ਨਵੀਂ ਦਿੱਲੀ: ਦੇਸ਼ ਭਰ ਵਿੱਚ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕੁਝ ਕਿਸਾਨ ਦਿੱਲੀ ਦੇ ਬੁਰਾੜੀ ਨਿਰੰਕਾਰੀ ਮੈਦਾਨ ਵਿੱਚ ਪਹੁੰਚੇ। ਹਾਲਾਂਕਿ ਇੱਥੇ ਬਹੁਤ ਘੱਟ ਕਿਸਾਨ ਮੌਜੂਦ ਹਨ। ਦਿੱਲੀ ਜਲ ਬੋਰਡ ਕਿਸਾਨਾਂ ਨੂੰ ਪੀਣ ਵਾਲੇ ਪਾਣੀ ਦੀ ਸਹੂਲਤ ਦੇ ਰਿਹਾ ਹੈ। ਦਿੱਲੀ ਜਲ ਬੋਰਡ ਦੇ ਉਪ ਚੇਅਰਮੈਨ ਰਾਘਵ ਚੱਢਾ ਨੇ ਬੁਰਾੜੀ ਜਾ ਕੇ ਖੁਦ ਪਾਣੀ ਦੇ ਟੈਂਕਰਾਂ ਦੀ ਪ੍ਰਣਾਲੀ ਦਾ ਜਾਇਜ਼ਾ ਲਿਆ।
ਪ੍ਰਬੰਧ ਲਈ ਨੋਡਲ ਅਧਿਕਾਰੀ ਨਿਯੁਕਤ
ਦਿੱਲੀ ਜਲ ਬੋਰਡ ਨੇ ਬੁਰਾੜੀ ਮੈਦਾਨ ਵਿਚ ਪੀਣ ਵਾਲੇ ਪਾਣੀ ਦੇ ਪ੍ਰਬੰਧਾਂ ਨੂੰ ਬਣਾਈ ਰੱਖਣ ਅਤੇ ਲੋੜੀਂਦੇ ਪਾਣੀ ਦੇ ਟੈਂਕਰ ਮੁਹੱਈਆ ਕਰਵਾਉਣ ਲਈ ਇੱਕ ਨੋਡਲ ਅਧਿਕਾਰੀ ਅਤੇ ਇੱਕ ਸਹਿ-ਨੋਡਲ ਅਧਿਕਾਰੀ ਨਿਯੁਕਤ ਕੀਤਾ ਹੈ।
ਰਾਘਵ ਚੱਢਾ ਨੇ ਕਿਹਾ, “ਦਿੱਲੀ ਜਲ ਬੋਰਡ ਨੇ ਬੁਰਾੜੀ ਗਰਾਉਂਡ 'ਚ ਪੀਣ ਵਾਲੇ ਪਾਣੀ ਦੇ ਪ੍ਰਬੰਧਾਂ ਨੂੰ ਬਣਾਈ ਰੱਖਣ ਅਤੇ ਪੀਣ ਵਾਲੇ ਪਾਣੀ ਦੇ ਢੁਕਵੇਂ ਟੈਂਕਰ ਮੁਹੱਈਆ ਕਰਵਾਉਣ ਲਈ ਇੱਕ ਨੋਡਲ ਅਧਿਕਾਰੀ ਅਤੇ ਇੱਕ ਸਹਿ-ਨੋਡਲ ਅਧਿਕਾਰੀ ਨਿਯੁਕਤ ਕੀਤਾ ਹੈ ਤਾਂ ਜੋ ਸਨੂੰ ਭੋਜਨ ਦੇਣ ਵਾਲਿਆਂ ਨੂੰ ਕੋਈ ਸਮੱਸਿਆ ਨਾ ਆਵੇ। ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਦਾ ਹਰ ਵਿਧਾਇਕ ਆਪਣੇ ਪੱਧਰ 'ਤੇ ਕਿਸਾਨਾਂ ਦੀ ਮਦਦ ਕਰੇਗਾ। ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਕਿਸਾਨਾਂ ਦੇ ਨਾਲ ਹੈ ਅਤੇ ਉਨ੍ਹਾਂ ਦੇ ਰਹਿਣ, ਖਾਣ ਪੀਣ ਅਤੇ ਹੋਰ ਸਹੂਲਤਾਂ ਸਮੇਤ ਸਾਰੀਆਂ ਸਹੂਲਤਾਂ ਦਾ ਵੀ ਧਿਆਨ ਰੱਖਿਆ ਜਾਵੇਗਾ।"
ਦੱਸ ਦਈਏ ਕਿ ਖੇਤੀ ਕਾਨੂੰਨਾਂ ਖਿਲਾਫ ਸੰਘਰਸ਼ ਕਰ ਰਹੇ ਕਿਸਾਨਾਂ ਨੇ 26-27 ਨਵੰਬਰ ਨੂੰ ਦਿੱਲੀ ਚਲੋ ਮਾਰਚ ਦਾ ਐਲਾਨ ਕੀਤਾ ਸੀ। ਇਸ ਦੌਰਾਨ ਬਾਅਦ ਦਿੱਲੀ ਸਰਹੱਦ 'ਤੇ ਕਿਸਾਨਾਂ ਅਤੇ ਪੁਲਿਸ ਦਰਮਿਆਨ ਹੋਈ ਝੜਪ ਤੋਂ ਬਾਅਦ ਪੁਲਿਸ ਨੇ ਕਿਸਾਨਾਂ ਨੂੰ ਨਿਰੰਕਾਰੀ ਗਰਾਉਂਡ 'ਚ ਸ਼ਾਤੀ ਨਾਲ ਪ੍ਰਦਰਸ਼ਨ ਕਰਨ ਦੀ ਇਜਾਜ਼ਤ ਦੇ ਦਿੱਤੀ। ਉਧਰ ਕਿਸਾਨਾਂ ਦਾ ਇੱਕ ਜੱਥਾ ਟਿੱਕਰੀ ਅਤੇ ਸਿੰਘੂ ਬਾਰਡਰ 'ਤੇ ਇੱਕਠਾ ਹੋ ਹੈ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904
Farmers Protest: ਕਿਸਾਨਾਂ ਨੂੰ ਦਿੱਲੀ ਵਾਟਰ ਬੋਰਡ ਨੇ ਪੀਣ ਵਾਲੇ ਪਾਣੀ ਦੀ ਦਿੱਤੀ ਸਹੂਲਤ
ਏਬੀਪੀ ਸਾਂਝਾ
Updated at:
28 Nov 2020 12:04 PM (IST)
ਦਿੱਲੀ ਜਲ ਬੋਰਡ ਕਿਸਾਨਾਂ ਨੂੰ ਪੀਣ ਵਾਲੇ ਪਾਣੀ ਦੀ ਸਹੂਲਤ ਦੇ ਰਿਹਾ ਹੈ। ਦਿੱਲੀ ਜਲ ਬੋਰਡ ਦੇ ਉਪ ਚੇਅਰਮੈਨ ਰਾਘਵ ਚੱਢਾ ਨੇ ਬੁਰਾੜੀ ਜਾ ਕੇ ਦੌਰਾ ਕੀਤਾ ਅਤੇ ਪਾਣੀ ਦੇ ਟੈਂਕਰਾਂ ਦੀ ਪ੍ਰਣਾਲੀ ਦਾ ਜਾਇਜ਼ਾ ਲਿਆ।
- - - - - - - - - Advertisement - - - - - - - - -