਤੇ ਹਨ।






ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' 'ਤੇ ਇਕ ਵੀਡੀਓ ਪੋਸਟ ਸ਼ੇਅਰ ਕਰਕੇ ਉਨ੍ਹਾਂ ਸਵਾਲ ਕੀਤਾ ਹੈ ਕਿ, ਕੀ ਕਿਸਾਨਾਂ ਦੇ ਰਾਹ ਵਿੱਚ ਮੇਖ ਤੇ ਕੰਡੇ ਵਿਛਾਉਣਾ ਅੰਮ੍ਰਿਤਕਾਲ ਹੈ ਜਾਂ ਬੇਇਨਸਾਫ਼ੀ? ਪ੍ਰਿਅੰਕਾ ਗਾਂਧੀ ਨੇ ਦੋਸ਼ ਲਾਇਆ ਕਿ ਇਸ ਅਸੰਵੇਦਨਸ਼ੀਲ ਅਤੇ ਕਿਸਾਨ ਵਿਰੋਧੀ ਰਵੱਈਏ ਨੇ 750 ਕਿਸਾਨਾਂ ਦੀ ਜਾਨ ਲੈ ਲਈ ਹੈ। ਕਿਸਾਨਾਂ ਵਿਰੁੱਧ ਕੰਮ ਕਰਨਾ, ਫਿਰ ਉਨ੍ਹਾਂ ਨੂੰ ਆਵਾਜ਼ ਉਠਾਉਣ ਦੀ ਇਜਾਜ਼ਤ ਵੀ ਨਹੀਂ ਦੇਣਾ- ਕੀ ਇਹ ਕਿਸ ਤਰ੍ਹਾਂ ਦੀ ਸਰਕਾਰ ਦਾ ਲੱਛਣ ਹੈ?


'ਕਿਸਾਨ ਦੇਸ਼ ਦੀ ਸਰਕਾਰ ਕੋਲ ਨਾ ਆਉਣਗੇ ਤਾਂ ਕਿੱਥੇ ਜਾਣਗੇ'


ਕੇਂਦਰ ਸਰਕਾਰ 'ਤੇ ਦੋਸ਼ ਲਗਾਉਂਦੇ ਹੋਏ ਕਾਂਗਰਸ ਨੇਤਾ ਪ੍ਰਿਯੰਕਾ ਨੇ ਕਿਹਾ, "ਕਿਸਾਨਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ ਗਏ। ਕਿਸਾਨਾਂ ਲਈ ਨਾ ਤਾਂ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ਕਾਨੂੰਨ ਬਣਾਇਆ ਗਿਆ ਅਤੇ ਨਾ ਹੀ ਕਿਸਾਨਾਂ ਦੀ ਆਮਦਨ ਦੁੱਗਣੀ ਹੋਈ ਹੈ। ਜੇ ਦੇਸ਼ ਦੇ ਕਿਸਾਨ ਸਰਕਾਰ ਕੋਲ ਨਾ ਆਉਣਗੇ ਤਾਂ ਕਿੱਥੇ ਜਾਣਗੇ।


ਦੇਸ਼ ਦੇ ਕਿਸਾਨਾਂ ਨਾਲ ਅਜਿਹਾ ਵਤੀਰਾ ਕਿਉਂ?


ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਸਵਾਲ ਕਰਦਿਆਂ ਉਨ੍ਹਾਂ ਕਿਹਾ ਕਿ ਦੇਸ਼ ਦੇ ਕਿਸਾਨਾਂ ਨਾਲ ਅਜਿਹਾ ਸਲੂਕ ਕਿਉਂ ਕੀਤਾ ਜਾ ਰਿਹਾ ਹੈ? ਤੁਸੀਂ ਕਿਸਾਨਾਂ ਨਾਲ ਕੀਤੇ ਵਾਅਦੇ ਪੂਰੇ ਕਿਉਂ ਨਹੀਂ ਕਰਦੇ?