ਪੜਚੋਲ ਕਰੋ
Advertisement
Farmers Protest: ਕਿਸਾਨ ਵਲੋਂ 'ਚੱਕਾ ਜਾਮ' ਦੀ ਤਿਆਰੀ, ਸੁਰੱਖਿਆ ਦੇ ਵੀ ਪੁਖਤਾ ਪ੍ਰਬੰਧ, 50 ਹਜ਼ਾਰ ਜਵਾਨ ਤਾਇਨਾਤ
ਕਿਸਾਨ ਅੰਦੋਲਨ ਦਾ ਅੱਜ 73ਵਾਂ ਦਿਨ ਹੈ ਅਤੇ ਅੱਜ ਦੇਸ਼ ਭਰ ਦੇ ਕਿਸਾਨਾਂ ਵਲੋਂ ਚੱਕਾ ਜਾਮ ਦਾ ਐਲਾਨ ਕੀਤਾ ਗਿਆ ਹੈ।ਇਸ ਦੇ ਤਹਿਤ ਨੈਸ਼ਨਲ ਹਾਈਵੇ ਨੂੰ ਦੁਪਹਿਰ 12 ਵਜੇ ਤੋਂ ਦੁਪਹਿਰ 3 ਵਜੇ ਤੱਕ ਬੰਦ ਕਰਨ ਦੀ ਤਿਆਰੀ ਕੀਤੀ ਗਈ ਹੈ।
ਨਵੀਂ ਦਿੱਲੀ: ਕਿਸਾਨ ਅੰਦੋਲਨ ਦਾ ਅੱਜ 73ਵਾਂ ਦਿਨ ਹੈ ਅਤੇ ਅੱਜ ਦੇਸ਼ ਭਰ ਦੇ ਕਿਸਾਨਾਂ ਵਲੋਂ ਚੱਕਾ ਜਾਮ ਦਾ ਐਲਾਨ ਕੀਤਾ ਗਿਆ ਹੈ।ਇਸ ਦੇ ਤਹਿਤ ਨੈਸ਼ਨਲ ਹਾਈਵੇ ਨੂੰ ਦੁਪਹਿਰ 12 ਵਜੇ ਤੋਂ ਦੁਪਹਿਰ 3 ਵਜੇ ਤੱਕ ਬੰਦ ਕਰਨ ਦੀ ਤਿਆਰੀ ਕੀਤੀ ਗਈ ਹੈ। ਦੁਪਹਿਰ 12 ਵਜੇ ਤੋਂ ਦੁਪਹਿਰ 3 ਵਜੇ ਤੱਕ, ਕਿਸਾਨ ਜੱਥੇਬੰਦੀਆਂ ਅੱਜ ਪੂਰੇ ਦੇਸ਼ ਵਿੱਚ ਜਾਮ ਕਰਨਗੀਆਂ।
ਇਸ ਦੌਰਾਨ ਦਿੱਲੀ-ਐਨਸੀਆਰ ਵਿੱਚ, ਕਿਸਾਨਾਂ ਦੇ ਚੱਕਾ ਜਾਮ ਦੇ ਮੱਦੇਨਜ਼ਰ ਸੁਰੱਖਿਆ ਪ੍ਰਣਾਲੀ ਬਹੁਤ ਸਖ਼ਤ ਕਰ ਦਿੱਤੀ ਗਈ ਹੈ। ਗਾਜ਼ੀਆਬਾਦ ਦੀ ਲੋਨੀ ਸਰਹੱਦ 'ਤੇ ਡਰੋਨ ਕੈਮਰੇ ਰਾਹੀਂ ਨਜ਼ਰ ਰੱਖੀ ਜਾ ਰਹੀ ਹੈ। ਦਿੱਲੀ ਪੁਲਿਸ ਅਨੁਸਾਰ ਸਥਿਤੀ ਨੂੰ ਸੰਭਾਲਣ ਲਈ ਦਿੱਲੀ ਪੁਲਿਸ, ਅਰਧ ਸੈਨਿਕ ਬਲ ਅਤੇ ਰਿਜ਼ਰਵ ਪੁਲਿਸ ਬਲ ਦੇ ਲਗਭਗ 50 ਹਜ਼ਾਰ ਸਿਪਾਹੀ ਤਾਇਨਾਤ ਕੀਤੇ ਗਏ ਹਨ।
ਦਿੱਲੀ ਪੁਲਿਸ ਨੇ ਕਿਹਾ ਹੈ ਕਿ ਰਾਸ਼ਟਰੀ ਰਾਜਧਾਨੀ ਵਿੱਚ ਲਗਭਗ 120 ਮੈਟਰੋ ਸਟੇਸ਼ਨਾਂ ਨੂੰ ਅਲਰਟ ਤੇ ਰੱਖਿਆ ਗਿਆ ਹੈ ਤਾਂ ਜੋ ਉਹ ਕਿਸੇ ਵੀ ਪ੍ਰੇਸ਼ਾਨੀ ਦੀ ਸਥਿਤੀ ਵਿੱਚ ਦਾਖਲਾ ਅਤੇ ਬਾਹਰ ਜਾਣ ਵਾਲੇ ਗੇਟਾਂ ਨੂੰ ਤੁਰੰਤ ਬੰਦ ਕਰ ਸਕਣ। ਹਾਲਾਂਕਿ, BKU ਦੇ ਆਗੂ ਰਾਕੇਸ਼ ਟਿਕੈਤ ਨੇ ਐਲਾਵ ਕੀਤਾ ਹੈ ਕਿ ਦਿੱਲੀ, ਯੂਪੀ ਅਤੇ ਉਤਰਾਖੰਡ ਵਿੱਚ ਜਾਮ ਨਹੀਂ ਹੋਏਗਾ। ਰਾਕੇਸ਼ ਟਿਕਟ ਨੇ ਕਿਹਾ ਹੈ ਕਿ ਇਨ੍ਹਾਂ ਰਾਜਾਂ ਵਿੱਚ ਜ਼ਿਲ੍ਹਾ ਮੈਜਿਸਟ੍ਰੇਟ ਨੂੰ ਇੱਕ ਮੰਗ ਪੱਤਰ ਸੌਂਪਿਆ ਜਾਵੇਗਾ। ਉਧਰ ਸੰਯੁਕਤ ਕਿਸਾਨ ਮੋਰਚੇ ਦਾ ਬਿਆਨ ਦੇਸ਼ ਵਿਆਪੀ ਚੱਕਾ ਜਾਮ ‘ਤੇ ਵੀ ਆਇਆ ਹੈ ਅਤੇ ਕਿਹਾ ਗਿਆ ਹੈ ਕਿ ਸਿਰਫ ਹਾਈਵੇਅ ਜਾਮ ਕੀਤਾ ਜਾਵੇਗਾ। ਐਂਬੂਲੈਂਸਾਂ, ਸਕੂਲ ਬੱਸਾਂ ਨੂੰ ਰੋਕਿਆ ਨਹੀਂ ਜਾਵੇਗਾ, ਅਹਿੰਸਕ ਅਤੇ ਸ਼ਾਂਤਮਈ ਟ੍ਰੈਫਿਕ ਜਾਮ ਰਹੇਗਾ।Security tightened in Delhi-NCR in view of 'Chakka Jaam' call by farmers; visuals from Loni border (Ghaziabad) where drone is being used to monitor the situation.
Around 50,000 personnel of Delhi Police, Paramilitary & Reserve Forces deployed in Delhi-NCR, as per Delhi Police pic.twitter.com/wikAnHnXLy — ANI (@ANI) February 6, 2021
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਪੰਜਾਬ
Advertisement